Welcome to Canadian Punjabi Post
Follow us on

01

July 2025
 
ਟੋਰਾਂਟੋ/ਜੀਟੀਏ

ਅਣਮਿੱਥੇ ਸਮੇਂ ਲਈ ਓਨਟਾਰੀਓ ਵਿੱਚ ਇਨ ਪਰਸਨ ਲਰਨਿੰਗ ਵਾਸਤੇ ਸਕੂਲ ਰਹਿਣਗੇ ਬੰਦ

April 13, 2021 08:48 AM

ਟੋਰਾਟੋ, 12 ਅਪਰੈਲ (ਪੋਸਟ ਬਿਊਰੋ) : ਪ੍ਰੋਵਿੰਸ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਹੋ ਰਹੇ ਵਾਧੇ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਓਨਟਾਰੀਓ ਦੇ ਸਕੂਲਾਂ ਨੂੰ ਅਣਮਿੱਥੇ ਸਮੇਂ ਲਈ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ।
ਸੋਮਵਾਰ ਨੂੰ ਪ੍ਰੀਮੀਅਰ ਡੱਗ ਫੋਰਡ ਵੱਲੋਂ ਇਸ ਸਬੰਧ ਵਿੱਚ ਐਲਾਨ ਕੀਤਾ ਗਿਆ। ਕੁਈਨ ਪਾਰਕ ਤੋਂ ਕੀਤੇ ਗਏ ਇਸ ਐਲਾਨ ਸਮੇਂ ਪ੍ਰੀਮੀਅਰ ਨਾਲ ਸਿੱਖਿਆ ਮੰਤਰੀ ਸਟੀਫਨ ਲਿਚੇ ਵੀ ਮੌਜੂਦ ਸਨ। ਇਸ ਫੈਸਲੇ ਤੋਂ ਪਹਿਲਾਂ ਕੈਬਨਿਟ ਮੀਟਿੰਗ ਕੀਤੀ ਗਈ।ਸੂਤਰਾਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪ੍ਰੋਵਿੰਸ ਵਿੱਚ ਕੋਵਿਡ-19 ਦੇ ਵੱਧ ਰਹੇ ਰਿਕਾਰਡ ਮਾਮਲਿਆਂ ਕਾਰਨ ਇਹ ਫੈਸਲਾ ਲਿਆ ਗਿਆ।
ਸੋਮਵਾਰ ਨੂੰ ਫੋਰਡ ਨੇ ਆਖਿਆ ਕਿ ਅਪਰੈਲ ਬ੍ਰੇਕ ਤੋਂ ਬਾਅਦ ਅਸੀਂ ਸਕੂਲ ਆਨਲਾਈਨ ਹੀ ਖੋਲ੍ਹਾਂਗੇ। ਅਸੀਂ ਕੋਵਿਡ-19 ਦੇ ਮਾਮਲਿਆਂ ਉੱਤੇ ਲਗਾਤਾਰ ਨਜ਼ਰ ਬਣਾਈ ਰੱਖਾਂਗੇ, ਹਸਪਤਾਲਾਂ ਦੀ ਸਮਰੱਥਾ ਤੇ ਆਈਸੀਯੂ ਵਿੱਚ ਦਾਖਲ ਹੋਣ ਵਾਲਿਆਂ ਦੇ ਅੰਕੜੇ ਦਾ ਵੀ ਪੂਰਾ ਧਿਆਨ ਰੱਖਾਂਗੇ ਤਾਂ ਕਿ ਇਹ ਤੈਅ ਕੀਤਾ ਜਾ ਸਕਦਾ ਹੈ ਕਿ ਬੱਚਿਆਂ ਨੂੰ ਸਕੂਲ ਕਦੋਂ ਸੱਦਿਆ ਜਾ ਸਕਦਾ ਹੈ।ਫੋਰਡ ਨੇ ਆਖਿਆ ਕਿ ਉਹ ਚਾਹੁੰਦੇ ਹਨ ਕਿ ਜਲਦ ਤੋਂ ਜਲਦ ਸਕੂਲ ਖੋਲ੍ਹੇ ਜਾਣ ਪਰ ਇਸ ਸਮੇਂ ਕਮਿਊਨਿਟੀ ਵਿੱਚ ਕੋਵਿਡ-19 ਦੇ ਮਾਮਲਿਆਂ ਨੂੰ ਕੰਟਰੋਲ ਕਰਨ ਲਈ ਸਾਨੂੰ ਸਾਰਿਆਂ ਨੂੰ ਰਲ ਕੇ ਕੰਮ ਕਰਨ ਦੀ ਲੋੜ ਹੈ।  
ਜਿਹੜੇ ਪ੍ਰਾਈਵੇਟ ਸਕੂਲ ਇਸ ਹਫਤੇ ਇਨ ਪਰਸਨ ਆਪਰੇਟ ਕਰ ਰਹੇ ਹਨ ਉਨ੍ਹਾਂ ਨੂੰ 15 ਅਪਰੈਲ ਤੋਂ ਰਿਮੋਟ ਲਰਨਿੰਗ ਦੇ ਹੁਕਮ ਦਿੱਤੇ ਗਏ ਹਨ। ਸਕੂਲ ਬੰਦ ਰਹਿਣ ਦੌਰਾਨ ਸਕੂਲ ਨਾ ਜਾਣ ਵਾਲੇ ਬੱਚਿਆਂ ਲਈ ਚਾਈਲਡ ਕੇਅਰ ਖੁੱਲ੍ਹੇ ਰੱਖੇ ਜਾਣਗੇ। ਸਕੂਲ ਤੋਂ ਪਹਿਲਾਂ ਤੇ ਬਾਅਦ ਵਾਲੇ ਪ੍ਰੋਗਰਾਮ ਵੀ ਬੰਦ ਰੱਖੇ ਜਾਣਗੇ। ਹੈਲਥ ਕੇਅਰ ਤੇ ਫਰੰਟ ਲਾਈਨ ਵਰਕਰਜ਼ ਦੇ ਸਕੂਲ ਜਾਣ ਵਾਲੇ ਬੱਚਿਆਂ ਲਈ ਵੀ ਮੁਫਤ ਐਮਰਜੰਸੀ ਚਾਈਲਡ ਕੇਅਰ ਜਾਰੀ ਰੱਖੀ ਜਾਵੇਗੀ। ਇਹ ਐਲਾਨ ਸਿੱਖਿਆ ਮੰਤਰੀ ਸਟੀਫਨ ਲਿਚੇ ਵੱਲੋਂ ਕੀਤੇ ਗਏ ਉਸ ਐਲਾਨ ਤੋਂ ਇੱਕ ਦਿਨ ਬਾਅਦ ਆਇਆ ਜਿਸ ਵਿੱਚ ਉਨ੍ਹਾਂ ਮਾਪਿਆਂ ਨੂੰ ਪੱਤਰ ਜਾਰੀ ਕਰਕੇ ਇਹ ਆਖਿਆ ਸੀ ਕਿ ਪ੍ਰੋਵਿੰਸ ਵਿੱਚ ਸਟੇਅ ਐਟ ਹੋਮ ਆਰਡਰਜ਼ ਦੇ ਬਾਵਜੂਦ ਸਕੂਲ ਖੁੱਲ੍ਹੇ ਰੱਖੇ ਜਾਣਗੇ।
ਪਰ ਸੋਮਵਾਰ ਨੂੰ ਵਿਧਾਨਸਭਾ ਵਿੱਚ ਲਿਚੇ ਨੇ ਆਪਣਾ ਸੁਰ ਬਦਲਦਿਆਂ ਆਖਿਆ ਕਿ ਕੋਵਿਡ-19 ਦੇ ਮਾਮਲਿਆਂ ਵਿੱਚ ਹੋ ਰਹੇ ਵਾਧੇ ਕਾਰਨ ਉਹ ਕਾਫੀ ਚਿੰਤਤ ਹਨ।

   

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ ਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ ਬਿੱਲ ਸੀ-5 ‘ਵੱਨ ਕੈਨੇਡੀਅਨ ਇਕਾਨੌਮੀ’ ਐਕਟ ਦਾ ਪਾਸ ਹੋਣਾ ਕੈਨੇਡਾ ਨੂੰ ਮਜ਼ਬੂਤ ਬਣਾਉਣਵਾਲਾਇੱਕ ਅਹਿਮਕਦਮ ਹੈ : ਸੋਨੀਆ ਸਿੱਧੂ ਬਰੈਂਪਟਨ ਵੂਮੈਨ ਸੀਨੀਅਰਜ਼ ਕਲੱਬ ਨੇ ਲਾਇਆ ਬੱਸ ਟੂਰ ਪੀਲ ਪੁਲਿਸ ਵੱਲੋਂ ਕਰਵਾਈ ਗਈ ‘24ਵੀਂ ਰੇਸ ਅਗੇਨਸਟ ਰੇਸਿਜ਼ਮ’ ਵਿਚ ਟੀਪੀਏਆਰ ਕਲੱਬ ਦੇ 97 ਮੈਂਬਰਾਂ ਨੇ ਲਿਆ ਹਿੱਸਾ