Welcome to Canadian Punjabi Post
Follow us on

02

July 2025
 
ਟੋਰਾਂਟੋ/ਜੀਟੀਏ

ਕੋਵਿਡ-19 ਵੈਕਸੀਨ ਦੀ ਬੁਕਿੰਗ ਲਈ ਆਨਲਾਈਨ ਪੋਰਟਲ 15 ਮਾਰਚ ਨੂੰ ਕੀਤਾ ਜਾਵੇਗਾ ਲਾਂਚ

February 25, 2021 05:15 AM

ਟੋਰਾਂਟੋ, 24 ਫਰਵਰੀ (ਪੋਸਟ ਬਿਊਰੋ) : ਓਨਟਾਰੀਓ ਦਾ ਆਨਲਾਈਨ ਪੋਰਟਲ, ਜਿੱਥੇ ਆਮ ਲੋਕ ਆਪਣੀ ਕੋਵਿਡ-19 ਵੈਕਸੀਨ ਅਪੁਆਇੰਟਮੈਂਟ ਬੁੱਕ ਕਰ ਸਕਣਗੇ, 15 ਮਾਰਚ ਨੂੰ ਲਾਂਚ ਕੀਤਾ ਜਾਵੇਗਾ। ਇਸ ਵਿੱਚ ਸੱਭ ਤੋਂ ਪਹਿਲਾਂ 80 ਸਾਲ ਤੇ ਇਸ ਤੋਂ ਉੱਪਰ ਦੇ ਉਮਰ ਵਰਗ ਦੇ ਲੋਕਾਂ ਨੂੰ ਰਜਿਸਟਰ ਕਰਵਾਉਣ ਦੀ ਇਜਾਜ਼ਤ ਦਿੱਤੀ ਜਾਵੇਗੀ।
ਪ੍ਰੋਵਿੰਸ ਦੀ ਕੋਵਿਡ-19 ਵੈਕਸੀਨ ਟਾਸਕ ਫੋਰਸ ਦੇ ਹੈੱਡ ਰਿਟਾਇਰਡ ਜਨਰਲ ਰਿੱਕ ਹਿਲੀਅਰ ਨੇ ਬੁੱਧਵਾਰ ਨੂੰ ਇਸ ਸਬੰਧ ਵਿੱਚ ਐਲਾਨ ਕੀਤਾ। ਉਨ੍ਹਾਂ ਆਖਿਆ ਕਿ ਆਮ ਜਨਤਾ ਦਾ ਟੀਕਾਕਰਣ ਸ਼ੁਰੂ ਕਰਨ ਲਈ ਪ੍ਰੋਵਿੰਸ ਆਨਲਾਈਨ ਤੇ ਟੈਲੀਫੋਨ ਬੁਕਿੰਗ ਸਿਸਟਮ ਸ਼ੁਰੂ ਕਰਨ ਲਈ ਦਿਨ ਰਾਤ ਇੱਕ ਕਰਕੇ ਕੰਮ ਕਰ ਰਹੀ ਹੈ। ਹਿਲੀਅਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਸਾਡੀ ਯੋਜਨਾ ਬਿਲਕੁਲ ਸਹੀ ਰਾਹ ਉੱਤੇ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਬੁਕਿੰਗ ਸਿਸਟਮ ਦੇ ਆਖਰੀ ਪੜਾਅ ਉੱਤੇ ਅਸੀਂ ਕੰਮ ਕਰ ਰਹੇ ਹਾਂ ਤੇ ਇਸ ਨੂੰ 15 ਮਾਰਚ ਨੂੰ ਲਾਂਚ ਕਰਾਂਗੇ।
ਉਨ੍ਹਾਂ ਆਖਿਆ ਕਿ 15 ਮਾਰਚ ਤੋਂ ਸ਼ੁਰੂ ਹੋ ਕੇ ਸੱਭ ਤੋਂ ਪਹਿਲਾਂ 80 ਸਾਲ ਤੇ ਇਸ ਤੋਂ ਵੱਧ ਉਮਰ ਦੇ ਲੋਕ ਆਨਲਾਈਨ ਬੁਕਿੰਗ ਕਰਵਾ ਸਕਣਗੇ। 15 ਅਪਰੈਲ ਤੋਂ 75 ਸਾਲ ਤੋਂ ਉੱਪਰ ਦੇ ਲੋਕ ਬੁਕਿੰਗ ਕਰਵਾ ਸਕਣਗੇ। ਪਹਿਲੀ ਮਈ ਤੋਂ 70 ਸਾਲ ਤੇ ਇਸ ਤੋਂ ਵੱਧ ਉਮਰ ਦੇ ਲੋਕਾਂ ਨੂੰ ਵੀ ਬੁਕਿੰਗ ਕਰਵਾਉਣ ਦੀ ਇਜਾਜ਼ਤ ਹੋਵੇਗੀ। ਪਹਿਲੀ ਜੂਨ ਤੋਂ 65 ਸਾਲ ਤੋਂ ਵੱਧ ਉਮਰ ਦੇ ਅਤੇ ਪਹਿਲੀ ਜੁਲਾਈ ਤੋਂ 60 ਸਾਲ ਤੇ ਇਸ ਤੋਂ ਵੱਧ ਉਮਰ ਦੇ ਲੋਕਾਂ ਲਈ ਬੁਕਿੰਗ ਖੋਲ੍ਹ ਦਿੱਤੀ ਜਾਵੇਗੀ।
ਹਿਲੀਅਰ ਨੇ ਚੇਤਾਵਨੀ ਦਿੰਦਿਆਂ ਆਖਿਆ ਕਿ ਲੋਕਾਂ ਨੂੰ ਆਪਣੇ ਦਿੱਤੇ ਗਏ ਟਾਈਮਫਰੇਮ ਤੋਂ ਬਾਹਰ ਵੈੱਬਸਾਈਟ ਉੱਤੇ ਬੁਕਿੰਗ ਕਰਵਾਉਣ ਦੀ ਕੋਸਿਸ ਨਹੀਂ ਕਰਨੀ ਚਾਹੀਦੀ ਕਿਉਂਕਿ ਅਜਿਹਾ ਕਰਨ ਦੀ ਸੂਰਤ ਵਿੱਚ ਉਹ ਸਿਸਟਮ ਦੀ ਵਰਤੋਂ ਨਹੀਂ ਕਰ ਸਕਣਗੇ।ਉਨ੍ਹਾਂ ਆਖਿਆ ਕਿ ਜੇ ਵੈਕਸੀਨ ਦੀ ਸਪਲਾਈ ਠੀਕ ਰਹੀ ਤਾਂ ਅਸੈਂਸ਼ੀਅਲ ਵਰਕਰਜ਼ ਮਈ ਦੇ ਪਹਿਲੇ ਹਫਤੇ ਦੌਰਾਨ ਆਪਣੀ ਪਹਿਲੀ ਡੋਜ਼ ਲਈ ਅਪੁਆਇੰਟਮੈਂਟ ਬੁੱਕ ਕਰ ਸਕਣਗੇ ਤੇ ਇਹ ਡੋਜ਼ ਹਾਸਲ ਕਰ ਸਕਣਗੇ।  

   

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ ਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ ਬਿੱਲ ਸੀ-5 ‘ਵੱਨ ਕੈਨੇਡੀਅਨ ਇਕਾਨੌਮੀ’ ਐਕਟ ਦਾ ਪਾਸ ਹੋਣਾ ਕੈਨੇਡਾ ਨੂੰ ਮਜ਼ਬੂਤ ਬਣਾਉਣਵਾਲਾਇੱਕ ਅਹਿਮਕਦਮ ਹੈ : ਸੋਨੀਆ ਸਿੱਧੂ ਬਰੈਂਪਟਨ ਵੂਮੈਨ ਸੀਨੀਅਰਜ਼ ਕਲੱਬ ਨੇ ਲਾਇਆ ਬੱਸ ਟੂਰ ਪੀਲ ਪੁਲਿਸ ਵੱਲੋਂ ਕਰਵਾਈ ਗਈ ‘24ਵੀਂ ਰੇਸ ਅਗੇਨਸਟ ਰੇਸਿਜ਼ਮ’ ਵਿਚ ਟੀਪੀਏਆਰ ਕਲੱਬ ਦੇ 97 ਮੈਂਬਰਾਂ ਨੇ ਲਿਆ ਹਿੱਸਾ