Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਪੰਜਾਬ

ਪੰਜਾਬ ਦੇ ਮੰਤਰੀਆਂ ਨਾਲ ਮਿਲਣੀ ਅਤੇ ਸੰਗਤ-ਫ਼ਤਵੇ ਦੇ ਦਾਅਵੇ ਨਾਲ ਬਰਗਾੜੀ ਮੋਰਚਾ ਖਤਮ

December 09, 2018 04:37 PM

ਜੈਤੋ, 9 ਦਸੰਬਰ, (ਪੋਸਟ ਬਿਊਰੋ)- ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਹੋਰ ਮਾਮਲਿਆਂ ਵਿੱਚ ਇਨਸਾਫ ਲੈਣ ਦੀ ਮੰਗ ਲਈ ਪਹਿਲੀ ਜੂਨ ਤੋਂ ਬਰਗਾੜੀ ਵਿੱਚ ਚੱਲ ਰਿਹਾ ‘ਇਨਸਾਫ਼ ਮੋਰਚਾ` ਅੱਜ ਪੰਜਾਬ ਸਰਕਾਰ ਵੱਲੋਂ ਮੰਗਾਂ ਮੰਨ ਲੈਣ ਦੇ ਵਾਅਦੇ ਪਿੱਛੋਂ ਸਮਾਪਤ ਹੋ ਗਿਆ। ਪੰਜਾਬ ਸਰਕਾਰ ਦਾ ਸੁਨੇਹਾ ਲੈ ਕੇ ਪਹੁੰਚੇ ਦੋ ਮੰਤਰੀਆਂ ਤੇ ਮੋਰਚੇ ਨਾਲ ਜੁੜੇ ਹੋਏ ਆਗੂਆਂ ਨੇ ਆਪਣੀਆਂ ਤਕਰੀਰਾਂ ਰਾਹੀਂ ਮੰਗਾਂ ਇਹ ਮੰਨੇ ਜਾਣ ਦੀ ਪ੍ਰੋੜ੍ਹਤਾ ਕੀਤੀ। ਇਸ ਦੇ ਪਿੱਛੋਂ ਜਥੇਦਾਰ ਧਿਆਨ ਸਿੰਘ ਮੰਡ ਨੇ ਮੋਰਚੇ ਦੀ ਸਮਾਪਤੀ ਦਾ ਐਲਾਨ ਕਰ ਦਿੱਤਾ।
ਏਥੇ ਮੋਰਚਾ ਸਥਾਨ ਵਿਖੇ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਮੰਗਾਂ ਮੰਨਣ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਡੀ ਆਈ ਜੀ ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਿੱਚ ਬਣੀ ਹੋਈ ਵਿਸ਼ੇਸ਼ ਜਾਂਚ ਟੀਮ ‘ਸਿੱਟ` ਦੀ ਪੜਤਾਲ ਦੇ ਆਧਾਰ ਉੱਤੇ ਬੇਅਦਬੀ ਨਾਲ ਸਬੰਧਤ 23 ਦੋਸ਼ੀ ਫੜੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਬਹਿਬਲ ਗੋਲੀ ਕਾਂਡ ਲਈ ਦੋਸ਼ੀ ਨਿਕਲਦੀ ਬਾਦਲਾਂ ਦੀ ‘ਅਣਪਛਾਤੀ ਪੁਲੀਸ` ਉੱਤੇ ਕੇਸ ਦਰਜ ਕਰ ਕੇ ਦੋਸ਼ੀ ਪੁਲੀਸ ਅਫਸਰਾਂ ਨੂੰ ਨਾਮਜ਼ਦ ਕੀਤਾ ਗਿਆ ਤੇ ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਵਿੱਚੋਂ ਇੱਕ ਨੂੰ ਰਿਹਾਅ ਕਰ ਕੇ ਬਾਕੀਆਂ ਲਈ ਦੂਸਰੇ ਰਾਜਾਂ ਨਾਲ ਸੰਪਰਕ ਵਾਸਤੇ ਅਗਲੇ ਵਿਧਾਨ ਸਭਾ ਸੈਸ਼ਨ ਵਿੱਚ ਠੋਸ ਕਾਨੂੰਨੀ ਕਾਰਵਾਈ ਉੱਤੇ ਅਮਲ ਹੋਵੇਗਾ।
ਪੰਜਾਬ ਦੇ ਪੰਚਾਇਤਾਂ ਬਾਰੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਮੰਤਰੀ ਸਾਥੀ ਸੁਖਜਿੰਦਰ ਸਿੰਘ ਰੰਧਾਵਾ ਦੇ ਐਲਾਨ ਦੀ ਪ੍ਰੋੜ੍ਹਤਾ ਕਰਦੇ ਵਕਤ ਇਸ ਪਿੰਡ ਬਰਗਾੜੀ ਦਾ ਨਾਮ ‘ਬਰਗਾੜੀ ਸਾਹਿਬ` ਰੱਖਣ ਦਾ ਐਲਾਨ ਵੀ ਕਰ ਦਿੱਤਾ। ਉਨ੍ਹਾਂ ਕਿਹਾ ਕਿ ਲੋਕ ਬਾਦਲਾਂ ਨੂੰ ਬੂਟ ਪਾਲਸ਼ ਕਰਦੇ ਨਹੀਂ, ਜੇਲ੍ਹ `ਚ ਤਾੜੇ ਹੋਏ ਵੇਖਣਾ ਚਾਹੁੰਦੇ ਹਨ।
ਮੋਰਚਾ ਲਾਉਣ ਵਾਲਿਆਂ ਵੱਲੋਂ ਤਖ਼ਤ ਦਮਦਮਾ ਸਾਹਿਬ ਦੇ ਬਦਲਵੇਂ ਜਥੇਦਾਰ ਸੰਤ ਬਲਜੀਤ ਸਿੰਘ ਦਾਦੂਵਾਲ ਨੇ ਅੱਜ ਇਹ ਸਵਾਲ ਉਠਾਇਆ ਕਿ ਦੇਸ਼ ਵਿੱਚ ਆਮ ਨਾਗਰਿਕਾਂ ਅਤੇ ਪਹੁੰਚ ਵਾਲੇ ਲੋਕਾਂ ਲਈ ਕਾਨੂੰਨ ਵੱਖੋ-ਵੱਖਰੇ ਕਿਉਂ ਹਨ। ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਬਾਦਲ ਪਿਉ-ਪੁੱਤਰ ਤੇ ਸਾਬਕਾ ਪੁਲੀਸ ਮੁਖੀ ਸੁਮੇਧ ਸਿੰਘ ਸੈਣੀ ਨੂੰ ਗ੍ਰਿਫ਼ਤਾਰ ਕਰਨ ਲਈ ਕਿਹਾ।
ਇਸ ਦੇ ਬਾਅਦ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਆਖਿਆ ਕਿ ਝੂਠੇ ਦੋਸ਼ਾਂ ਦੀ ਝੜੀ ਝੱਲ ਕੇ ਵੀ ਇਹ ਇਨਸਾਫ਼ ਮੋਰਚਾ ਚੜ੍ਹਦੀ ਕਲਾ ਵਿੱਚ ਰਹਿ ਕੇ ਸਫ਼ਲ ਹੋਇਆ ਹੈ। ਪ੍ਰਬੰਧਕਾਂ ਉੱਤੇ ਮਾਇਆ ਦੀ ਦੁਰਵਰਤੋਂ ਦੇ ਦੋਸ਼ ਰੱਦ ਕਰਦੇ ਹੋਏ ਉਨ੍ਹਾਂ ਕਿਹਾ ਕਿ ਮੋਰਚੇ ਦੌਰਾਨ 1.48 ਕਰੋੜ ਰੁਪਏ ਮਿਲੇ ਅਤੇ ਇਨ੍ਹਾਂ ਵਿੱਚੋਂ ਸਾਰੇ ਖ਼ਰਚੇ ਕੱਢ ਕੇ ਬਾਕੀ 22 ਲੱਖ ਰੁਪਏ ਸੰਗਤ ਆਪਣੀ ਇੱਛਾ ਨਾਲ ਜਿੱਥੇ ਮਰਜ਼ੀ ਵਰਤ ਸਕਦੀ ਹੈ। ਮੰਡ ਨੇ ਸੰਗਤ ਦੀ ਭਾਵਨਾ ਨੂੰ ਧਿਆਨ `ਚ ਰੱਖਦਿਆਂ ਮੋਰਚੇ ਨੂੰ ਸਮੇਟਣ ਦੀ ਥਾਂ ਇਹ ਕਿਹਾ, ‘ਮੋਰਚੇ ਦਾ ਪਹਿਲਾ ਪੜਾਅ ਅੱਜ ਖ਼ਤਮ ਹੋ ਗਿਆ ਤੇ ਅਗਲੇ ਪੜਾਅ ਬਾਰੇ ਜਲਦੀ ਐਲਾਨ ਕੀਤਾ ਜਾਵੇਗਾ।`
ਇਨ੍ਹਾਂ ਭਾਸ਼ਨਾਂ ਦੇ ਦੌਰਾਨ ਪੰਡਾਲ ਵਿੱਚ ਬੈਠੀ ਸੰਗਤ ਵਿੱਚ ਸਮਝੌਤੇ ਬਾਰੇ ਨਾਰਾਜ਼ਗੀ ਦੀ ਘੁਸਰ-ਮੁਸਰ ਚੱਲਦੀ ਰਹੀ ਤੇ ਸਟੇਜ ਚਲਾ ਰਹੇ ਜਥੇਦਾਰ ਦਾਦੂਵਾਲ ਨੂੰ ਵਾਰ-ਵਾਰ ਅਨੁਸ਼ਾਸਨ `ਚ ਰਹਿਣ ਦੀਆਂ ਅਪੀਲਾਂ ਕਰਨੀਆਂ ਪਈਆਂ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕ ਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ ਬਾਵਾ ਨੇ ਸਪੁੱਤਰ ਅਰਜਨ ਬਾਵਾ ਦੀ ਸ਼ਾਦੀ 'ਤੇ ਉਬਰਾਏ, ਖਹਿਰਾ, ਆਸ਼ੂ, ਰਾਮੂਵਾਲੀਆ, ਗਰੇਵਾਲ, ਢਿੱਲੋ, ਆਲੀਵਾਲ, ਗਾਬੜੀਆ, ਤੇਜ ਪ੍ਰਕਾਸ਼, ਰਾਣਾ, ਦਾਖਾ, ਸਿੱਧੂ, ਗਿੱਲ ਅਸ਼ੀਰਵਾਦ ਦੇਣ ਪਹੁੰਚੇ ਜੇਈਈ ਮੇਨਸ ਦੀ ਪ੍ਰੀਖਿਆ ’ਚ ਗੁਰਸਿੱਖ ਵਿਦਿਆਰਥੀਆਂ ਨੂੰ ਕੜਾ ਉਤਾਰਨ ਲਈ ਮਜਬੂਰ ਕਰਨ ਦਾ ਐਡਵੋਕੇਟ ਧਾਮੀ ਨੇ ਲਿਆ ਸਖਤ ਨੋਟਿਸ ਤਰਨਜੀਤ ਸੰਧੂ ਦੇ ਵਿਜ਼ਨ ਦਾ ਅੰਮ੍ਰਿਤਸਰ ਨੂੰ ਹੀ ਨਹੀਂ ਪੰਜਾਬ ਤੇ ਦੇਸ਼ ਨੂੰ ਵੀ ਵੱਡਾ ਲਾਭ ਮਿਲੇਗਾ : ਮੰਥਰੀ ਸ੍ਰੀ ਨਿਵਾਸੁਲੂ ਸਵੀਪ ਪ੍ਰੋਜੈਕਟ ਤਹਿਤ ਵਿਦਿਆਰਥਣਾਂ ਨੇ ਮਹਿੰਦੀ ਲਗਾਉਣ ਦੇ ਮੁਕਾਬਲੇ ਰਾਹੀਂ ਵੋਟ ਦੇ ਅਧਿਕਾਰ ਦੀ ਵਰਤੋਂ ਦਾ ਦਿੱਤਾ ਸੰਦੇਸ਼ ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ ਨੇ ਪਾਰਦਰਸ਼ੀ ਅਤੇ ਨਿਰਪੱਖ ਸੰਸਦੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ, ਬੀ.ਐੱਸ.ਐੱਫ. ਅਤੇ ਕੇਂਦਰੀ ਏਜੰਸੀਆਂ ਵਿਚਕਾਰ ਤਾਲਮੇਲ ਨੂੰ ਹੋਰ ਮਜਬੂਤ ਕਰਨ ’ਤੇ ਦਿੱਤਾ ਜ਼ੋਰ ਅੰਮ੍ਰਿਤਸਰ ਬੇਹੱਦ ਵੱਡੀ ਤਰੱਕੀ ਦਾ ਹੱਕਦਾਰ : ਤਰਨਜੀਤ ਸੰਧ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਐੱਸ.ਐੱਮ.ਓ. ਵਿਜੀਲੈਂਸ ਬਿਊਰੋ ਵਲੋਂ ਕਾਬੂ