Welcome to Canadian Punjabi Post
Follow us on

15

July 2025
 
ਖੇਡਾਂ

ਸੰਸਾਰ ਪ੍ਰਸਿੱਧ ਫੁੱਟਬਾਲਰ ਡਿਏਗੋ ਮੈਰਾਡੋਨਾ ਦਾ ਹਾਰਟ ਅਟੈਕ ਦੇ ਕਾਰਨ ਦੇਹਾਂਤ

November 26, 2020 07:40 AM

ਬਿਊਨਰਸ ਆਇਰਸ, 25 ਨਵੰਬਰ, (ਪੋਸਟ ਬਿਊਰੋ)- ਅਜੋਕੇ ਸੰਸਾਰ ਦੇ ਮਹਾਨ ਫੁੱਟਬਾਲ ਖਿਡਾਰੀਆਂ ਵਿਚੋਂਗਿਣੇ ਜਾਂਦੇ ਡਿਏਗੋ ਮੈਰਾਡੋਨਾ (60 ਸਾਲ)ਦਾ ਅੱਜ ਬੁੱਧਵਾਰ ਨੂੰ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ।
ਮੈਰਾਡੋਨਾ ਨੂੰ ਉਨ੍ਹਾਂ ਦੇ ਪਿਛਲੇ ਜਨਮ ਦਿਨ ਤੋਂ ਕੁਝ ਦਿਨ ਬਾਅਦ ਨਵੰਬਰ ਦੀ ਸ਼ੁਰੂਆਤ ਵਿਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਇਸੇ ਮਹੀਨੇ ਉਨ੍ਹਾਂ ਦੇ ਦਿਮਾਗ ਦੀ ਸਰਜਰੀ ਹੋਈ ਸੀ ਅਤੇ ਦੋ ਕੁ ਹਫ਼ਤੇ ਪਹਿਲਾਂ ਹੀ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ। ‘ਹੈਂਡ ਆਫ ਗਾਡ` ਦੇ ਨਾਂ ਨਾਲ ਮਸ਼ਹੂਰ ਮੈਰਾਡੋਨਾ ਦੇ ਦੇਹਾਂਤ ਉੱਤੇ ਦੁਨੀਆ ਦੇ ਦਿੱਗਜ ਖਿਡਾਰੀਆਂ ਅਤੇ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਦੁਨੀਆ ਭਰ ਦੇ ਮਹਾਨ ਫੁੱਟਬਾਲਰਾਂ ਵਿਚ ਸ਼ਾਮਲ ਡਿਏਗੋ ਮੈਰਾਡੋਨਾ ਦਾ 1986 ਵਿਚ ਅਰਜਨਟੀਨਾ ਨੂੰ ਵਿਸ਼ਵ ਚੈਂਪੀਅਨ ਬਣਾਉਣ ਵਿੱਚਵੱਡਾ ਯੋਗਦਾਨ ਸੀ। ਉਹ ਬੋਕਾ ਜੂਨੀਅਰਜ਼, ਨਾਪੋਲੀ ਅਤੇ ਬਾਰਸੀਲੋਨਾ ਲਈ ਕਲੱਬ ਫੁੱਟਬਾਲ ਵੀ ਖੇਡੇ ਸਨ। ਕ੍ਰਿਕਟ ਪਸੰਦ ਦੇਸ਼ ਹੋਣ ਦੇ ਬਾਵਜੂਦ ਭਾਰਤ ਵਿਚ ਵੀ ਉਨ੍ਹਾਂ ਦੇ ਚਾਹੁਣ ਵਾਲਿਆਂ ਦੀ ਗਿਣਤੀ ਕਰੋੜਾਂ ਦੀਹੈ। ਡਰੱਗਸ ਤੇ ਸ਼ਰਾਬ ਦੀ ਆਦਤ ਕਾਰਨ ਮੈਰਾਡੋਨਾ ਵਿਵਾਦਾਂ ਵਿਚ ਵੀ ਰਹੇ ਸਨ। ਕੁਝ ਦਿਨ ਪਹਿਲਾਂ ਉਸ ਦਾ ਕੋਰੋਨਾ ਟੈਸਟ ਹੋਇਆ ਤਾਂ ਰਿਪੋਰਟ ਨੈਗੇਟਿਵ ਆਈ ਸੀ, ਬਾਅਦ ਵਿੱਚ ਫਿਰ ਇਨਫੈਕਟਿਡ ਹੋ ਗਏ ਸਨ।

 
Have something to say? Post your comment
ਹੋਰ ਖੇਡਾਂ ਖ਼ਬਰਾਂ
ਬੈਡਮਿੰਟਨ ਸਟਾਰ ਸਾਇਨਾ ਨੇਹਵਾਲ ਤੇ ਕਸ਼ਯਪ ਆਪਸੀ ਸਹਿਮਤੀ ਨਾਲ ਹੋਏ ਵੱਖ ਬਰਮਿੰਘਮ ਟੈਸਟ ਵਿਚ ਭਾਰਤ ਨੇ ਇੰਗਲੈਂਡ ਨੂੰ 336 ਦੌੜਾਂ ਨਾਲ ਹਰਾਇਆ, ਲੜੀ ਵਿਚ ਕੀਤੀ ਬਰਾਬਰੀ ਕੈਨੇਡੀਅਨ ਸਪ੍ਰਿੰਟ ਕੈਨੋਇਸਟ ਕੇਟੀ ਵਿਨਸੈਂਟ ਨੇ ਰਾਸ਼ਟਰੀ ਟਰਾਇਲਾਂ ਵਿੱਚ ਬਣਾਇਆ ਵਿਸ਼ਵ ਰਿਕਾਰਡ ਕੈਨੇਡਾ ਨੇ ਦੂਜੀ ਵਾਰ ਟੀ-20 ਵਿਸ਼ਵ ਕੱਪ ਲਈ ਕੀਤਾ ਕੁਆਲੀਫਾਈ ਫਲੋਰੀਡਾ ਪੈਂਥਰਜ਼ ਨੇ ਲਗਾਤਾਰ ਦੂਜੇ ਸਾਲ ਆਇਲਰਜ਼ ਨੂੰ ਹਰਾ ਕੇ ਸਟੈਨਲੀ ਕੱਪ ਜਿੱਤਿਆ ਤੈਰਾਕ ਮੈਕਿੰਟੋਸ਼ ਨੇ ਪੰਜ ਦਿਨਾਂ ਵਿੱਚ ਤੀਜਾ ਵਿਸ਼ਵ ਰਿਕਾਰਡ ਤੋੜਿਆ ਯੂਈਐੱਫਏ ਨੇਸ਼ਨਜ਼ ਲੀਗ ਦੇ ਫਾਈਨਲ `ਚ ਪੁਰਤਗਾਲ ਨੇ ਸਪੇਨ ਨੂੰ ਪੈਨਲਟੀ ਸ਼ੂਟਆਊਟ `ਚ ਹਰਾਇਆ ਇਰਾਨੀ ਤੇ ਪਾਓਲਿਨੀ ਨੇ ਫਰੈਂਚ ਓਪਨ ਦਾ ਮਹਿਲਾ ਡਬਲਜ਼ ਖਿਤਾਬ ਜਿੱਤਿਆ ਪੰਜ ਮੈਚਾਂ ਦੀ ਟੈਸਟ ਲੜੀ ਲਈ ਭਾਰਤੀ ਟੀਮ ਇੰਗਲੈਂਡ ਲਈ ਰਵਾਨਾ, ਪਹਿਲਾ ਮੈਚ 20 ਜੂਨ ਤੋਂ ਭਾਰਤ ਖ਼ਿਲਾਫ ਟੈਸਟ ਸੀਰੀਜ਼ ਲਈ ਇੰਗਲੈਂਡ ਟੀਮ ਦਾ ਹੋਇਆ ਐਲਾਨ