Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਅੰਮ੍ਰਿਤਸਰ ਗ੍ਰਨੇਡ ਅਟੈਕ: ਕੈਪਟਨ ਅਮਰਿੰਦਰ ਨੇ ਅਮਨ ਤੇ ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ, ਪੁਲੀਸ ਦੇ ਚੋਟੀ ਦੇ ਅਫਸਰਾਂ ਨੂੰ ਤੁਰੰਤ ਪਿੰਡ ਅਦਲੀਵਾਲ ਪਹੁੰਚਣ ਦੇ ਹੁਕਮ

November 18, 2018 05:54 PM

ਮੁੱਖ ਮੰਤਰੀ ਅਮਨ ਤੇ ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ, ਪੁਲੀਸ ਦੇ ਚੋਟੀ ਦੇ ਅਫਸਰਾਂ ਨੂੰ ਤੁਰੰਤ ਪਿੰਡ ਅਦਲੀਵਾਲ ਪਹੁੰਚਣ ਦੇ ਹੁਕਮ
ਚੰਡੀਗੜ੍ਹ, 18 ਨਵੰਬਰ (ਪੋਸਟ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜਾਸਾਂਸੀ ਦੇ ਪਿੰਡ ਅਦਲੀਵਾਲ ਵਿਖੇ ਨਿਰੰਕਾਰੀ ਭਵਨ ’ਚ ਹੋਏ ਸ਼ੱਕੀ ਹੈਂਡਗ੍ਰਨੇਡ ਹਮਲੇ ਦੀ ਜਾਂਚ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਲਈ ਸੂਬੇ ਦੇ ਗ੍ਰਹਿ ਸਕੱਤਰ, ਪੁਲੀਸ ਮੁਖੀ, ਡੀ.ਜੀ.ਪੀ. ਅਮਨ ਤੇ ਕਾਨੂੰਨ ਅਤੇ ਡੀ.ਜੀ.ਪੀ. ਖੁਫੀਆ ਨੂੰ ਤੁੰਰਤ ਘਟਨਾਸਥਾਨ ’ਤੇ ਪਹੁੰਚਣ ਦੇ ਹੁਕਮ ਦਿੱਤੇ ਹਨ। ਇਸ ਘਟਨਾ ਵਿੱਚ ਤਿੰਨ ਵਿਅਕਤੀ ਮਾਰੇ ਗਏ ਜਦਕਿ 15 ਹੋਰ ਜ਼ਖਮੀ ਹੋਏ ਹਨ।
ਇਸ ਧਮਾਕੇ ਤੋਂ ਬਾਅਦ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਪੁਲੀਸ ਨੂੰ ਇਸ ਹਮਲੇ ਦੇ ਮੱਦੇਨਜ਼ਰ ਸੰਵੇਦਨਸ਼ੀਲ ਥਾਵਾਂ ’ਤੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ। ਹਾਲ ’ਚ ਹੋਏ ਇਸ ਅੰਧਾਧੁੰਦ ਹਮਲੇ ਵਿੱਚ ਕਈ ਮਾਸੂਮਾਂ ਦੀਆਂ ਜਾਨਾਂ ਗਈਆਂ ਹਨ।
ਮੁੱਖ ਮੰਤਰੀ ਨੇ ਦੱਸਿਆ ਕਿ ਫੌਰੈਂਸਿਕ ਟੀਮਾਂ ਨੂੰ ਘਟਨਾਸਥਾਨ ’ਤੇ ਭੇਜ ਦਿੱਤਾ ਗਿਆ ਹੈ ਅਤੇ ਹਰੇਕ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਛੇਤੀ ਹੀ ਮਾਮਲੇ ਦੀ ਤਹਿ ਤੱਕ ਜਾ ਕੇ ਦੋਸ਼ੀਆਂ ਨੂੰ ਕਾਬੂ ਕਰਕੇ ਕਾਨੂੰਨ ਦੇ ਕਟਹਿਰੇ ਵਿੱਚ ਖੜ੍ਹਾ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਮਿ੍ਰਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਜ਼ਖਮੀਆਂ ਦੇ ਮੁਫਤ ਇਲਾਜ ਤੇ ਬਿਹਤਰੀਨ ਮੈਡੀਕਲ ਸਹਾਇਤਾ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ