Welcome to Canadian Punjabi Post
Follow us on

19

September 2024
ਬ੍ਰੈਕਿੰਗ ਖ਼ਬਰਾਂ :
ਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ.ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ
 
ਭਾਰਤ

ਹਾਈ ਕੋਰਟ ਨੇ ਕਿਹਾ: ਵਿਆਹ ਦੇ ਭਰੋਸੇ ਨਾਲ ਸਰੀਰਕ ਸੰਪਰਕ ਬਲਾਤਕਾਰ ਨਹੀਂ

May 26, 2020 01:37 AM

ਭੁਵਨੇਸ਼ਵਰ, 25 ਮਈ (ਪੋਸਟ ਬਿਊਰੋ)- ਵਿਆਹ ਦਾ ਭਰੋਸਾ ਦੇ ਕੇ ਸਰੀਰਕ ਸੰਪਰਕ ਬਲਾਤਕਾਰ ਨਹੀਂ ਹੈ। ਇਹ ਟਿੱਪਣੀ ਉੜੀਸਾ ਹਾਈ ਕੋਰਟ ਨੇ ਕੀਤੀ ਹੈ। ਹਾਈ ਕੋਰਟ ਦੇ ਜੱਜ ਜਸਟਿਸ ਐ ਕੇ ਪਾਣੀਗ੍ਰਹੀ ਦੀ ਅਦਾਲਤ ਨੇ ਵੀਰਵਾਰ ਨੂੰ ਕਿਹਾ ਹੈ ਕਿ ਵਿਆਹ ਦੇ ਭਰੋਸੇ ਨਾਲ ਸਰੀਰਕ ਸੰਪਰਕ ਰੱਖਣ ਨੂੰ ਬਲਾਤਕਾਰ ਨਹੀਂ ਕਿਹਾ ਜਾ ਸਕਦਾ।
ਇੱਕ ਜ਼ਮਾਨਤ ਅਰਜ਼ੀ ਦੀ ਸੁਣਵਾਈ ਕਰਦੇ ਹੋਏ ਹਾਈ ਕੋਰਟ ਨੇ ਇਸ ਕੇਸ ਵਿੱਚ ਦੋਸ਼ੀ ਨੂੰ ਜ਼ਮਾਨਤ ਦੇਣ ਲਈ ਵੀ ਹੇਠਲੀ ਅਦਾਲਤ ਨੂੰ ਹੁਕਮ ਦਿੱਤਾ ਹੈ। ਅਸਲ ਵਿੱਚ 27 ਨਵੰਬਰ 2019 ਨੂੰ ਕੋਰਾਪੁਟ ਜ਼ਿਲਾ ਦੇ ਪਟਾਂਗੀ ਥਾਣੇ ਖੇਤਰ ਵਿੱਚ ਇੱਕ 19 ਸਾਲਾ ਲੜਕੀ ਨੇ ਬਲਾਤਕਾਰ ਦਾ ਦੋਸ਼ ਲਾਇਆ ਸੀ। ਉਸ ਨੇ ਕਿਹਾ ਸੀ ਕਿ ਦੋਸ਼ੀ ਕੁਮਾਰ ਨੇ ਵਿਆਹ ਦਾ ਭਰੋਸਾ ਦੇ ਕੇ ਉਸ ਨਾਲ ਸਰੀਰਕ ਸੰਪਰਕ ਬਣਾਇਆ। ਇਥੋਂ ਤੱਕ ਕਿ ਉਹ ਦੋ ਵਾਰ ਗਰਭਵਤੀ ਵੀ ਹੋਈ ਸੀ। ਇਸ ਦੇ ਬਾਅਦ ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਸੀ। ਕੋਰਾਪੁਟ ਦੀ ਵਿਸ਼ੇਸ਼ ਸੈਸ਼ਨ ਕੋਰਟ ਨੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ। ਇਸ ਦੇ ਖਿਲਾਫ ਦੋਸ਼ੀ ਹਾਈ ਕੋਰਟ ਗਿਆ ਸੀ। ਕੇਸ ਦੀ ਸੁਣਵਾਈ ਕਰ ਕੇ ਦੋਸ਼ੀ ਨੂੰ ਜ਼ਮਾਨਤ ਦੇਣ ਲਈ ਹਾਈ ਕੋਰਟ ਨੇ ਹੇਠਲੀ ਅਦਾਲਤ ਨੂੰ ਹੁਕਮ ਦਿੱਤਾ ਅਤੇ ਕਿਹਾ ਹੈ ਕਿ ਵਿਆਹ ਦਾ ਭਰੋਸਾ ਦੇ ਕੇ ਸਰੀਰਕ ਸੰਪਰਕ ਕਰਨ ਨੂੰ ਬਲਾਤਕਾਰ ਦਾ ਦਰਜਾ ਦੇਣਾ ਠੀਕ ਨਹੀਂ ਹੈ। ਲੜਕੀ ਜਦ ਆਪਣੀ ਇੱਛਾ ਨਾਲ ਸੰਪਰਕ ਰੱਖ ਰਹੀ ਹੈ ਤਾਂ ਫਿਰ ਇਸ ਮਾਮਲੇ ਵਿੱਚ ਬਲਾਤਕਾਰ ਕਾਨੂੰਨ ਦੀ ਵਰਤੋਂ ਕਰਨਾ ਠੀਕ ਨਹੀਂ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀ ਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ. ਦੇਸ਼ ਨੂੰ 'ਵਨ ਨੇਸ਼ਨ ਵਨ ਇਲੈਕਸ਼ਨ' ਦੀ ਨਹੀਂ, 'ਵਨ ਨੇਸ਼ਨ ਵਨ ਐਜੂਕੇਸ਼ਨ' ਦੀ ਲੋੜ : ਕੇਜਰੀਵਾਲ ਸਲਮਾਨ ਖਾਨ ਦੇ ਪਿਤਾ ਨੂੰ ਸਵੇਰ ਦੀ ਸੈਰ ਕਰਨ ਮੌਕੇ ਇੱਕ ਔਰਤ ਨੇ ਦਿੱਤੀ ਧਮਕੀ ਯੂਪੀਆਈ ਰਾਹੀਂ ਹੁਣ ਹੋ ਸਕੇਗਾ 5 ਲੱਖ ਤੱਕ ਲੈਣ ਦੇਣ, ਸੀਮਾ ਲਾਗੂ ਆਤਿਸ਼ੀ ਹੋਣਗੇ ਦਿੱਲੀ ਦੇ ਨਵੇਂ ਮੁੱਖ ਮੰਤਰੀ ਮੋਦੀ ਸਰਕਾਰ ਦੇ 100 ਦਿਨਾਂ ਦਾ ਰਿਪੋਰਟ ਕਾਰਡ ਪੇਸ਼ ਕਰਨ ਮੌਕੇ ਸ਼ਾਹ ਨੇ ਕਿਹਾ- ਇਸ ਕਾਰਜਕਾਲ 'ਚ ਲਾਗੂ ਕਰਾਂਗੇ ਇਕ ਦੇਸ਼, ਇਕ ਚੋਣ ਕੋਲਕਾਤਾ ਬਲਾਤਕਾਰ-ਕਤਲ ਮਾਮਲਾ: ਸੁਪਰੀਮ ਕੋਰਟ ਨੇ ਕਿਹਾ ਕਿ ਮਹਿਲਾ ਡਾਕਟਰਾਂ ਨੂੰ ਰਾਤ ਦੀ ਸਿ਼ਫਟ ਕਰਨ ਤੋਂ ਨਹੀਂ ਰੋਕਿਆ ਜਾ ਸਕਦਾ ਕੋਲਕਾਤਾ ਰੇਪ ਮਾਮਲਾ: ਮੁੱਖ ਮੰਤਰੀ ਮਮਤਾ ਨੇ ਕਿਹਾ ਕਿ ਅਸੀਂ ਡਾਕਟਰਾਂ ਦੀਆਂ 3 ਮੰਗਾਂ ਮੰਨੀਆਂ, ਡਾਕਟਰਾਂ ਨੂੰ ਕੰਮ 'ਤੇ ਵਾਪਿਸ ਆਉਣ ਦੀ ਕੀਤੀ ਅਪੀਲ ਜੇਲ੍ਹ ਤੋਂ ਬਾਹਰ ਆਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ