Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਕੈਨੇਡਾ

ਫੈਡਰਲ ਸਿਆਸਤ ਵਿੱਚ ਅਜੇ ਕੋਈ ਦਿਲਚਸਪੀ ਨਹੀਂ : ਫੋਰਡ

November 21, 2018 08:42 AM

ਓਨਟਾਰੀਓ, 20 ਨਵੰਬਰ (ਪੋਸਟ ਬਿਊਰੋ) : ਪ੍ਰੀਮੀਅਰ ਡੱਗ ਫੋਰਡ ਨੇ ਇਹ ਸਾਫ ਕਰ ਦਿੱਤਾ ਹੈ ਕਿ ਉਹ ਕੈਨੇਡਾ ਦਾ ਪ੍ਰਧਾਨ ਮੰਤਰੀ ਬਣਨ ਵਿੱਚ ਦਿਲਚਸਪੀ ਨਹੀਂ ਰੱਖਦੇ ਹਨ। ਉਨ੍ਹਾਂ ਆਖਿਆ ਕਿ ਕੁਈਨਜ਼ ਪਾਰਕ ਛੱਡ ਕੇ ਪ੍ਰਧਾਨ ਮੰਤਰੀ ਬਣਨ ਦੀ ਦੌੜ ਵਿੱਚ ਸ਼ਾਮਲ ਹੋਣ ਦਾ ਉਨ੍ਹਾਂ ਦਾ ਕੋਈ ਇਰਾਦਾ ਨਹੀਂ ਹੈ।
ਮੰਗਲਵਾਰ ਨੂੰ ਆਪਣੇ 54ਵੇਂ ਜਨਮਦਿਨ ਮੌਕੇ ਫੋਰਡ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਉਹ ਪ੍ਰੋਵਿੰਸ ਦਾ ਕੰਮਕਾਜ ਲੀਹ ਉੱਤੇ ਲਿਆਉਣਾ ਚਾਹੁੰਦੇ ਹਨ। 14.5 ਬਿਲੀਅਨ ਡਾਲਰ ਦੇ ਘਾਟੇ ਦੀ ਗੱਲ ਕਰਦਿਆਂ ਫੋਰਡ ਨੇ ਆਖਿਆ ਕਿ ਉਨ੍ਹਾਂ ਕੋਲ ਵਧੀਆ ਟੀਮ ਹੈ। ਉਨ੍ਹਾਂ ਦਾ ਧਿਆਨ ਸਿਰਫ ਆਪਣੀ ਪ੍ਰੋਵਿੰਸ ਉੱਤੇ ਹੈ ਤੇ ਹੋਰ ਕਿਸੇ ਚੀਜ਼ ਵੱਲ ਨਹੀਂ ਹੈ। ਨਾ ਹੀ ਉਹ ਫੈਡਰਲ ਪੱਧਰ ਉੱਤੇ ਕੋਈ ਮਾਅਰਕਾ ਮਾਰਨ ਦੀ ਕੋਸਿ਼ਸ਼ ਕਰ ਰਹੇ ਹਨ। ਫੋਰਡ ਨੇ ਆਖਿਆ ਕਿ ਸੱਭ ਤੋਂ ਪਹਿਲਾਂ ਉਹ ਵਿੱਤੀ ਗੜਬੜੀ ਨੂੰ ਠੀਕ ਕਰਨੀ ਚਾਹੁੰਦੇ ਹਨ ਜਿਹੜੇ ਉਨ੍ਹਾਂ ਨੂੰ ਪਿਛਲੀ ਸਰਕਾਰ ਵੱਲੋਂ ਵਿਰਸੇ ਵਿੱਚ ਮਿਲੀ ਹੈ।
ਉਨ੍ਹਾਂ ਆਖਿਆ ਕਿ ਆਪਣੀ ਕਮਾਲ ਦੀ ਟੀਮ ਸਦਕਾ ਉਹ ਦਿਨ ਰਾਤ ਇੱਕ ਕਰਕੇ ਬਜਟ ਸੰਤੁਲਿਤ ਕਰਕੇ ਹੀ ਸਾਹ ਲੈਣਗੇ। ਇਹ ਵੀ ਕਨਸੋਆਂ ਹਨ ਕਿ ਅਗਲੇ ਸਾਲ ਜੇ ਟੋਰੀ ਆਗੂ ਐਂਡਰਿਊ ਸ਼ੀਅਰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਨੂੰ ਮੁੜ ਚੁਣੇ ਜਾਣ ਤੋਂ ਰੋਕਣ ਵਿੱਚ ਨਾਕਾਮਯਾਬ ਹੋਏ ਤਾਂ ਫੋਰਡ ਨੂੰ ਮੈਦਾਨ ਵਿੱਚ ਉਤਾਰਨ ਦੀ ਕੋਸਿ਼ਸ਼ ਕੀਤੀ ਜਾ ਸਕਦੀ ਹੈ। ਜਿ਼ਕਰਯੋਗ ਹੈ ਕਿ ਗੁਪਤ ਢੰਗ ਨਾਲ ਫੋਰਡ ਦੇ ਸਮਰਥਕ ਤੇ ਸਾਥੀ ਉਨ੍ਹਾਂ ਨੂੰ ਫੈਡਰਲ ਕੰਜ਼ਰਵੇਟਿਵ ਲੀਡਰਸਿ਼ਪ ਲਈ ਕਿਸਮਤ ਅਜ਼ਮਾਉਣ ਲਈ ਵੀ ਹੱਲਾਸ਼ੇਰੀ ਦੇ ਰਹੇ ਹਨ।
ਪਰ ਪ੍ਰੀਮੀਅਰ ਨੇ ਆਖਿਆ ਕਿ ਜਿੰਨਾ ਚਿਰ ਪ੍ਰਧਾਨ ਮੰਤਰੀ ਟਰੂਡੋ ਸਾਡੇ ਨਾਲ ਕੰਮ ਕਰਨਾ ਚਾਹੁਣਗੇ ਅਸੀਂ ਦਿਲ ਖੋਲ੍ਹ ਕੇ ਉਨ੍ਹਾਂ ਦਾ ਸਵਾਗਤ ਕਰਾਂਗੇ। ਫੋਰਡ ਨੂੰ ਪ੍ਰੀਮੀਅਰ ਬਣਿਆਂ ਪੰਜ ਮਹੀਨੇ ਦਾ ਸਮਾਂ ਹੋ ਗਿਆ ਹੈ। ਇਸ ਦੌਰਾਨ ਉਨ੍ਹਾਂ ਕੌਮੀ ਮਾਮਲਿਆਂ ਵਿੱਚ ਵੀ ਕਾਫੀ ਦਿਲਚਸਪੀ ਵਿਖਾਈ ਹੈ। ਪਿਛਲੇ ਵੀਕੈਂਡ ਉਨ੍ਹਾਂ ਟੋਰਾਂਟੋ ਵਿੱਚ ਰੱਖੇ ਗਏ ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਦੇ ਪ੍ਰੋਵਿੰਸ਼ੀਅਲ ਇਜਲਾਸ ਲਈ ਅਹਿਮ ਬੁਲਾਰੇ ਵਜੋਂ ਸ਼ੀਅਰ ਨੂੰ ਸੱਦਿਆ ਸੀ। ਪਰ ਐਨਡੀਪੀ ਆਗੂ ਐਂਡਰੀਆ ਹੌਰਵਥ ਦਾ ਕਹਿਣਾ ਹੈ ਕਿ ਫੋਰਡ ਨੂੰ ਫੈਡਰਲ ਸਿਆਸਤ ਵਿੱਚ ਲੱਤ ਅੜਾਉਣੀ ਛੱਡ ਕੇ ਓਨਟਾਰੀਓ ਦੇ ਪਰਿਵਾਰਾਂ ਨੂੰ ਦਰਪੇਸ਼ ਔਕੜਾਂ ਹੱਲ ਕਰਨੀਆਂ ਚਾਹੀਦੀਆਂ ਹਨ ਤੇ ਉਨ੍ਹਾਂ ਦੀਆਂ ਲੋੜਾਂ ਪੂਰੀਆਂ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ