Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਭਿ੍ਰਸ਼ਟਾਚਾਰ ਮਾਮਲਾ : ਮਨਜੀਤ ਸਿੰਘ ਜੀ ਕੇ ਵਿਰੁੱਧ ਕਾਰਵਾਈ ਬਾਰੇ ਫੈਸਲਾ ਅਦਾਲਤ ਨੇ ਰਾਖਵਾਂ ਰੱਖਿਆ

December 10, 2018 08:34 AM


ਨਵੀਂ ਦਿੱਲੀ, 9 ਦਸੰਬਰ (ਪੋਸਟ ਬਿਊਰੋ)- ਭਿ੍ਰਸ਼ਟਾਚਾਰ ਦੇ ਦੋਸ਼ਾਂ ਵਿੱਚ ਘਿਰੇ ਹੋਏ ਅਤੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ ਕੇ ਵਿਰੁੱਧ ਗੁਰਮੀਤ ਸਿੰਘ ਸ਼ੰਟੀ ਵੱਲੋਂ ਪਟਿਆਲਾ ਹਾਊਸ ਅਦਾਲਤ ਵਿੱਚ ਪਾਈ ਗਈ ਅਰਜ਼ੀ ਬਾਰੇ ਅਦਾਲਤ ਨੇ ਫੈਸਲਾ ਰਾਖਵਾਂ ਕਰ ਲਿਆ ਹੈ।
ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਜ਼ਾਦ ਮੈਬਰ ਗੁਰਮੀਤ ਸਿੰਘ ਸ਼ੰਟੀ ਨੇ ਦੱਸਿਆ ਕਿ ਜੱਜ ਵਿਜੇਤਾ ਸਿੰਘ ਦੇ ਸਾਹਮਣੇ ਨਾਰਥ ਐਵੇਨਿਊ ਥਾਣੇ ਦੇ ਜਾਂਚ ਅਧਿਕਾਰੀ ਵਿਜੇ ਪਾਲ ਨੇ ਕਾਰਵਾਈ ਰਿਪੋਰਟ ਪੇਸ਼ ਕੀਤੀ ਹੈ, ਜਿਸ ਵਿੱਚ ਅਹਿਮ ਖੁਲਾਸੇ ਹੋ ਸਕਦੇ ਹਨ। ਉਨ੍ਹਾਂ ਅਦਾਲਤ ਤੋਂ ਮੰਗ ਕੀਤੀ ਸੀ ਕਿ ਦਿੱਲੀ ਪੁਲਸ ਨੂੰ ਦਿੱਲੀ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਖਿਲਾਫ ਕੇਸ ਦਰਜ ਦੀ ਹਦਾਇਤ ਕੀਤੀ ਜਾਵੇ, ਕਿਉਂਕਿ ਕਮੇਟੀ ਦੇ ਖਾਤਿਆਂ ਵਿੱਚ ਕਈ ਗੜਬੜਾਂ ਨਿਕਲੀਆਂ ਹਨ। ਉਨ੍ਹਾਂ ਦੱਸਿਆ ਕਿ ਕਮੇਟੀ ਦੇ ਤਿੰਨ ਮੁਲਾਜ਼ਮਾਂ ਦੀ ਗਵਾਹੀ ਵੀ ਹੋ ਚੁੱਕੀ ਹੈ। ਵਰਨਣ ਯੋਗ ਹੈ ਕਿ ਬੀਤੇ ਦਿਨੀਂ ਮਨਜੀਤ ਸਿੰਘ ਜੀ ਕੇ ਅਤੇ ਮੌਜੂਦਾ ਸਾਰੀ ਕਾਰਜਕਾਰਨੀ ਨੇ ਅਸਤੀਫਾ ਦੇ ਕੇ ਅੰਤਰਿੰਗ ਬੋਰਡ ਦੀ ਨਵੀਂ ਚੋਣ ਕਰਵਾਉਣ ਦੀ ਮੰਗ ਕੀਤੀ ਸੀ। ਇਹ ਸਾਰਾ ਘਟਨਾਕ੍ਰਮ ਇਸ ਮੁਕੱਦਮੇ ਦੀ ਰੋਸ਼ਨੀ ਹੇਠ ਹੀ ਵਾਪਰਿਆ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼