Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਪੰਜਾਬ

ਕੈਪਟਨ ਵੱਲੋਂ ਕਿਸਾਨਾਂ ਲਈ ਕਰਜ਼ਾ ਰਾਹਤ ਦੇ ਦੂਜੇ ਪੜਾਅ ਦੀ ਸ਼ੁਰੂਆਤ

December 07, 2018 04:42 PM

*ਵਪਾਰਕ ਬੈਂਕਾਂ ਦੇ 1,09,730 ਸੀਮਾਂਤ ਕਿਸਾਨਾਂ ਨੂੰ 1771 ਕਰੋੜ ਰੁਪਏ ਦੀ ਕਰਜ਼ਾ ਰਾਹਤ ਮਿਲੀ
*ਢਾਈ ਤੋਂ ਪੰਜ ਏਕੜ ਜ਼ਮੀਨ ਵਾਲੇ ਕਿਸਾਨਾਂ ਨੂੰ ਵੀ ਕਰਜ਼ਾ ਰਾਹਤ ਦੇਣ ਦਾ ਐਲਾਨ

ਬਾਰਨ (ਪਟਿਆਲਾ), 7 ਦਸੰਬਰ (ਪੋਸਟ ਬਿਊਰੋ): ਕਿਸਾਨਾਂ ਲਈ ਕਰਜ਼ਾ ਰਾਹਤ ਸਕੀਮ ਨੂੰ ਹੋਰ ਅੱਗੇ ਵਧਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚਾਰ ਜ਼ਿਲ੍ਹਿਆਂ ਦੇ 1,09,730 ਯੋਗ ਸੀਮਾਂਤ ਕਿਸਾਨਾਂ ਨੂੰ ਵਪਾਰਕ ਬੈਂਕਾਂ ਦੇ 1771 ਕਰੋੜ ਦੇ ਕਰਜ਼ੇ ਤੋਂ ਰਾਹਤ ਮੁਹੱਈਆ ਕਰਵਾਉਣ ਦੇ ਨਾਲ-ਨਾਲ ਢਾਈ ਤੋਂ ਪੰਜ ਏਕੜ ਜ਼ਮੀਨ ਵਾਲੇ ਕਿਸਾਨਾਂ ਨੂੰ ਵੀ ਇਸ ਦਾ ਲਾਭ ਦੇਣ ਲਈ ਸਕੀਮ ਦਾ ਵਿਸਥਾਰ ਕਰਨ ਦਾ ਐਲਾਨ ਕੀਤਾ ਹੈ।

 
ਅੱਜ ਇੱਥੇ ਰਾਜ ਪੱਧਰੀ ਸਮਾਗਮ ਦੌਰਾਨ ਰਸਮੀ ਸ਼ੁਰੂਆਤ ਵਜੋਂ 25 ਕਿਸਾਨਾਂ ਨੂੰ ਕਰਜ਼ਾ ਰਾਹਤ ਸਰਟੀਫਿਕੇਟ ਸੌਂਪਣ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਰਾਸ਼ੀ ਸਿੱਧੀ ਵਪਾਰਕ ਬੈਂਕਾਂ ਦੇ ਸੀਮਾਂਤ ਕਿਸਾਨਾਂ ਦੇ ਖਾਤਿਆਂ ਵਿੱਚ ਪਾਈ ਜਾਵੇਗੀ ਅਤੇ ਇਸ ਪ੍ਰਕ੍ਰਿਆ ਨੂੰ ਭਲਕ ਤੱਕ ਮੁਕੰਮਲ ਕਰ ਲਿਆ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਰਜ਼ਾ ਮੁਆਫੀ ਦੇ ਅਗਲੇ ਪੜਾਵਾਂ ਵਿੱਚ ਬੇਜ਼ਮੀਨੇ ਕਾਮਿਆਂ ਦਾ ਕਰਜ਼ਾ ਮੁਆਫ ਕਰਨ ਪ੍ਰਤੀ ਵੀ ਵਚਨਬੱਧਤਾ ਜ਼ਾਹਰ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਸੀਮਾਂਤ ਕਿਸਾਨਾਂ ਦਾ ਦੋ ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ ਕੀਤਾ ਜਾਵੇਗਾ ਅਤੇ ਇਸ ਤਰ੍ਹਾਂ ਹੀ ਦੋ ਲੱਖ ਰੁਪਏ ਤੱਕ ਦਾ ਕਰਜ਼ਾ ਚੁੱਕਣ ਵਾਲੇ ਛੋਟੇ ਕਿਸਾਨਾਂ ਨੂੰ ਇਹੋ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਵਿੱਚ ਸਹਿਕਾਰੀ ਬੈਂਕਾਂ ਦੇ 3.18 ਲੱਖ ਸੀਮਾਂਤ ਕਿਸਾਨਾਂ ਦਾ 1815 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ ਅਤੇ ਅੱਜ ਦੇ ਰਾਜ ਪੱਧਰੀ ਸਮਾਗਮ ਵਿੱਚ ਵਪਾਰਕ ਬੈਂਕਾਂ ਦੇ 1.09 ਲੱਖ ਸੀਮਾਂਤ ਕਿਸਾਨਾਂ ਨੂੰ 1771 ਕਰੋੜ ਰੁਪਏ ਦੀ ਕਰਜ਼ਾ ਰਾਹਤ ਦਿੱਤੀ ਗਈ ਹੈ।

 
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਤੀਜੇ ਪੜਾਅ ਵਿੱਚ ਸਹਿਕਾਰੀ ਬੈਂਕਾਂ ਨਾਲ ਜੁੜੇ 2.15 ਲੱਖ ਛੋਟੇ ਕਿਸਾਨਾਂ ਨੂੰ ਕਰਜ਼ਾ ਰਾਹਤ ਮੁਹੱਈਆ ਕਰਵਾਈ ਜਾਵੇਗੀ ਜਦਕਿ ਚੌਥੇ ਪੜਾਅ ਵਿੱਚ ਵਪਾਰਕ ਬੈਂਕਾਂ ਦੇ 50752 ਛੋਟੇ ਕਿਸਾਨਾਂ ਦਾ ਕਰਜ਼ਾ ਮੁਆਫ ਹੋਵੇਗਾ।
ਕੇਂਦਰੀ ਏਸ਼ੀਆਈ ਮੁਲਕਾਂ ਨੂੰ ਖੰਡ ਅਤੇ ਆਲੂਆਂ ਦੀ ਬਰਾਮਦ ਦੀ ਲੋੜ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪੱਤਰ ਲਿਖ ਕੇ ਇਨ੍ਹਾਂ ਵਸਤਾਂ ਨੂੰ ਬਰਾਮਦ ਸੂਚੀ ਜਿਸ ਨੂੰ ਬੀਤੇ ਦਿਨ ਪ੍ਰਵਾਨਗੀ ਦਿੱਤੀ ਗਈ ਹੈ, ਵਿੱਚ ਸ਼ਾਮਲ ਕਰਨ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਭਾਰਤ ਸਰਕਾਰ, ਪੰਜਾਬ ਨੂੰ ਇਹ ਵਸਤਾਂ ਬਰਾਮਦ ਕਰਨ ਦੀ ਇਜਾਜ਼ਤ ਦੇ ਦੇਵੇ ਤਾਂ ਇਸ ਨਾਲ ਸੂਬੇ ਦੇ ਗੰਨਾ ਕਾਸ਼ਤਕਾਰਾਂ ਅਤੇ ਆਲੂ ਉਤਪਾਦਕਾਂ ਨੂੰ ਬਹੁਤ ਵੱਡਾ ਲਾਭ ਪਹੁੰਚ ਸਕਦਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਤੱਕ ਪਹੁੰਚ ਰਹੇ ਜਾਅਲੀ ਬੀਜਾਂ, ਖੇਤੀ ਰਸਾਇਣਾਂ ਅਤੇ ਹੋਰ ਖੇਤੀ ਵਸਤਾਂ ਦੀ ਸਮੱਸਿਆ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਉਨ÷ ੍ਹਾਂ ਦੀ ਸਰਕਾਰ ਵੱਲੋਂ ਅਜਿਹੇ ਉਤਪਾਦਾਂ ਦੀ ਵਿਕਰੀ ਨੂੰ ਰੋਕਣ ਲਈ 24 ਘੰਟੇ ਚੌਕਸੀ ਵਰਤੀ ਜਾ ਰਹੀ ਹੈ। ਉਨ÷ ਾਂ ਦੱਸਿਆ ਕਿ ਖਾਦਾਂ ਦੀ ਸੰਤੁਲਿਤ ਵਰਤੋਂ ਨੂੰ ਯਕੀਨੀ ਬਣਾਉਣ ਲਈ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ਦੇ ਨਤੀਜੇ ਵਜੋਂ ਸਾਉਣੀ-2018 ਦੌਰਾਨ ਪਿਛਲੇ ਸਾਲ ਦੇ ਮੁਕਾਬਲੇ ਯੂਰੀਆ ਅਤੇ ਡੀਏਪੀ ਦੀ ਵਰਤੋਂ ਵਿੱਚ ਕ੍ਰਮਵਾਰ 1 ਲੱਖ ਮੀਟ੍ਰਿਕ ਟਨ ਅਤੇ 46 ਹਜ਼ਾਰ ਟਨ ਦੀ ਕਮੀ ਹੋਈ ਹੈ। ਉਨ÷ ੍ਹਾਂ ਦੱਸਿਆ ਕਿ ਇਸ ਦੇ ਨਤੀਜੇ ਵਜੋਂ ਤਕਰੀਬਨ 200 ਕਰੋੜ ਰੁਪਏ ਦੀ ਬੱਚਤ ਹੋਈ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਮੁਹਿੰਮ ਬਾਸਮਤੀ ਅਤੇ ਖੇਤੀ ਰਸਾਇਣਾਂ ਦੀ ਢੁਕਵੀ ਵਰਤੋਂ ਕਰਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਸ਼ੁਰੂ ਕੀਤੀ ਗਈ ਸੀ। ਸਾਉਣੀ-2018 ਦੌਰਾਨ ਏਸਫੇਟ, ਕਾਰਬਾਡੇਜ਼ਿਮ, ਟਰਾਈਜੋਫੋਸ, ਥੀਆਮੈਥੋਜ਼ਮ ਅਤੇ ਟਰਾਈਸਾਕਲਾਜੋਲ ਵਰਗੇ ਪੰਜ ਕੀਟਨਾਸ਼ਕਾਂ ਦੀ ਵਰਤੋਂ ਲਈ ਨਿਰਉਤਸ਼ਾਹਿਤ ਕੀਤਾ ਗਿਆ। ਇਸ ਦੇ ਨਤੀਜੇ ਵਜੋਂ ਮਿਆਰੀ ਬਾਸਮਤੀ ਪੈਦਾ ਹੋਣੀ ਸ਼ੁਰੂ ਹੋਈ ਜਿਸ ਨੇ ਅੰਤਰਰਾਸ਼ਟਰੀ ਮਾਪਦੰਡ ਪੂਰੇ ਕਰਨ ਸ਼ੁਰੂ ਕਰ ਦਿੱਤੇ ਹਨ। ਕਿਸਾਨਾਂ ਨੂੰ ਬਾਸਮਤੀ ਵਧੀਆ ਭਾਅ ਮਿਲਣ ਲੱਗ ਪਿਆ ਹੈ। ਉਨ੍ਹ÷ ਾਂ ਨੇ ਕਿਹਾ ਕਿ ਪਿਛਲੇ ਸਾਲ ਦੇ 2600-3000 ਰੁਪਏ ਦੇ ਮੁਕਾਬਲੇ ਇਸ ਸਾਲ ਕਿਸਾਨਾਂ ਨੂੰ ਪ੍ਰਤੀ ਕੁਇੰਟਲ 3600-4000 ਰੁਪਏ ਮਿਲ ਰਹੇ ਹਨ।
ਇਸ ਦੌਰਾਨ ਆਪਣੇ ਸੰਬੋਧਨ 'ਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਦੀਆਂ ਮਾੜੀਆਂ ਤੇ ਦਿਸ਼ਾ ਹੀਣ ਨੀਤੀਆਂ ਸਦਕਾ ਸੂਬੇ ਦੇ ਖ਼ਜ਼ਾਨੇ ਦੀ ਮਾੜੀ ਹਾਲਤ ਹੋ ਗਈ ਤੇ ਸੂਬਾ 2,08000 ਕਰੋੜ ਰੁਪਏ ਕਰਜ਼ੇ ਦੇ ਬੋਝ ਹੇਠ ਦੱਬਿਆ ਗਿਆ। ਲਾਲ ਸਿੰਘ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਮੰਡੀ ਬੋਰਡ ਵੱਲੋਂ 750 ਕਰੋੜ ਰੁਪਏ ਖ਼ਰਚ ਕੇ ਸੂਬੇ ਦੀਆਂ ਮੰਡੀਆਂ ਦਾ ਬੁਨਿਆਦੀ ਢਾਂਚਾ ਸੁਧਾਰਿਆ ਜਾ ਰਿਹਾ ਹੈ ਜਦੋਂਕਿ ਪਿੰਡਾਂ ਨੂੰ ਜੋੜਦੀ ਹਰ ਸੜਕ ਬਣਾਈ ਜਾ ਰਹੀ ਹੈ ਅਤੇ ਪਹਿਲੇ ਪੜਾਅ ਤਹਿਤ 2000 ਕਰੋੜ ਰੁਪਏ ਖਰਚ ਕੇ 16000 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਕਰਵਾਈ ਜਾ ਰਹੀ ਹੈ।
ਇਸ ਮੌਕੇ ਪੰਜਾਬ ਦੇ ਪਰਿਵਾਰ ਭਲਾਈ ਤੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਛੇਤੀ ਹੀ ਸੂਬੇ ਦੇ 43 ਲੱਖ ਲੋਕਾਂ ਨੂੰ 5 ਲੱਖ ਰੁਪਏ ਦੀ ਨਗ਼ਦੀ ਰਹਿਤ ਬੀਮਾ ਸਕੀਮ ਦੇ ਘੇਰੇ 'ਚ ਲਿਆ ਕੇ ਸਿਹਤ ਸੇਵਾਵਾਂ ਦਾ ਲਾਭ ਦਿੱਤਾ ਜਾਵੇਗਾ ਜੋ ਕਿ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ 'ਚ ਇੱਕ ਅਹਿਮ ਮੀਲ ਪੱਥਰ ਸਾਬਤ ਹੋਵੇਗਾ।
ਬ੍ਰਹਮ ਮਹਿੰਦਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਗਤੀਸ਼ੀਲ ਅਗਵਾਈ ਹੇਠ ਸੂਬਾ ਸਰਕਾਰ ਨੇ ਜੋ ਕੰਮ ਕੇਵਲ ਪੌਣੇ ਦੋ ਸਾਲਾਂ 'ਚ ਹੀ ਕਰ ਵਿਖਾਏ ਹਨ, ਉਹ ਸਮਾਂ ਪਿਛਲੀ ਸਰਕਾਰ ਦੇ 10 ਸਾਲਾਂ ਦੇ ਕਾਰਜਕਾਲ ਦੇ ਮੁਕਾਬਲੇ ਇੱਕ ਸੁਨਿਹਰੀ ਸਮਾਂ ਸਾਬਤ ਹੋਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਮੈਨੀਫੈਸਟੋ 'ਚ ਕੀਤਾ ਹਰ ਵਾਅਦਾ ਪੂਰਾ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਆਰੰਭੇ ਨਿਵੇਕਲੇ 'ਮਿਸ਼ਨ ਤੰਦਰੁਸਤ' ਪੰਜਾਬ ਸਦਕਾ ਸਰਕਾਰੀ ਹਸਪਤਾਲਾਂ 'ਚ ਸਿਹਤ ਸੇਵਾਵਾਂ ਬਿਹਤਰ ਹੋਈਆਂ ਹਨ ਤੇ ਓ.ਪੀ.ਡੀ. ਵਧ ਗਈ ਹੈ।
ਇਸ ਵਿਸ਼ਾਲ ਸਮਾਗਮ ਨੂੰ ਸੰਬੋਧਨ ਕਰਦਿਆਂ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪਰਨੀਤ ਕੌਰ ਨੇ ਇਸ ਕਰਜ਼ਾ ਰਾਹਤ ਸਕੀਮ ਲਈ ਸੂਬੇ ਦੇ ਕਿਸਾਨਾਂ ਨੂੰ ਵਧਾਈ ਦਿੰਦਿਆਂ ਇਸ ਅਹਿਮ ਉਪਰਾਲੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਪਰਨੀਤ ਕੌਰ ਨੇ ਕਿਸਾਨਾਂ ਦੀ ਸਦਾ ਚੜ੍ਹਦੀਕਲਾ ਅਤੇ ਤਰੱਕੀ ਦੀ ਕਾਮਨਾ ਕਰਦਿਆਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਦੁੱਖ-ਸੁੱਖ 'ਚ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹਨ ਅਤੇ ਸੂਬੇ ਦਾ ਚਹੁਪੱਖੀ ਵਿਕਾਸ ਕਰਵਾਉਣ ਲਈ ਵਚਨਵੱਧ ਹੈ।
ਮੈਂਬਰ ਪਾਰਲੀਮੈਂਟ ਤੇ ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਰੰਭੀ ਕਿਸਾਨਾਂ ਨੂੰ ਕਰਜ਼ਾ ਰਾਹਤ ਪ੍ਰਦਾਨ ਕਰਨ ਦੀ ਇਸ ਨਿਵੇਕਲੀ ਸਕੀਮ ਨੇ ਕੇਂਦਰ ਅਤੇ ਦੇਸ਼ ਦੀਆਂ ਹੋਰਨਾਂ ਰਾਜ ਸਰਕਾਰਾਂ ਨੂੰ ਵੀ ਰਾਹ ਦਿਖਾਇਆ ਹੈ ਕਿ ਕਿਸਾਨਾਂ ਦਾ ਕਰਜ਼ਾ ਕਿਸ ਤਰ੍ਹਾਂ ਮੁਆਫ਼ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਇਸ ਕਰਜ਼ਾ ਰਾਹਤ ਸਕੀਮ ਨਾਲ ਜਿੱਥੇ ਕਿਸਾਨਾਂ ਦੀ ਭਲਾਈ ਲਈ ਕਦਮ ਚੁੱਕਿਆ ਹੈ, ਉਥੇ ਹੀ ਆਪਣਾ ਚੋਣ ਵਾਅਦਾ ਵੀ ਪੂਰਾ ਕੀਤਾ ਹੈ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਸਰਕਾਰ ਦੀ ਇਸ ਕਰਜ਼ਾ ਰਾਹਤ ਸਕੀਮ ਦੀ ਅਲੋਚਨਾ ਕਰਨ ਲਈ ਪਿਛਲੀ ਅਕਾਲੀ-ਭਾਜਪਾ ਸਰਕਾਰ 'ਤੇ ਵਰ੍ਹਦਿਆਂ ਸ੍ਰੀ ਸੁਨੀਲ ਜਾਖੜ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਨਾ ਚਾਹੀਦਾ ਹੈ ਕਿ ਉਨ੍ਹਾਂ ਨੇ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਕੀ ਕੀਤਾ? ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਕੈਪਟਨ ਅਮਰਿੰਦਰ ਸਿੰਘ ਦੀ ਕਿਸਾਨ ਹਿਤੈਸ਼ੀ ਸਰਕਾਰ ਦੇ ਪੌਣੇ ਦੋ ਸਾਲਾਂ 'ਚ ਹਾਲਾਤ ਬਦਲੇ ਹਨ ਤੇ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਦਾ ਰੁਝਾਨ ਘਟਿਆ ਹੈ ਜਦੋਂਕਿ ਅਕਾਲੀ-ਭਾਜਪਾ ਸਰਕਾਰ ਦੇ 10 ਸਾਲਾਂ ਦੇ ਕਾਰਜਕਾਲ ਦੌਰਾਨ ਇੱਕ ਸਾਲ 'ਚ 1000 ਦੇ ਕਰੀਬ ਕਿਸਾਨਾਂ ਨੇ ਖ਼ੁਦਕੁਸ਼ੀਆਂ ਕੀਤੀਆਂ ਜਦੋਂਕਿ ਇਹ ਅੰਕੜਾ ਹੁਣ 250-300 ਤੱਕ ਰਹਿ ਗਿਆ ਹੈ।
ਇਸ ਵਿਸ਼ਾਲ ਰਾਜ ਪੱਧਰੀ ਸਮਾਗਮ ਦੌਰਾਨ ਪਟਿਆਲਾ, ਫ਼ਤਹਿਗੜ੍ਹ ਸਾਹਿਬ, ਲੁਧਿਆਣਾ ਅਤੇ ਸੰਗਰੂਰ ਜ਼ਿਲ੍ਹਿਆਂ ਦੇ ਵੱਡੀ ਗਿਣਤੀ 'ਚ ਪੁੱਜੇ ਲਾਭਪਾਤਰੀ ਕਿਸਾਨਾਂ ਤੋਂ ਇਲਾਵਾ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਰੁਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ, ਉਦਯੋਗ ਮੰਤਰੀ ਸ਼ਾਮ ਸੁੰਦਰ ਅਰੋੜਾ, ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ, ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ, ਵਿਧਾਇਕ ਰਾਣਾ ਗੁਰਜੀਤ ਸਿੰਘ, ਵਿਧਾਇਕ ਰਾਜਪੁਰਾ ਹਰਦਿਆਲ ਸਿੰਘ ਕੰਬੋਜ, ਵਿਧਾਇਕ ਪੱਟੀ ਹਰਮਿੰਦਰ ਸਿੰਘ ਗਿੱਲ, ਵਿਧਾਇਕ ਸ਼ੁਤਰਾਣਾ ਨਿਰਮਲ ਸਿੰਘ, ਵਿਧਾਇਕ ਘਨੌਰ ਮਦਨ ਲਾਲ ਜਲਾਲਪੁਰ, ਵਿਧਾਇਕ ਰਾਜ ਕੁਮਾਰ ਚੱਬੇਵਾਲ, ਵਿਧਾਇਕ ਕਰਤਾਰਪੁਰ ਚੌਧਰੀ ਸੁਰਿੰਦਰ ਸਿੰਘ, ਵਿਧਾਇਕ ਫ਼ਤਹਿਗੜ੍ਹ ਸਾਹਿਬ ਕੁਲਜੀਤ ਸਿੰਘ ਨਾਗਰਾ, ਵਿਧਾਇਕ ਬਸੀ ਪਠਾਣਾ ਗੁਰਪ੍ਰੀਤ ਸਿੰਘ ਜੀ.ਪੀ., ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਹਰਿੰਦਰਪਾਲ ਸਿੰਘ ਹੈਰੀਮਾਨ, ਚੇਅਰਮੈਨ ਪੀ.ਆਰ.ਟੀ.ਸੀ ਕੇ.ਕੇ. ਸ਼ਰਮਾ, ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ, ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ, ਡਿਪਟੀ ਮੇਅਰ ਵਿੰਨੀ ਸੰਗਰ, ਮੁੱਖ ਮੰਤਰੀ ਦੇ ਰਾਜਨੀਤਕ ਸਕੱਤਰ ਕੈਪਟਨ ਸੰਦੀਪ ਸੰਧੂ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਓ.ਐਸ.ਡੀ. ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ ਅਤੇ ਰਾਜੇਸ਼ ਸ਼ਰਮਾ, ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਪ੍ਰਧਾਨ ਪ੍ਰੇਮ ਕਿਸ਼ਨ ਪੁਰੀ, ਪੰਜਾਬ ਰਾਜ ਭਲਾਈ ਕੌਂਸਲ ਦੀ ਨਵ ਨਿਯੁਕਤ ਚੇਅਰਪਰਸਨ ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ, ਰੀਤਿੰਦਰ ਸਿੰਘ ਰਿੱਕੀ ਮਾਨ, ਮਹਿਲਾ ਕਾਂਗਰਸ ਦੀ ਸ਼ਹਿਰੀ ਪ੍ਰਧਾਨ ਕਿਰਨ ਢਿੱਲੋਂ, ਐਫ.ਸੀ.ਆਰ ਸਹਿਕਾਰਤਾ ਵਿਸ਼ਵਜੀਤ ਖੰਨਾ, ਸਕੱਤਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਕਾਹਨ ਸਿੰਘ ਪੰਨੂੰ, ਪੰਜਾਬੀ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਬੀ.ਐਸ. ਘੁੰਮਣ, ਆਈ.ਜੀ. ਪਟਿਆਲਾ ਜ਼ੋਨ . ਏ.ਐਸ. ਰਾਏ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਹਾਜ਼ਰ ਸਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ ਸਵੀਪ ਗਤੀਵਿਧੀਆਂ ਦੀ ਲੜੀ ਤਹਿਤ ਸਕੂਲੀ ਵੈਨਾਂ ਉੱਪਰ ਵੋਟਰ ਜਾਗਰੂਕਤਾ ਪੋਸਟਰ ਲਗਾਏ 150 ਤੋਂ ਵੱਧ ਲੋਕਾਂ ਦੀ ਹਾਈ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਜਾਂਚ ਕੀਤੀ ਗਈ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਰਕਬਾ ਭਵਨ ਵਿੱਚ ਮਨਾਇਆ ਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆ