Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਇਲਾਜ ਵਿੱਚ ਲਾਪਰਵਾਹੀ ਲਈ 20 ਲੱਖ ਮੁਆਵਜ਼ੇ ਦਾ ਹੁਕਮ

December 10, 2018 08:23 AM

ਅੰਮ੍ਰਿਤਸਰ, 9 ਦਸੰਬਰ (ਪੋਸਟ ਬਿਊਰੋ)- ਇਲਾਜ ਵਿੱਚ ਲਾਪਰਵਾਹੀ ਵਰਤਣ 'ਤੇ ਸਾਲ 2017 ਵਿੱਚ ਸੰਤੋਸ਼ ਕੁਮਾਰੀ ਦੀ ਹੋਈ ਮੌਤ ਲਈ ਪੰਜਾਬ ਰਾਜ ਖਪਤਕਾਰ ਅਦਾਲਤ ਨੇ ਉਨ੍ਹਾਂ ਦੇ ਵਾਰਸਾਂ ਨੂੰ 20 ਲੱਖ ਮੁਆਵਜ਼ਾ ਦਿਵਾਉਣ ਦਾ ਹੁਕਮ ਅੰਮ੍ਰਿਤਸਰ ਦੇ ਫੋਰਟਿਸ ਐਸਕਾਰਟ ਹਸਪਤਾਲ ਨੂੰ ਦਿੱਤਾ ਹੈ।
ਕਮਿਸ਼ਨ ਦੇ ਚੇਅਰਮੈਨ ਜੇ ਐੱਸ ਕਲੇਰ ਅਤੇ ਸੀਨੀਅਰ ਮੈਂਬਰ ਕਿਰਨ ਸਿੱਬਲ ਦੀ ਅਦਾਲਤ ਨੇ ਤਿੰਨ ਦਸੰਬਰ ਨੂੰ ਸੁਣਾਏ ਫੈਸਲੇ ਹੇਠ ਮੁਆਵਜ਼ੇ ਲਈ 15 ਲੱਖ ਰੁਪਏ ਹਸਪਤਾਲ ਮੈਨੇਜਮੈਂਟ ਅਤੇ ਪੰਜ ਲੱਖ ਰੁਪਏ ਡਾਕਟਰ ਰਵਿੰਦਰ ਸਿੰਘ ਮਲਹੋਤਰਾ ਨੂੰ ਦੇਣ ਦਾ ਹੁਕਮ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਕੁੰਵਰ ਪਾਹੁਲ ਸਿੰਘ ਨੇ ਦੱਸਿਆ ਕਿ ਸੰਤੋਸ਼ ਕੁਮਾਰੀ ਦੇ ਬੇਟਿਆਂ ਸੰਜੀਵ ਕੁਮਾਰ, ਰਾਜਿੰਦਰ ਕੁਮਾਰ ਵੱਲੋਂ ਦਾਇਰ ਕੇਸ ਵਿੱਚ ਅਦਾਲਤ ਨੇ ਇਲਾਜ ਵਿੱਚ ਲਾਪਰਵਾਹੀ ਲਈ ਹਸਪਤਾਲ ਪ੍ਰਬੰਧਕਾਂ ਨੂੰ ਦੋਸ਼ੀ ਪਾਇਆ। ਮੋਟਾਪੇ ਦੀ ਸ਼ਿਕਾਰ ਤੇ ਹਰਨੀਆ ਤੋਂ ਪੀੜਤ ਸੰਤੋਸ਼ ਕੁਮਾਰੀ ਨੂੰ ਹਸਪਤਾਲ ਨੇ ਬੇਰੀਐਟਿ੍ਰਕ ਸਰਜਰੀ ਸੰਬੰਧੀ ਦੋ ਲੱਖ 65 ਹਜ਼ਾਰ ਰੁਪਏ ਦਾ ਪੈਕੇਜ ਦਿੱਤਾ ਸੀ। ਉਸ ਨੂੰ ਫਿੱਟ ਦੱਸਣ ਪਿੱਛੋਂ 11 ਮਈ 2017 ਨੂੰ ਆਪਰੇਸ਼ਨ ਕਰਾਉਣ ਦੀ ਹਦਾਇਤ ਦਿੱਤੀ ਗਈ। 11 ਮਈ ਨੂੰ ਆਪਰੇਸ਼ਨ ਕਰਾਉਣ ਪਹੁੰਚੀ ਸੰਤੋਸ਼ ਨੂੰ ਹਰਨੀਆ ਤੇ ਹੋਰ ਬਿਮਾਰੀਆਂ ਹੋਣ ਦੇ ਬਾਵਜੂਦ ਆਪਰੇਸ਼ਨਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਸੀ। ਹਸਪਤਾਲ ਵੱਲੋਂ 11 ਮਈ ਨੂੰ ਮਿੰਨੀ ਗੈਸਟਿ੍ਰਕ ਬਾਈਪਾਸ ਸਰਜਰੀ ਕਰ ਦਿੱਤੀ ਗਈ। ਸਰਜਰੀ ਦੇ ਬਾਅਦ ਸੰਤੋਸ਼ ਦੀ ਸਿਹਤ ਵਿਗੜਦੀ ਗਈ। ਡਾਕਟਰਾਂ ਨੇ ਉਨ੍ਹਾਂ ਨੂੰ ਜਲਦ ਹੀ ਸਿਹਤਮੰਦ ਹੋਣ ਦਾ ਦਿਲਾਸਾ ਦਿੰਦੇ ਹੋਏ ਵੱਖ ਵੱਖ ਟੈਸਟ ਅਤੇ ਸਰਜਰੀਆਂ ਕਰਨਾ ਜਾਰੀ ਰੱਖਿਆ। ਆਖਰ 12 ਜੁਲਾਈ 2017 ਨੂੰ ਸੰਤੋਸ਼ ਦੀ ਮੌਤ ਹੋ ਗਈ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ