Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਟੋਰਾਂਟੋ/ਜੀਟੀਏ

ਹੈਮਿਲਟਨ ਦੇ ਟੀਨੇਜਰ ਦੇ ਕਤਲ ਲਈ 18 ਸਾਲਾ ਵਿਅਕਤੀ ਚਾਰਜ

December 10, 2018 09:00 AM

ਹੈਮਿਲਟਨ, 9 ਦਸੰਬਰ (ਪੋਸਟ ਬਿਊਰੋ) : ਹੈਮਿਲਟਨ ਦੇ ਇੱਕ ਟੀਨੇਜਰ ਨੂੰ ਚਾਕੂ ਮਾਰ ਕੇ ਮੌਤ ਦੇ ਘਾਟ ਉਤਾਰਨ ਵਾਲੇ 18 ਸਾਲਾ ਵਿਅਕਤੀ ਨੂੰ ਪੁਲਿਸ ਵੱਲੋਂ ਚਾਰਜ ਕੀਤਾ ਗਿਆ ਹੈ।
ਜਾਂਚਕਾਰਾਂ ਦਾ ਕਹਿਣਾ ਹੈ ਕਿ ਸ਼ੁੱਕਰਵਾਰ ਨੂੰ ਉਨ੍ਹਾਂ ਨੂੰ ਦੁਪਹਿਰ ਦੇ 4:30 ਵਜੇ ਪਲਾਜ਼ਾ ਸੱਦਿਆ ਗਿਆ ਜਿੱਥੇ ਉਨ੍ਹਾਂ ਪਾਇਆ ਕਿ ਇੱਕ 17 ਸਾਲਾ ਨੌਜਵਾਨ ਦੀ ਛਾਤੀ ਦੇ ਉੱਪਰੀ ਹਿੱਸੇ ਵਿੱਚ ਗੰਭੀਰ ਜ਼ਖ਼ਮ ਹੈ ਤੇ 18 ਸਾਲਾ ਵਿਅਕਤੀ ਵੀ ਉੱਥੇ ਹੀ ਮੌਜੂਦ ਸੀ ਤੇ ਉਸ ਦੇ ਸ਼ਰੀਰ ਦੇ ਉੱਪਰੀ ਹਿੱਸੇ ਵਿੱਚ ਚਾਕੂ ਨਾਲ ਕੀਤੇ ਗਏ ਵਾਰਾਂ ਦੇ ਮਾਮੂਲੀ ਜ਼ਖ਼ਮ ਸਨ।
ਪੁਲਿਸ ਨੇ ਦੱਸਿਆ ਕਿ ਦੋਵਾਂ ਵਿਅਕਤੀਆਂ ਨੂੰ ਫੌਰਨ ਹਸਪਤਾਲ ਲਿਜਾਇਆ ਗਿਆ, ਜਿੱਥੇ 17 ਸਾਲਾ ਲੜਕੇ ਦੀ ਮੌਤ ਹੋ ਗਈ ਤੇ ਦੂਜੇ ਦੇ ਜ਼ਖ਼ਮਾਂ ਦਾ ਇਲਾਜ ਕੀਤਾ ਗਿਆ। ਮ੍ਰਿਤਕ ਦੀ ਪਛਾਣ ਜੋਸ਼ੂਆ ਲੀਓ ਵਜੋਂ ਕੀਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਸ਼ਨਿੱਚਰਵਾਰ ਨੂੰ ਘਰ ਦੀ ਤਲਾਸ਼ੀ ਵੀ ਲਈ ਤੇ ਅਜਿਹੇ ਵਿਅਕਤੀ ਦੀ ਸ਼ਨਾਖ਼ਤ ਵੀ ਕੀਤੀ ਜਿਹੜਾ ਦੋਵਾਂ ਮਸ਼ਕੂਕਾਂ ਨੂੰ ਕਥਿਤ ਤੌਰ ਉੱਤੇ ਮੌਕੇ ਤੋਂ ਦੂਰ ਵੀ ਛੱਡ ਕੇ ਆਇਆ। ਪਰ ਇਸ ਵਿਅਕਤੀ ਖਿਲਾਫ ਕੋਈ ਚਾਰਜ ਨਹੀਂ ਹਨ।
ਪੁਲਿਸ ਨੇ ਇਹ ਵੀ ਦੱਸਿਆ ਕਿ 18 ਸਾਲਾ ਲੜਕੇ ਨੇ ਸ਼ਨਿੱਚਰਵਾਰ ਨੂੰ ਆਤਮ-ਸਮਰਪਣ ਕਰ ਦਿੱਤਾ ਤੇ ਉਸ ਖਿਲਾਫ ਚਾਕੂ ਨਾਲ ਵਿਅਕਤੀ ਦਾ ਕਤਲ ਕਰਨ ਤੇ ਹਥਿਆਰ ਨਾਲ ਹਮਲਾ ਕਰਨ ਦੇ ਦੋਸ਼ ਲਾਏ ਗਏ ਹਨ। ਜਾਂਚਕਾਰ ਅਜੇ ਵੀ ਦੂਜੇ ਮਸ਼ਕੂਕ ਦੀ ਭਾਲ ਕਰ ਰਹੇ ਹਨ।

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ