Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਅਮਿਤ ਸ਼ਾਹ ਦੇ ਬਿਆਨ ਤੋਂ ਬੰਗਲਾਦੇਸ਼ ਦੀ ਸਰਕਾਰ ਭੜਕੀ

April 16, 2021 08:31 AM

* ਬੰਗਲਾਦੇਸ਼ੀ ਵਿਦੇਸ਼ੀ ਮੰਤਰੀ ਨੇ ਕਿਹਾ, ਅਸੀਂ ਭਾਰਤ ਤੋਂ ਕਿਤੇ ਬਿਹਤਰ ਹਾਂ

ਢਾਕਾ, 15 ਅਪਰੈਲ, (ਪੋਸਟ ਬਿਊਰੋ)- ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪਿਛਲੇ ਦਿਨੀਂ ਦਿੱਤੇ ਗਏ ਇੱਕ ਬਿਆਨ ਉੱਤੇ ਬੰਗਲਾਦੇਸ਼ ਨੇ ਭੜਕਣ ਵਾਂਗ ਨਰਾਜ਼ਗੀ ਜਤਾਈ ਹੈ। ਬੰਗਲਾ ਦੇਸ਼ ਦੇ ਵਿਦੇਸ਼ ਮੰਤਰੀ ਏ ਕੇ ਅਬਦੁਲ ਮੋਮਨ ਅੱਜ ਭਾਰਤੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਉਸ ਟਿੱਪਣੀ ਤੋਂ ਭੜਕ ਗਏ, ਜਿਸ ਵਿਚ ਸ਼ਾਹ ਨੇ ਕਿਹਾ ਸੀ ਕਿ ਬੰਗਲਾਦੇਸ਼ ਦੇ ਗਰੀਬ ਲੋਕ ਭਾਰਤ ਆਉਂਦੇ ਹਨ, ਕਿਉਂਕਿ ਉਥੇ ਉਨ੍ਹਾਂ ਕੋਲ ਲੋੜੀਂਦਾ ਖਾਣ ਨੂੰ ਨਹੀਂ। ਇਸ ਟਿਪਣੀ ਬਾਰੇ ਬੰਗਲਾ ਦੇ ਦੇਸ਼ ਦੇ ਵਿਦੇਸ਼ ਮੰਤਰੀ ਅਬਦੁਲ ਮੋਮਨ ਨੇ ਕਿਹਾ ਕਿ ਕਈ ਗੱਲਾਂ ਵਿਚ ਅਸੀਂ ਭਾਰਤ ਤੋਂ ਬਿਹਤਰ ਹਾਂ,ਸਾਡੇ ਬਾਰੇ ਗੁਆਂਢੀ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਬਹੁਤ ਘੱਟ ਜਾਣਕਾਰੀ ਹੈ।
ਵਰਨਣ ਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਕ ਬਿਆਨ ਵਿਚ ਕਿਹਾ ਸੀ ਕਿ ਬੰਗਲਾਦੇਸ਼ ਦੇ ਗਰੀਬ ਲੋਕ ਭਾਰਤ ਵਿਚ ਆਉਂਦੇ ਹਨ, ਕਿਉਂਕਿ ਉਥੇ ਉਨ੍ਹਾਂ ਕੋਲ ਲੋੜੀਂਦਾ ਖਾਣਾ ਨਹੀਂ ਹੁੰਦਾ। ਉਸ ਦਾ ਕਹਿਣਾ ਸੀ ਕਿ ਪੱਛਮੀ ਬੰਗਾਲ ਵਿਚ ਭਾਜਪਾ ਦੀ ਸਰਕਾਰ ਆਉਣ ਉੱਤੇ ਇਹ ਘੁਸਪੈਠ ਪੂਰੀ ਤਰ੍ਹਾਂ ਰੋਕੀ ਜਾਵੇਗੀ ਤੇ ਬੰਗਲਾਦੇਸ਼ ਤੋਂ ਹੁੰਦੀ ਘੁਸਪੈਠ ਰੋਕਣਾ ਉਨ੍ਹਾਂ ਦਾ ਏਜੰਡਾ ਹੈ। ਅਮਿਤ ਸ਼ਾਹ ਦੇ ਇਸ ਬਿਆਨ ਉੱਤੇ ਬੰਗਲਾ ਦੇਸ਼ ਦੇ ਵਿਦੇਸ਼ ਮੰਤਰੀ ਏ ਕੇ ਅਬਦੁਲ ਮੋਮਨ ਨੇ ਅੱਜ ਇਤਰਾਜ਼ ਕਰਦਿਆਂ ਕਿਹਾ ਕਿ ਬੰਗਲਾਦੇਸ਼ ਬਾਰੇਅਮਿਤ ਸ਼ਾਹਦੀ ਜਾਣਕਾਰੀ ਬੇਹੱਦ ਸੀਮਤ ਹੈ। ਉਨ੍ਹਾਂ ਇਹ ਵੀ ਕਿਹਾ ਕਿ ਏਦਾਂ ਦੀ ਟਿੱਪਣੀ ਨਾ-ਮੰਨਣਯੋਗ ਹੈ, ਖਾਸ ਕਰ ਕੇ ਉਦੋਂ, ਜਦੋਂ ਬੰਗਲਾ ਦੇਸ਼ ਅਤੇ ਭਾਰਤ ਵਿਚਾਲੇ ਗਹਿਰੇ ਸਬੰਧ ਹਨ, ਕਿਉਂਕਿ ਏਦਾਂ ਦੀ ਬਿਆਨਬਾਜ਼ੀ ਗਲਤਫਹਿਮੀ ਪੈਦਾ ਕਰਦੀ ਹੈ। ਅਬਦੁਲ ਮੋਮੇਨ ਨੇ ਦਾਅਵਾ ਕੀਤਾ ਕਿ ਕਈ ਕੇਸਾਂ ਵਿਚ ਅਸੀਂ ਭਾਰਤ ਨਾਲੋਂ ਬਿਹਤਰ ਹਾਂ।
ਅੱਜ ਏਥੇ ਅਮਿਤ ਸ਼ਾਹ ਦੀ ਟਿੱਪਣੀ ਬਾਰੇ ਪੁੱਛੇ ਜਾਣ ਉੱਤੇ ਬੰਗਲਾ ਦੇਸ਼ ਦੇ ਵਿਦੇਸ਼ ਮੰਤਰੀ ਨੇ ਕਿਹਾ ਕਿ ਇਸ ਦੁਨੀਆ ਦੇ ਕਈ ਬੁੱਧੀਮਾਨ ਲੋਕ ਹਨ, ਜੋ ਕੁਝ ਦੇਖਣ ਪਿੱਛੋਂ ਵੀ ਨਹੀਂ ਦੇਖਣਾ ਚਾਹੁੰਦੇ। ਉਹ ਇਸ ਨੂੰ ਜਾਣਨ ਪਿੱਛੋਂ ਵੀ ਸਮਝਣਾ ਨਹੀਂ ਚਾਹੁੰਦੇ, ਪਰ ਜੇ ਉਨ੍ਹਾਂ ਇਹ ਕਿਹਾ ਹੈ ਤਾਂ ਮੈਂ ਕਹਾਂਗਾ ਕਿ ਬੰਗਲਾਦੇਸ਼ ਬਾਰੇ ਉਨ੍ਹਾਂ ਦਾ ਗਿਆਨ ਸੀਮਤ ਹੈ। ਬੰਗਲਾ ਦੇਸ਼ ਵਿਚ ਭੁੱਖ ਨਾਲ ਕਦੇਵੀ ਕਿਸੇ ਦੀ ਮੌਤ ਨਹੀਂ ਹੁੰਦੀ। ਸਾਡੇ ਦੇਸ਼ ਦੇ ਉੱਤਰੀ ਜਿ਼ਲਿਆਂ ਵਿਚ ਸਿਰਫ ਮੌਸਮੀ ਗਰੀਬੀ ਅਤੇ ਭੁੱਖ ਹੈ। ਮੋਮੇਨ ਨੇ ਕਿਹਾ ਕਿ ਅਸੀਂ ਭਾਰਤ ਤੋਂ ਕਈ ਗੱਲਾਂ ਵਿਚ ਬਿਹਤਰ ਹਾਂ। ਭਾਰਤ ਵਿਚ 50 ਫੀਸਦੀ ਤੋਂ ਵੱਧ ਲੋਕਾਂ ਕੋਲ ਟਾਇਲੇਟਸ ਨਹੀਂ ਹਨ, ਪਰ ਬੰਗਲਾ ਦੇਸ਼ ਵਿੱਚ ਲਗਭਗ 90 ਫੀਸਦੀ ਲੋਕ ਕਾਫੀ ਚੰਗੇ ਟਾਇਲੇਟਸ ਦੀ ਵਰਤੋਂ ਕਰਦੇ ਹਨ, ਇਹ ਜਾਣਕਾਰੀਵੀ ਸ਼ਾਇਦ ਅਮਿਤ ਸ਼ਾਹ ਨੂੰ ਨਹੀਂ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ