Welcome to Canadian Punjabi Post
Follow us on

01

July 2025
 
ਪੰਜਾਬ

ਸੁਨੀਲ ਜਾਖੜ ਨੇ ਕਿਹਾ: ਕੋਟਕਪੂਰਾ ਅਤੇ ਬਹਿਬਲ ਕਲਾਂ ਕਾਂਡ ਦੀ ਜਾਂਚ ਨੂੰ ਅੰਜਾਮ ਤੱਕ ਪਹੁੰਚਾਏਗੀ ਕਾਂਗਰਸ ਸਰਕਾਰ

April 15, 2021 05:33 PM

-ਕੈਪਟਨ ਅਮਰਿੰਦਰ ਸਿੰਘ ਦੀ ਕਾਬਲੀਅਤ ਅਤੇ ਸਮੱਰਥਾ ਤੋਂ ਜਾਣੂ ਹੈ ਪੰਜਾਬ
-ਕਿਹਾ ਕਿ ਜੇਕਰ ਕਾਨੂੰਨੀ ਅੜਚਣ ਨਾ ਹੋਵੇ ਤਾਂ ਰਿਪੋਰਟ ਕੀਤੀ ਜਾਵੇ ਜਨਤਕ


ਚੰਡੀਗੜ੍ਹ, 15 ਅਪ੍ਰੈਲ (ਪੋਸਟ ਬਿਊਰੋ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਆਖਿਆ ਹੈ ਕਿ ਸੂਬੇ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਦੁੱਖਦਾਈ ਘਟਨਾਵਾਂ ਦੀ ਜਾਂਚ ਨੂੰ ਅੰਜਾਮ ਤੱਕ ਜਰੂਰ ਪਹੁੰਚਾਏਗੀ।
ਅੱਜ ਇੱਥੋਂ ਜਾਰੀ ਬਿਆਨ ਵਿਚ ਉਨਾਂ ਨੇ ਕਿਹਾ ਕਿ ਕਿਸੇ ਨੂੰ ਵੀ ਮੁੱਖ ਮੰਤਰੀ ਦੀ ਕਾਬਲੀਅਤ ਅਤੇ ਸਮੱਰਥਾ ਤੇ ਸ਼ੱਕ ਨਹੀਂ ਹੋਣਾ ਚਾਹੀਦਾ ਹੈ। ਉਨਾਂ ਨੇ ਕਿਹਾ ਕਿ ਪਹਿਲਾਂ ਜਦ ਅਕਾਲੀ ਦਲ ਦਿੱਲੀ ਵਿਚ ਭਾਰਤੀ ਜਨਤਾ ਪਾਰਟੀ ਨਾਲ ਭਾਈਵਾਲ ਸੀ ਤਾਂ ਕੇਂਦਰ ਸਰਕਾਰ ਨੇ ਸੀ.ਬੀ.ਆਈ. ਮਾਰਫ਼ਤ ਇਸ ਕੇਸ ਦੀ ਜਾਂਚ ਨੂੰ ਲਟਕਾਉਣ ਦੀਆਂ ਕੋਝੀਆਂ ਚਾਲਾਂ ਚੱਲੀਆਂ ਸਨ ਪਰ ਪੰਜਾਬ ਸਰਕਾਰ ਨੇ ਕਾਨੂੰਨੀ ਤਰੀਕੇ ਨਾਲ ਸੀ.ਬੀ.ਆਈ. ਤੋਂ ਫਾਇਲਾਂ ਵਾਪਿਸ ਲੈ ਕੇ ਜਾਂਚ ਨੂੰ ਅੱਗੇ ਵਧਾਇਆ ਸੀ ਅਤੇ ਹੁਣ ਜੋ ਮਾਣਯੋਗ ਹਾਈਕੋਰਟ ਦਾ ਸਿਟ ਸਬੰਧੀ ਨਿਰਣਾ ਆਇਆ ਹੈ, ਇਸ ਨੂੰ ਵੀ ਸੁਪਰੀਮ ਕੋਰਟ ਵਿਚ ਚੁਣੌਤੀ ਦੇਣ ਦੀ ਗੱਲ ਕਹਿ ਕੇ ਪੰਜਾਬ ਦੇ ਮੁੱਖ ਮੰਤਰੀ ਸਪਸ਼ੱਟ ਕਰ ਚੁੱਕੇ ਹਨ ਕਿ ਪੰਥ ਦੇ ਹਿਰਦੇ ਵਲੂੰਧਰ ਵਾਲੀਆਂ ਇੰਨਾਂ ਘਟਨਾਵਾਂ ਦੇ ਜੋ ਵੀ ਦੋਸ਼ੀ ਹੋਣਗੇ ਉਨ੍ਹਾਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਖੜ੍ਹੇ ਕਰ ਕੇ ਸਜਾਵਾਂ ਜਰੂਰ ਦਿਵਾਈਆਂ ਜਾਣਗੀਆਂ।
ਨਾਲ ਹੀ ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲ ਕੇ ਇਹ ਵੀ ਮੰਗ ਰੱਖਣਗੇ ਕਿ ਇਸ ਕੇਸ ਵਿਚ ਅੜਚਣ ਆਉਣ ਲਈ ਜੇਕਰ ਕੋਈ ਜਿੰਮੇਵਾਰ ਹੈ ਤਾਂ ਉਸਦੀ ਵੀ ਪੜਤਾਲ ਕਰਕੇ ਜਿ਼ੰਮੇਵਾਰੀ ਤੈਅ ਕੀਤੀ ਜਾਵੇ ਅਤੇ ਅਜਿਹੇ ਸਖ਼ਸ ਖਿਲਾਫ ਕਾਰਵਾਈ ਕੀਤੀ ਜਾਵੇ, ਕਿਉਂਕਿ ਇਹ ਇਕ ਆਮ ਕੇਸ ਨਹੀਂ ਹੈ ਬਲਕਿ ਇਸ ਨਾਲ ਲੱਖਾਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ।
ਜਾਖੜ ਨੇ ਇਸ ਮੌਕੇ ਇਹ ਵੀ ਕਿਹਾ ਕਿ ਜਿਵੇਂ ਕਿ ਕਿਹਾ ਜਾ ਰਿਹਾ ਹੈ ਕਿ ਸਿਟ ਦੀ ਜਾਂਚ ਮੁਕੰਮਲ ਹੋ ਚੁੱਕੀ ਸੀ, ਅਜਿਹੇ ਵਿਚ ਜੇਕਰ ਅੱਗੇ ਅਪੀਲ ਦਾਇਰ ਕਰਨ ਵਿਚ ਕੋਈ ਕਾਨੂੰਨੀ ਅੜਚਣ ਨਾ ਬਣਦੀ ਹੋਵੇ ਤਾਂ ਇਹ ਜਾਂਚ ਰਿਪੋਰਟ ਜਨਤਕ ਕਰ ਦੇਣੀ ਚਾਹੀਦੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ