Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਅੰਤਰਰਾਸ਼ਟਰੀ

ਭਾਰਤੀਆਂ ਨੇ ਵਿਦੇਸ਼ਾਂ ਵਿੱਚੋਂ ਅੱਸੀ ਅਰਬ ਡਾਲਰ ਦੇਸ਼ ਵੱਲ ਭੇਜੇ

December 10, 2018 08:15 AM

ਵਾਸ਼ਿੰਗਟਨ, 9 ਦਸੰਬਰ (ਪੋਸਟ ਬਿਊਰੋ)- ਇਸ ਸਾਲ ਵਿਦੇਸ਼ ਤੋਂ ਪੈਸਾ ਪ੍ਰਾਪਤ ਕਰਨ ਵਾਲੇ ਦੇਸ਼ਾਂ ਵਿੱਚ ਭਾਰਤ ਚੋਟੀ 'ਤੇ ਰਿਹਾ ਹੈ। ਸਾਲ 2018 ਵਿੱਚ ਪਰਵਾਸੀ ਭਾਰਤੀਆਂ ਨੇ ਅੱਸੀ ਅਰਬ ਡਾਲਰ ਭਾਰਤ ਵਿੱਚ ਭੇਜ ਹਨ।
ਵਿਸ਼ਵ ਬੈਂਕ ਨੇ ਸ਼ਨੀਵਾਰ ਨੂੰ ਜਾਰੀ ਆਪਣੀ ਰਿਪੋਰਟ ਵਿੱਚ ਦੱਸਿਆ ਕਿ ਇਸ ਕੰਮ ਵਿੱਚ ਭਾਰਤ ਮਗਰੋਂ ਚੀਨ (67 ਅਰਬ ਡਾਲਰ), ਮੈਕਸੀਕੋ (34 ਅਰਬ ਡਾਲਰ), ਫਿਲਪੀਨ (34 ਅਰਬ ਡਾਲਰ) ਤੇ ਮਿਸਰ (26 ਅਰਬ ਡਾਲਰ) ਦਾ ਸਥਾਨ ਆਉਂਦਾ ਹੈ। ਬੈਂਕ ਨੇ ਇਸ ਅਨੁਮਾਨ ਵਿੱਚ ਕਿਹਾ ਹੈ ਕਿ ਵਿਕਾਸਸ਼ੀਲ ਦੇਸ਼ਾਂ ਨੂੰ ਅਧਿਕਾਰਕ ਰੂਪ ਤੋਂ ਭੇਜਿਆ ਗਿਆ ਧਨ 2018 ਵਿੱਚ 10.8 ਫੀਸਦੀ ਵੱਧ ਕੇ 528 ਅਰਬ ਡਾਲਰ ਦੇ ਰਿਕਾਰਡ ਪੱਧਰ 'ਤੇ ਪੁੱਜ ਗਿਆ ਹੈ। ਪਿਛਲੇ ਸਾਲ ਇਸ ਵਿੱਚ 7.8 ਫੀਸਦੀ ਵਾਧਾ ਦਰਜ ਕੀਤਾ ਗਿਆ ਸੀ। ਦੁਨੀਆ ਭਰ ਦੇ ਦੇਸ਼ਾਂ ਨੂੰ ਭੇਜਿਆ ਜਾਣ ਵਾਲਾ ਧਨ ਇਸ ਦੌਰਾਨ 10.3 ਫੀਸਦੀ ਵੱਧ ਕੇ 689 ਅਰਬ ਡਾਲਰ ਹੋਣ ਦੀ ਆਸ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪਿਛਲੇ ਤਿੰਨ ਸਾਲਾਂ ਵਿੱਚ ਵਿਦੇਸ਼ ਤੋਂ ਭਾਰਤ ਨੂੰ ਭੇਜੇ ਗਏ ਧਨ ਵਿੱਚ ਮਹੱਤਵ ਪੂਰਨ ਵਾਧਾ ਹੋਇਆ ਹੈ। 2016 ਵਿੱਚ ਇਹ 62.7 ਅਰਬ ਡਾਲਰ ਸੀ। 2017 ਵਿੱਚ ਇਹ ਵੱਧ ਕੇ 65.3 ਅਰਬ ਡਾਲਰ ਹੋ ਗਿਆ। 2017 ਵਿੱਚ ਵਿਦੇਸ਼ ਤੋਂ ਭੇਜੇ ਗਏ ਧਨ ਦੀ ਜੀ ਡੀ ਪੀ ਵਿੱਚ 2.7 ਫੀਸਦੀ ਹਿੱਸੇਦਾਰੀ ਸੀ। ਬੈਂਕ ਨੇ ਕਿਹਾ ਹੈ ਕਿ ਬੰਗਲਾ ਦੇਸ਼ ਤੇ ਪਾਕਿ ਵਿੱਚ ਉਨ੍ਹਾਂ ਦੇ ਪਰਵਾਸੀ ਨਾਗਰਿਕਾਂ ਵੱਲੋਂ ਭੇਜੇ ਜਾਣ ਵਾਲੇ ਧਨ ਵਿੱਚ 17.9 ਅਤੇ 6.2 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਵਿਸ਼ਵ ਬੈਂਕ ਨੇ ਕਿਹਾ ਹੈ ਕਿ ਵਿਕਸਿਤ ਦੇਸ਼ਾਂ ਖਾਸ ਕਰ ਕੇ ਅਮਰੀਕਾ ਵਿੱਚ ਆਰਥਿਕ ਪ੍ਰਸਥਿਤੀਆਂ ਵਿੱਚ ਮਜ਼ਬੂਤੀ ਅਤੇ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਦਾ ਸੰਯੁਕਤ ਅਰਬ ਅਮੀਰਾਤ ਵਰਗੇ ਜੀ ਸੀ ਸੀ ਦੇਸ਼ਾਂ ਤੋਂ ਨਿਕਾਸੀ 'ਤੇ ਸਕਾਰਾਤਮਕ ਪ੍ਰਭਾਵ ਨਾਲ ਧਨ ਲੈਣ-ਦੇਣ ਵਿੱਚ ਵਾਧਾ ਹੋਇਆ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ