Welcome to Canadian Punjabi Post
Follow us on

03

July 2025
 
ਖੇਡਾਂ

ਸੈਮੀ ਨੇ ਨਸਲੀ ਉਪ ਨਾਂ ਉਤੇ ਆਈ ਪੀ ਐਲ ਟੀਮ ਦੇ ਖਿਡਾਰੀਆਂ ਤੋਂ ਮੁਆਫੀ ਦੀ ਮੰਗ ਕੀਤੀ

June 10, 2020 10:54 PM

ਨਵੀਂ ਦਿੱਲੀ, 10 ਜੂਨ (ਪੋਸਟ ਬਿਊਰੋ)- ਭਾਰਤੀ ਤੇਜ਼ ਗੇਂਦਬਾਜ਼ ਇਸ਼ਾਂਤ ਸ਼ਰਮਾ ਦੀ ਪੁਰਾਣੀ ਸੋਸ਼ਲ ਮੀਡੀਆ ਪੋਸਟ ਨੇ ਵੈਸਟ ਇੰਡੀਜ਼ ਦੇ ਸਾਬਕਾ ਕਪਤਾਨ ਡੈਰੇਨ ਸੈਮੀ ਦੇ ਉਸ ਦਾਅਵੇ ਨੂੰ ਪੱਕਾ ਕਰ ਦਿੱਤਾ ਹੈ, ਜਿਸ ਵਿੱਚ ਉਸ ਨੇ ਕਿਹਾ ਸੀ ਕਿ ਇੰਡੀਅਨ ਪ੍ਰੀਮੀਅਰ ਲੀਗ (ਆਈ ਪੀ ਐਲ) ਦੀ ਟੀਮ ਸਨਰਾਈਜਰਜ਼ ਹੈਦਰਾਬਾਦ ਵੱਲੋਂ ਖੇਡਦੇ ਸਮੇਂ ਉਸ ਨੂੰ ਨਸਲੀ ਉਪ ਨਾਂ ਨਾਲ ਸੰਬੋਧਿਤ ਕੀਤਾ ਜਾਂਦਾ ਸੀ।
ਸੈਮੀ ਨੇ ਟੀਮ ਦੇ ਸਾਥੀ ਖਿਡਾਰੀਆਂ ਤੋਂ ਮੁਆਫੀ ਦੀ ਮੰਗ ਕਰਦੇ ਹੋਏ ਕਿਹਾ ਕਿ ਜਦੋਂ ਤੋਂ ਉਸ ਨੂੰ ਇਸ ਨਾਂਅ ਦਾ ਮਤਲਬ ਪਤਾ ਲੱਗਾ ਹੈ, ਤਦ ਤੋਂ ਉਹ ਕਾਫੀ ਨਿਰਾਸ਼ ਹੈ। ਟੀ-20 ਵਿਸ਼ਵ ਕੱਪ ਵਿੱਚ ਦੋ ਵਾਰ ਜਿਤਾਉਣ ਵਾਲੇ ਕਪਤਾਨ ਨੇ ਪਹਿਲਾਂ ਕਿਹਾ ਸੀ ਕਿ ਉਸ ਨੂੰ ‘ਕਾਲੂ' ਕਹਿ ਕੇ ਬੁਲਾਇਆ ਜਾਂਦਾ ਸੀ, ਬਾਅਦ ਵਿੱਚ ਉਸ ਨੂੰ ਪਤਾ ਲੱਗਾ ਕਿ ਜਿਸ ਨਾਂ ਨਾਲ ਉਸ ਨੂੰ ਸੰਬੋਧਨ ਕੀਤਾ ਜਾਂਦਾ ਸੀ, ਉਹ ਨਸਲੀ ਹੈ। ‘ਕਾਲੂ' ਅਸ਼ਵੇਤ ਲੋਕਾਂ ਦਾ ਵਰਣਨ ਕਰਨ ਲਈ ਇਤਰਾਜ਼ ਯੋਗ ਸ਼ਬਦ ਹੈ। ਸੈਮੀ ਨੇ ਅਫਰੀਕੀ ਅਮਰੀਕੀ ਮੂਲ ਦੇ ਜਾਰਜ ਫਲਾਇਡ ਦੀ ਗੋਰੇ ਪੁਲਸ ਵਾਲੇ ਦੇ ਤਸੱ਼ਦਦ ਦੇ ਕਾਰਨ ਹੋਈ ਮੌਤ ਤੋਂ ਬਾਅਦ ਅਮਰੀਕਾ ਵਿੱਚ ਹੋ ਰਹੇ ਵਿਰੋਧ 'ਤੇ ਆਪਣੇ ਵਿਚਾਰ ਰੱਖਦੇ ਹੋਏ ਇਹ ਗੱਲ ਕਹੀ। ਉਸ ਨੇ ਕਿਹਾ ਕਿ ਸਨਰਾਈਜਰਜ਼ ਹੈਦਰਾਬਾਦ ਲਈ 2013-14 ਵਿੱਚ ਖੇਡਦੇ ਸਮੇਂ ਟੀਮ ਦੇ ਖਿਡਾਰੀ ਉਸ ਨੂੰ ਇਸੇ ਨਾਂ ਨਾਲ ਬੁਲਾਉਂਦੇ ਸਨ। ਇਨ੍ਹਾਂ ਖਿਡਾਰੀਆਂ ਵਿੱਚ ਇਸ਼ਾਂਤ ਵੀ ਸ਼ਾਮਲ ਹੋ ਸਕਦਾ ਹੈ, ਜਿਸ ਨੇ 14 ਮਈ 2014 ਨੂੰ ਇੱਕ ਫੋਟੋ ਸਾਂਝੀ ਕਰਕੇ ਸੈਮੀ ਲਈ ‘ਕਾਲੂ' ਸ਼ਬਦ ਦਾ ਇਸਤੇਮਾਲ ਕੀਤਾ ਸੀ।

 
Have something to say? Post your comment
ਹੋਰ ਖੇਡਾਂ ਖ਼ਬਰਾਂ
ਕੈਨੇਡੀਅਨ ਸਪ੍ਰਿੰਟ ਕੈਨੋਇਸਟ ਕੇਟੀ ਵਿਨਸੈਂਟ ਨੇ ਰਾਸ਼ਟਰੀ ਟਰਾਇਲਾਂ ਵਿੱਚ ਬਣਾਇਆ ਵਿਸ਼ਵ ਰਿਕਾਰਡ ਕੈਨੇਡਾ ਨੇ ਦੂਜੀ ਵਾਰ ਟੀ-20 ਵਿਸ਼ਵ ਕੱਪ ਲਈ ਕੀਤਾ ਕੁਆਲੀਫਾਈ ਫਲੋਰੀਡਾ ਪੈਂਥਰਜ਼ ਨੇ ਲਗਾਤਾਰ ਦੂਜੇ ਸਾਲ ਆਇਲਰਜ਼ ਨੂੰ ਹਰਾ ਕੇ ਸਟੈਨਲੀ ਕੱਪ ਜਿੱਤਿਆ ਤੈਰਾਕ ਮੈਕਿੰਟੋਸ਼ ਨੇ ਪੰਜ ਦਿਨਾਂ ਵਿੱਚ ਤੀਜਾ ਵਿਸ਼ਵ ਰਿਕਾਰਡ ਤੋੜਿਆ ਯੂਈਐੱਫਏ ਨੇਸ਼ਨਜ਼ ਲੀਗ ਦੇ ਫਾਈਨਲ `ਚ ਪੁਰਤਗਾਲ ਨੇ ਸਪੇਨ ਨੂੰ ਪੈਨਲਟੀ ਸ਼ੂਟਆਊਟ `ਚ ਹਰਾਇਆ ਇਰਾਨੀ ਤੇ ਪਾਓਲਿਨੀ ਨੇ ਫਰੈਂਚ ਓਪਨ ਦਾ ਮਹਿਲਾ ਡਬਲਜ਼ ਖਿਤਾਬ ਜਿੱਤਿਆ ਪੰਜ ਮੈਚਾਂ ਦੀ ਟੈਸਟ ਲੜੀ ਲਈ ਭਾਰਤੀ ਟੀਮ ਇੰਗਲੈਂਡ ਲਈ ਰਵਾਨਾ, ਪਹਿਲਾ ਮੈਚ 20 ਜੂਨ ਤੋਂ ਭਾਰਤ ਖ਼ਿਲਾਫ ਟੈਸਟ ਸੀਰੀਜ਼ ਲਈ ਇੰਗਲੈਂਡ ਟੀਮ ਦਾ ਹੋਇਆ ਐਲਾਨ ਅਲਕਾਰਾਜ਼, ਸਵਿਯਾਤੇਕ ਅਤੇ ਸਬਾਲੇਂਕਾ ਫ੍ਰੈਂਚ ਓਪਨ ਦੇ ਸੈਮੀਫਾਈਨਲ ’ਚ IPL: ਰਾਇਲ ਚੈਲੇਂਜਰਜ਼ ਬੰਗਲੂਰੂ ਨੇ ਪੰਜਾਬ ਕਿੰਗਜ਼ ਨੂੰ ਹਰਾਕੇ ਪਹਿਲਾ ਆਈਪੀਐੱਲ ਖਿਤਾਬ ਜਿੱਤਿਆ