Welcome to Canadian Punjabi Post
Follow us on

17

May 2021
 
ਪੰਜਾਬ

ਸਿੰਗਲਾ ਦੇ ਨਿਰਦੇਸ਼ਾਂ ’ਤੇ ਸਿੱਖਿਆ ਵਿਭਾਗ ਦੀ ਦਾਖਲਾ ਮੁਹਿੰਮ ਦੇ ਨਾਲ ਨਾਲ ਆਨ ਲਾਈਨ ਸਿੱਖਿਆ ਨੇ ਵੀ ਤੇਜ਼ੀ ਫੜੀ

April 15, 2021 05:01 PM

ਚੰਡੀਗੜ੍ਹ, 15 ਅਪ੍ਰੈਲ (ਪੋਸਟ ਬਿਊਰੋ): ਸਕੂਲ ਸਿੱਖਿਆ ਵਿਭਾਗ ਨੇ ਨਵੇਂ ਵਿਦਿਅਕ ਸੈਸ਼ਨ ਲਈ ਦਾਖਲਿਆਂ ਵਾਸਤੇ ਸ਼ੁਰੂ ਕੀਤੀ ਮੁਹਿੰਮ ਦੇ ਨਾਲ ਨਾਲ ਹੁਣ ਵਿਦਿਆਰਥੀਆਂ ਨੂੰ ਆਨ ਲਾਈਨ ਸਿੱਖਿਆ ਮੁਹਈਆ ਕਰਵਾਉਣ ਦੇ ਸਬੰਧ ਵਿੱਚ ਵੀ ਤੇਜ਼ੀ ਲੈ ਆਂਦੀ ਹੈ।
ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਅਨੁਸਾਰ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ’ਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਵਿੱਚ ਅਧਿਆਪਕਾਂ ਨੇ ਸਕੂਲ ਬੰਦ ਹੋਣ ਕਾਰਨ ਪਹਿਲੀ ਅਪ੍ਰੈਲ ਤੋਂ ਹੀ ਆਨਲਾਈਨ ਪੜ੍ਹਾਈ ਸ਼ੁਰੂ ਕਰ ਦਿੱਤੀ ਸੀ ਅਤੇ ਹੁਣ ਦਾਖਲਿਆਂ ਦਾ ਕੰਮ ਕਾਫੀ ਹੱਦ ਤੱਕ ਮੁਕੰਮਲ ਹੋਣ ਕਾਰਨ ਆਨ ਲਾਈਨ ਪੜ੍ਹਾਈ ਦੀ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਆ ਗਈ ਹੈ।
ਕੋਵਿਡ-19 ਦੀ ਮਹਾਮਾਰੀ ਕਾਰਨ ਸਕੂਲ ਬੰਦ ਹੋਣ ਕਾਰਨ ਵਿਦਿਆਰਥੀਆ ਦੀ ਪੜ੍ਹਾਈ ਨੂੰ ਯਕੀਨੀ ਬਨਾਉਣ ਲਈ ਅਧਿਆਪਕਾਂ ਵੱਲੋਂ ਵੱਖ ਵੱਖ ਆਨ ਲਈਨ ਵੀਡੀਓ ਐਪਜ਼ ਦੀ ਵਰਤੋਂ ਕੀਤੀ ਜਾ ਰਹੀ ਹੈ। ਆਨ ਲਾਈਨ ਸਿੱਖਿਆ ਦੀ ਨਵੀਨਤਮ ਤਕਨੋਲੋਜੀ ਦੀ ਵਰਤੋਂ ਨਾਲ ਇਸ ਵੇਲੇ ਸਰਕਾਰੀ ਸਕੂਲਾਂ ਦੇ 25 ਲੱਖ ਕੇ ਕਰੀਬ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੇ ਵਟਸਐਪ ਗਰੁੱਪ ਬਣਾ ਕੇ ‘ਜ਼ੂਮ ਐਪ’ ’ਤੇ ਕਲਾਸਾਂ ਲੈਣ ਦੀ ਨਾਲ ਨਾਲ “ਐਜੂਕੇਅਰ ਐਪ” ਦੀ ਵੀ ਵਰਤੋਂ ਕੀਤੀ ਜਾ ਰਹੀ ਹੈ। ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਆਨ ਲਾਈਨ ਇਸਾਈਨਮੈਂਟਾਂ ਭੇਜੀਆਂ ਜਾ ਰਹੀਆਂ ਹਨ ਤਾਂ ਜੋ ਵਿਦਿਆਰਥੀਆਂ ਦੀ ਸਿੱਖਣ ਦੀ ਸਮਰਥਾ ਵਿੱਚ ਵਾਧਾ ਹੋ ਸਕੇ। ਅਧਿਆਪਕਾਂ ਵੱਲੋਂ ਨਵੇਂ ਸ਼ੈਸ਼ਨ ਦੇ ਦਾਖਲਿਆਂ ਲਈ ਗੂਗਲ ਫਾਰਮਾਂ ਦੀ ਸਹਾਇਤਾ ਨਾਲ ਦਾਖ਼ਲੇ ਕੀਤੇ ਜਾ ਰਹੇ ਹਨ ਅਤੇ ਦਾਖਲਿਆਂ ਵਾਸਤੇ ਵੱਡੀ ਪੱਧਰ ’ਤੇ ਪ੍ਰਚਾਰ ਵੀ ਕੀਤਾ ਜਾ ਰਿਹਾ ਹੈ।
ਇਸ ਦੇ ਨਾਲ ਹੀ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਕਿਤਾਬਾਂ ਮੁਹਈਆਂ ਕਰਵਾਉਣ ਲਈ ਘਰ ਘਰ ਪਹੁੰਚ ਕੀਤੀ ਜਾ ਰਹੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਪੜ੍ਹਨ ਸਮੱਗਰੀ ਵਿੱਚ ਕੋਈ ਕਮੀ ਨਾ ਆਵੇ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਵਿੱਚ ਜਾਇਦਾਦ ਖ਼ਰੀਦਣੀ ਹੋਰ ਮਹਿੰਗੀ ਹੋਈ
ਪਰਮਜੀਤ ਸਿੰਘ ਢਿੱਲੋਂ ਸਮਰਾਲਾ ਹਲਕੇ ਦੇ ਮੁੱਖ ਸੇਵਾਦਾਰ ਦੀ ਜਿੰਮੇਵਾਰੀ ਸੰਭਾਲਣਗੇ।
ਪੰਜਾਬ ਵਿੱਚ 18-44 ਉਮਰ ਸਮੂਹ ਦੇ ਸਿਹਤ ਕਰਮਚਾਰੀਆਂ ਅਤੇ ਸਹਿ-ਰੋਗਾਂ ਤੋਂ ਪੀੜਤਾਂ ਦੇ ਪਰਿਵਾਰਾਂ ਲਈ ਸ਼ੁੱਕਰਵਾਰ ਤੋਂ ਟੀਕਾਕਰਨ ਸ਼ੁਰੂ
ਨਵਜੋਤ ਸਿੱਧੂ ਖਿਲਾਫ ਚਾਰ ਹੋਰ ਮੰਤਰੀਆਂ ਵੱਲੋਂ ਕਾਰਵਾਈ ਦੀ ਮੰਗ
ਪੰਜਾਬ ਵਿੱਚ ਕੋਰੋਨਾ ਦਾ ਕਹਿਰ ਹੋਰ ਵਧ ਗਿਆ, ਇੱਕੋ ਦਿਨ ਰਿਕਾਰਡ 217 ਮੌਤਾਂ
ਪੰਜਾਬ ਵਿੱਚ ਕੋਰੋਨਾ ਨਾਲ ਰਿਕਾਰਡ198 ਮੌਤਾਂ ਤੇ 8625 ਨਵੇਂ ਕੇਸ ਮਿਲੇ
ਕੈਪਟਨ ਅਮਰਿੰਦਰ ਦੇ ਖਿਲਾਫ਼ ਮੰਤਰੀਆਂ ਤੇ ਪਾਰਲੀਮੈਂਟ ਮੈਂਬਰਾਂ ਦੀ ਗੁਪਤ ਮੀਟਿੰਗ
ਪੰਜਾਬ ਵਿੱਚ ਕੋਰੋਨਾ ਨਾਲ ਫਿਰ ਰਿਕਾਰਡ 191 ਮੌਤਾਂ ਹੋਈਆਂ, 8531 ਨਵੇਂ ਕੇਸ ਮਿਲੇ
ਨਵਜੋਤ ਸਿੱਧੂ ਵੱਲੋਂ ਨਵਾਂ ਦੋਸ਼ ਬਾਦਲ ਪਰਿਵਾਰ ਦੀ ਇੱਛਾ ਮੁਤਾਬਕ ਚੱਲਦੀ ਹੈ ਪੰਜਾਬ ਦੀ ਸਰਕਾਰ
ਬੈਂਕ ਨਾਲ 17 ਕਰੋੜ ਰੁਪਏ ਦੀ ਠੱਗੀ ਮਾਰ ਕੇ ਜੋੜਾ ਨਿਊਜੀਲੈਂਡ ਭੱਜ ਗਿਆ