Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਕੈਨੇਡਾ

ਅਮਰੀਕਾ ਵਿੱਚ ਰੋਕ ਲਾਏ ਜਾਣ ਦੇ ਬਾਵਜੂਦ ਜੌਹਨਸਨ ਐਂਡ ਜੌਹਨਸਨ ਵੈਕਸੀਨ ਹਾਸਲ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਫੈਡਰਲ ਸਰਕਾਰ

April 15, 2021 08:21 AM

ਓਟਵਾ, 14 ਅਪਰੈਲ (ਪੋਸਟ ਬਿਊਰੋ) : ਫੈਡਰਲ ਪ੍ਰੋਕਿਓਰਮੈਂਟ ਮੰਤਰੀ ਦਾ ਕਹਿਣਾ ਹੈ ਕਿ ਸਰਕਾਰ ਕਈ ਮਿਲੀਅਨ ਜੌਹਨਸਨ ਐਂਡ ਜੌਹਨਸਨ ਡੋਜ਼ਾਂ ਹਾਸਲ ਕਰਨ ਲਈ ਪੂਰੀ ਤਿਆਰ ਹੈ ਜਿਹੜੀਆਂ ਉਸ ਨੇ ਖਰੀਦੀਆਂ ਹਨ। ਹੈਲਥ ਕੈਨੇਡਾ ਦਾ ਮੰਨਣਾ ਹੈ ਕਿ ਇਹ ਵੈਕਸੀਨ ਵਰਤੋਂ ਲਈ ਪੂਰੀ ਤਰ੍ਹਾਂ ਸੇਫ ਤੇ ਅਸਰਦਾਰ ਹੈ।
ਹਾਊਸ ਆਫ ਕਾਮਨਜ਼ ਕਮੇਟੀ ਵਿੱਚ ਜਦੋਂ ਇਹ ਪੁੱਛਿਆ ਗਿਆ ਕਿ ਟੀਕਾਕਰਣ ਤੋਂ ਬਾਅਦ ਬਲੱਡ ਕਲੌਟਸ ਦੇ ਰਿਸਕ ਨੂੰ ਵੇਖਦਿਆਂ ਹੋਇਆਂ ਕੀ ਸਪਲਾਇਅਰ ਕੋਲੋਂ ਕਾਂਟਰੈਕਟ ਰੱਦ ਕਰ ਦੇਣਾ ਚਾਹੀਦਾ ਹੈ ਤਾਂ ਮੰਤਰੀ ਅਨੀਤਾ ਆਨੰਦ ਨੇ ਆਖਿਆ ਕਿ ਸਰਕਾਰ ਰੈਗੂਲੇਟਰੀ ਬੌਡੀ ਦੀ ਸਲਾਹ ਹੀ ਮੰਨ ਰਹੀ ਹੈ।ਉਨ੍ਹਾਂ ਆਖਿਆ ਕਿ ਹੈਲਥ ਕੈਨੇਡਾ ਦਾ ਮੰਨਣਾ ਹੈ ਕਿ ਜੇ ਐਂਡ ਜੇ, ਐਸਟ੍ਰਾਜੈ਼ਨੇਕਾ, ਫਾਈਜ਼ਰ ਤੇ ਮੌਡਰਨਾ ਸੇਫ ਤੇ ਸੁਰੱਖਿਅਤ ਹਨ। ਨਤੀਜੇ ਵਜੋਂ ਅਸੀਂ ਇਨ੍ਹਾਂ ਵੈਕਸੀਨਜ਼ ਦੀ ਖਰੀਦ ਜਾਰੀ ਰੱਖਾਂਗੇ।
ਜਿ਼ਕਰਯੋਗ ਹੈ ਕਿ ਜੌਹਨਸਨ ਐਂਡ ਜੌਹਨਸਨ ਵੈਕਸੀਨ ਨੂੰ 5 ਮਾਰਚ ਤੋਂ ਕੈਨੇਡਾ ਵਿੱਚ ਵਰਤੋਂ ਲਈ ਮਨਜੂ਼ਰੀ ਦਿੱਤੀ ਗਈ ਸੀ ਤੇ ਪ੍ਰਧਾਨ ਮੰ਼ਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਸਰਕਾਰ ਅਜੇ ਵੀ ਇਸ ਵੈਕਸੀਨ ਦੀ ਪਹਿਲੀ ਖੇਪ ਦਾ ਇੰਤਜ਼ਾਰ ਕਰ ਰਹੀ ਹੈ। ਮੰਗਲਵਾਰ ਨੂੰ ਹੈਲਥ ਕੈਨੇਡਾ ਨੇ ਆਖਿਆ ਕਿ ਅਮਰੀਕਾ ਵਿੱਚ ਯੂਐਸ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਤੇ ਸੈਂਟਰਜ਼ ਫੌਰ ਡਜ਼ੀਜ਼ ਕੰਟਰੋਲ ਐਂਡ ਪ੍ਰਿਵੈਨਸ਼ਨ ਵੱਲੋਂ ਇਸ ਵੈਕਸੀਨ ਦੀ ਵਰਤੋਂ ਉੱਤੇ ਰੋਕ ਲਾ ਦਿੱਤੇ ਜਾਣ ਦੀ ਕਾਰਵਾਈ ਉੱਤੇ ਵੀ ਉਹ ਨਜ਼ਰ ਰੱਖ ਰਹੇ ਹਨ। ਇਸ ਵੈਕਸੀਨ ਦੇ ਟੀਕਾਕਰਣ ਤੋਂ ਬਾਅਦ ਬਲੱਡ ਕਲੌਟਸ ਬਣਨ ਦੀ ਗੱਲ ਸਾਹਮਣੇ ਆਉਣ ਮਗਰੋਂ ਰੈਗੂਲੇਟਰਜ਼ ਇਸ ਦਾ ਮੁਲਾਂਕਣ ਕਰ ਰਹੇ ਹਨ।

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ