Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਮਨੋਰੰਜਨ

ਅਮਿਤਾਭ ਬੱਚਨ ਨੇ ਸ਼ੁਰੂ ਕੀਤੀ ‘ਝੁੰਡ’ ਦੀ ਸ਼ੂਟਿੰਗ

December 10, 2018 08:55 AM

ਨਾਗਰਾਜ ਮੰਜੁਲੇ ਦੀ ਫਿਲਮ ‘ਝੁੰਡ’ ਕਾਫੀ ਸਮੇਂ ਤੋਂ ਚਰਚਾ ਵਿੱਚ ਹੈ। ਇਸ ਦੀ ਸ਼ੂਟਿੰਗ ਬੀਤੇ ਜਨਵਰੀ ਤੋਂ ਸ਼ੁਰੂ ਹੋਣੀ ਸੀ, ਪਰ ਫਾਈਨੈਂਸ਼ੀਅਲ ਪ੍ਰਾਬਲਮ ਦੇ ਕਾਰਨ ਇਸ ਨੂੰ ਅੱਗੇ ਖਿਸਕਾ ਦਿੱਤਾ ਗਿਆ। ਇਸ ਵੇਲੇ ਇਸ ਫਿਲਮ ਨਾਲ ਪ੍ਰੋਡਿਊਸਰ ਸਵਿਤਾ ਰਾਜ ਹਿਰੇਮਥ ਜੁੜ ਚੁੱਕੀ ਹੈ ਤਾਂ ਨਾਗਪੁਰ ਵਿੱਚ ਇਹ ਸ਼ੂਟਿੰਗ ਸ਼ੁਰੂ ਹੋ ਗਈ ਹੈ। ਜਾਣਕਾਰ ਸੂਤਰਾਂ ਮੁਤਾਬਕ ਨਾਗਰਾਜ ਲੰਬੇ ਸਮੇਂ ਤੋਂ ਇਸ ਫਿਲਮ ਦੀ ਤਿਆਰੀ ਕਰ ਰਹੇ ਹਨ। ਇਸ ਵਿੱਚ ਅਮਿਤਾਭ ਬੱਚਨ ਪ੍ਰੋਫੈਸਰ ਅਤੇ ਫੁੱਟਬਾਲ ਕੋਚ ਦਾ ਕਿਰਦਾਰ ਨਿਭਾਉਣ ਵਾਲੇ ਹਨ, ਜੋ ਪਿੰਡ ਦੇ ਬੱਚਿਆਂ ਨੂੰ ਫੁੱਟਬਾਲ ਦੀ ਟਰੇਨਿੰਗ ਦਿੰਦੇ ਹਨ। ਅਮਿਤਾਬ ਨੇ ਨਾਗਪੁਰ ਵਿੱਚ ਇਸ ਫਿਲਮ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਸੈੱਟ ਉੱਤੇ ਉਨ੍ਹਾਂ ਦੀ ਸਕਿਓਰਿਟੀ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ। ਫਿਲਮ ਦੀ ਕਹਾਣੀ ਵੀ ਨਾਗਪੁਰ ਦੇ ਪਿਛੋਕੜ ਉੱਤੇ ਹੀ ਆਧਾਰਤ ਹੈ।
ਇਸ ਫਿਲਮ ਦੀ ਸ਼ੂਟਿੰਗ 70 ਤੋਂ 80 ਦਿਨ ਵਿੱਚ ਪੂਰੀ ਹੋਣ ਦੀ ਆਸ ਹੈ। ਇਹ ਫਿਲਮ ਪਹਿਲਾਂ ਇਸ ਸਾਲ ਦੀ ਜਨਵਰੀ ਵਿੱਚ ਸ਼ੁਰੂ ਹੋਣੀ ਸੀ, ਪਰ ਫਾਈਨੈਂਸ਼ੀਅਲ ਪ੍ਰਾਬਲਮ ਕਰ ਕੇ ਸ਼ੁਰੂ ਨਹੀਂ ਹੋ ਸਕੀ। ਇਥੋਂ ਤੱਕ ਕਿ ਨਾਗਰਾਜ ਨੇ ਵੀ ਸ਼ੂਟ ਕੈਂਸਲ ਕਰਨ ਤੇ ਸੈਟ ਹਟਾਉਣ ਬਾਰੇ ਜਾਣਕਾਰੀ ਦਿੱਤੀ ਸੀ। ਆਖਰ ਸਾਰੀਆਂ ਚੀਜ਼ਾਂ ਸਾਰਟ ਆਊਟ ਹੋ ਗਈਆਂ ਤੇ ਇਹ ਫਿਲਮ ਸ਼ੁਰੂ ਹੋ ਚੁੱਕੀ ਹੈ। ਇਸ ਦੇ ਨਾਲ ਫਿਲਮ ਪ੍ਰੋਡਿਊਸਰ ਸਵਿਤਾ ਰਾਜ ਹਿਰੇਮਥ ਵੀ ਜੁੜ ਚੁੱਕੀ ਹੈ।
‘ਝੁੰਡ’ ਪ੍ਰੋਫੈਸਰ ਵਿਜੇ ਬਾਰਸੇ ਦੀ ਰੀਅਲ ਸਟੋਰੀ ਉੱਤੇ ਆਧਾਰਤ ਹੈ। ਵਿਜੇ, ਪ੍ਰੋਫੈਸਰ ਦੇ ਰੂਪ ਵਿੱਚ ਕੰਮ ਕਰਦੇ ਸਨ ਤੇ ਬਾਅਦ ਵਿੱਚ ਉਨ੍ਹਾਂ ਨੇ ਗਰੀਬ ਬੱਚਿਆਂ ਨੂੰ ਫੁੱਟਬਾਲ ਸਿਖਾਉਣਾ ਸ਼ੁਰੂ ਕਰ ਦਿੱਤਾ। ਅਮਿਤਾਭ ਇਸ ਵਿੱਚ ਕੋਚ ਦਾ ਕਰੈਕਟਰ ਨਿਭਾਉਣ ਵਿੱਚ ਦਿਲਚਸਪੀ ਲੈ ਰਹੇ ਸਨ। ਇਸ ਦੇ ਲਈ ਉਨ੍ਹਾਂ ਟਰੇਨਿੰਗ ਲੈਣੀ ਵੀ ਸ਼ੁਰੂ ਕੀਤੀ, ਪਰ ਬਾਅਦ ਵਿੱਚ ਫਿਲਮ ਦੀ ਸ਼ੂਟਿੰਗ ਅੱਗੇ ਖਿਸਕਣ 'ਤੇ ਉਨ੍ਹਾਂ ਨੇ ਸੁਜਾਏ ਘੋਸ਼ ਦੀ ਫਿਲਮ ‘ਬਦਲਾ' ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ