Welcome to Canadian Punjabi Post
Follow us on

15

June 2021
 
ਪੰਜਾਬ

ਕਿਸਾਨ ਸੰਘਰਸ਼ ਦਾ ਅਸਰ : ਪੰਜਾਬ ਭਾਜਪਾ ਦੇ ਇੰਚਾਰਜ ਵਜੋਂ ਪ੍ਰਭਾਤ ਝਾਅ ਦੀ ਛੁੱਟੀ

November 15, 2020 08:42 AM

ਚੰਡੀਗੜ੍ਹ, 13 ਨਵੰਬਰ, (ਪੋਸਟ ਬਿਊਰੋ)- ਦੀਵਾਲੀ ਤੋਂ ਪਹਿਲੀ ਸ਼ਾਮ ਭਾਰਤੀ ਜਨਤਾ ਪਾਰਟੀ ਨੇ 36 ਰਾਜਾਂ ਦੇ ਲਈ ਪਾਰਟੀ ਦੇ ਕੇਂਦਰ ਇੰਚਾਰਜ ਬਦਲ ਦਿੱਤੇ ਹਨ। ਪੰਜਾਬ ਵਿੱਚ ਭਾਜਪਾ ਦੇ ਕੇਂਦਰੀ ਇੰਚਾਰਜ ਪ੍ਰਭਾਤ ਝਾਅ ਦੀ ਛੁੱਟੀ ਕਰ ਕੇ ਭਾਜਪਾ ਐੱਸ ਸੀ ਮੋਰਚਾ ਦੇ ਸਾਬਕਾ ਕੌਮੀ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਦੁਸ਼ਿਅੰਤ ਕੁਮਾਰ ਗੌਤਮ ਨੂੰ ਜ਼ਿੰਮੇਵਾਰੀ ਦੇ ਦਿੱਤੀ ਅਤੇ ਭਾਜਪਾ ਦੇ ਕੌਮੀ ਸਕੱਤਰ ਡਾ. ਨਰਿੰਦਰ ਸਿੰਘ ਨੂੰ ਪੰਜਾਬ ਦਾ ਡਿਪਟੀ ਇੰਚਾਰਜ ਲਾਇਆ ਹੈ। ਓਦੋਂ ਪਹਿਲਾਂ ਭਾਜਪਾ ਨੇ ਪੰਜਾਬ ਵਿੱਚ ਕੋਈ ਡਿਪਟੀ ਇੰਚਾਰਜ ਨਹੀਂ ਸੀ ਲਾਇਆ। 

ਮੰਨਿਆ ਜਾਂਦਾ ਹੈ ਕਿ ਮੌਜੂਦਾ ਇੰਚਾਰਜ ਪ੍ਰਭਾਤ ਝਾਅ ਨੂੰ ਭਾਜਪਾ ਨੇ ਝਟਕਾ ਦਿੱਤਾ ਹੈ, ਕਿਉਂਕਿ ਕੇਂਦਰ ਸਰਕਾਰ ਵੱਲੋਂਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਤੋਂ ਬਾਅਦ ਕਿਸਾਨਾਂ ਵੱਲੋਂ ਵੱਡਾ ਅੰਦੋਲਨ ਕਰਨ ਦੇ ਬਾਵਜੂਦ ਪ੍ਰਭਾਤ ਝਾਅ ਪੰਜਾਬ ਹੀਨਹੀਂ ਆਏ, ਇਸ ਕਾਰਨ ਪਾਰਟੀ ਨੂੰ ਇਹ ਫ਼ੈਸਲਾ ਲੈਣਾ ਪਿਆ ਹੈ।
ਦੂਸਰੀ ਖਾਸ ਗੱਲ ਇਹ ਹੈ ਕਿ ਪੰਜਾਬ ਵਿੱਚ 34 ਫ਼ੀਸਦੀ ਦਲਿਤ ਆਬਾਦੀ ਦਾ ਧਿਆਨਰੱਖ ਕੇ ਏਥੇਭਾਜਪਾ ਨੇ ਆਪਣੇ ਐੱਸ ਸੀ ਮੋਰਚਾ ਦੇ ਸਾਬਕਾ ਪ੍ਰਧਾਨ ਦੁਸ਼ਿਅੰਤ ਗੌਤਮ ਨੂੰਇੰਚਾਰਜ ਲਾ ਦਿੱਤਾ ਹੈ। ਕੁਝ ਦਿਨ ਪਹਿਲਾਂ ਭਾਜਪਾ ਦੇ ਕੌਮੀ ਜਨਰਲ ਸਕੱਤਰ ਬਣਾਏ ਗਏ ਤਰੁਣ ਚੁੱਘ ਨੂੰ ਇਸ ਪਾਰਟੀ ਨੇ ਜੰਮੂ-ਕਸ਼ਮੀਰ ਤੇ ਲੱਦਾਖ ਦਾ ਇੰਚਾਰਜ ਲਾਇਆ ਗਿਆ ਹੈ। ਇਸ ਤੋਂ ਪਹਿਲਾਂ ਇਹ ਜ਼ਿੰਮੇਵਾਰੀ ਅਵਿਨਾਸ਼ ਰਾਏ ਖੰਨਾ ਕੋਲ ਸੀ। ਖੰਨਾ ਨੂੰ ਹਿਮਾਚਲ ਪ੍ਰਦੇਸ਼ ਦਾ ਇੰਚਾਰਜ ਲਾ ਦਿੱਤਾ ਗਿਆ ਹੈ। ਕਿਉਂਕਿ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਖੁਦ ਹਿਮਾਚਲ ਪ੍ਰਦੇਸ਼ ਤੋਂ ਹਨ, ਇਸ ਕਰ ਕੇ ਖੰਨਾ ਨੂੰ ਓਥੋਂ ਦਾ ਇੰਚਾਰਜ ਬਣਾਉਣਾ ਤਰੱਕੀ ਮੰਨਿਆ ਜਾਂਦਾ ਹੈ। ਸਾਲ 2022 ਵਿੱਚ ਪੰਜਾਬ ਅਸੈਂਬਲੀਦੀਆਂ ਚੋਣਾਂ ਹਨ ਤੇ ਇਸ ਤੋਂਛੇਤੀ ਬਾਅਦ ਹਿਮਾਚਲ ਪ੍ਰਦੇਸ਼ਦੀਆਂ ਚੋਣਾਂ ਹੋਣੀਆਂ ਹਨ। ਪੰਜਾਬ ਦੇ ਇੰਚਾਰਜ ਪ੍ਰਭਾਤ ਝਾਅ ਨੂੰ ਬਦਲਣ ਦੀ ਚਰਚਾ ਲੰਬੇ ਸਮੇਂ ਤੋਂ ਸੀ, ਏਸੇ ਲਈ ਉਹ ਅੱਜਕੱਲ੍ਹ ਪੰਜਾਬ ਵਿੱਚ ਨਜ਼ਰ ਨਹੀਂ ਆ ਰਹੇ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ: ਜਾਂਚ ਟੀਮ ਨਾਲ ਸਹਿਯੋਗ ਕਰਾਂਗਾ, ਪਰ ਹਾਲੇ ਪੇਸ਼ ਨਹੀਂ ਹੋ ਸਕਦਾ
ਫਲਾਇੰਗ ਸਿੱਖ ਮਿਲਖਾ ਸਿੰਘ ਦੀ ਪਤਨੀ ਨਿਰਮਲ ਮਿਲਖਾ ਸਿੰਘ ਦਾ ਦਿਹਾਂਤ
ਪਿਆਰ ਵਿੱਚ ਅੜਿੱਕਾ ਬਣੇ ਪਤੀ ਦਾ ਪ੍ਰੇਮੀ ਨਾਲ ਮਿਲ ਕੇ ਕਤਲ
ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਪ੍ਰੇਸ਼ਾਨ ਪਤੀ ਵੱਲੋਂ ਖੁਦਕੁਸ਼ੀ
ਕੋਰੋਨਾ ਦੀ ਮਾਰ ਨਾਲ 50 ਹਜ਼ਾਰ ਟੈਕਸੀ ਡਰਾਈਵਰਾਂ ਦਾ ਧੰਦਾ ਚੌਪਟ
ਕਾਂਗਰਸ ਵਿਧਾਇਕ ਕੰਬੋਜ ਨੂੰ ਪਿੰਡ ਵਾਲਿਆਂ ਨੇ ਭਾਜੜ ਪਾਈ
ਕੋਟਕਪੂਰਾ ਗੋਲੀਕਾਂਡ ਕੇਸ: ਨਵੀਂ ਜਾਂਚ ਟੀਮ ਨੇ ਪ੍ਰਕਾਸ਼ ਸਿੰਘ ਬਾਦਲ ਨੂੰ 16 ਜੂਨ ਨੂੰ ਤਲਬ ਕੀਤਾ
ਵਿਧਾਇਕ ਸਿਮਰਜੀਤ ਬੈਂਸ ਵਿਰੁੱਧ ਪੀੜਤਾ ਨੇ ਬਿਆਨ ਦਰਜ ਕਰਾਏ
ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਦੋਸ਼ੀ ਹਾਈ ਕੋਰਟ ਵੱਲੋਂ ਬਰੀ
ਛੇੜਛਾੜ ਦੇ ਦੋਸ਼ ਹੇਠ ਭਾਜਪਾ ਆਗੂ ਦੇ ਖਿਲਾਫ ਕੇਸ ਦਰਜ