Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਅਖੰਡ ਪਾਠ ਦੇ ਦੂਸਰੇ ਦਿਨ ਵੀ ਅਕਾਲੀ ਆਗੂਆਂ ਨੇ ਸ੍ਰੀ ਹਰਮੰਦਰ ਸਾਹਿਬ ਹਾਜ਼ਰੀ ਭਰੀ

December 10, 2018 09:12 AM

* ਬਾਦਲ ਦਲ ਦੇ ਆਗੂਆਂ ਵੱਲੋਂ ਭੁੱਲਾਂ ਬਖਸ਼ਾਉਣ ਲਈ ਸੇਵਾ ਜਾਰੀ

ਅੰਮ੍ਰਿਤਸਰ, 9 ਦਸੰਬਰ, (ਪੋਸਟ ਬਿਊਰੋ)- ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਵੇਲੇ ਹੋਈਆਂ ਗਲਤੀਆਂ ਦੀ ਖਿਮਾ ਮੰਗਣ ਲਈ ਬਾਦਲ ਅਕਾਲੀ ਦਲ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਰਖਵਾਏ ਅਖੰਡ ਪਾਠ ਦੇ ਦੂਸਰੇ ਦਿਨ ਅੱਜ ਫਿਰ ਬਾਦਲ ਪਰਿਵਾਰ ਅਤੇ ਹੋਰ ਅਕਾਲੀ ਆਗੂਆਂ ਨੇ ਹਾਜ਼ਰੀ ਭਰੀ ਅਤੇ ਵੱਖ-ਵੱਖ ਥਾਵਾਂ ਉੱਤੇ ਸੇਵਾ ਵਿਚ ਹਿੱਸਾ ਲਿਆ। ਅੱਜ ਦੂਸਰੇ ਦਿਨ ਅਕਾਲੀ ਆਗੂ ਅਖੰਡ ਪਾਠ ਦੀ ਮੱਧ ਵਾਲੀ ਅਰਦਾਸ ਵਿਚ ਵੀ ਸ਼ਾਮਲ ਹੋਏ। ਇਸ ਤੋਂ ਪਹਿਲਾਂ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਅਤੇ ਹੋਰਨਾਂ ਨੇ ਲੰਗਰ ਘਰ ਅਤੇ ਜੋੜਾ ਘਰ ਵਿਚ ਸੇਵਾ ਕੀਤੀ। ਉਨ੍ਹਾਂ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ, ਜਗੀਰ ਕੌਰ ਤੇ ਹੋਰ ਅਕਾਲੀ ਆਗੂ ਵੀ ਸਨ।
ਵਰਨਣ ਯੋਗ ਹੈ ਕਿ ਅਕਾਲੀ ਲੀਡਰਸਿ਼ਪ ਨੇ ਸ਼ਨੀਵਾਰ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਅਕਾਲ ਤਖ਼ਤ ਸਾਹਿਬ ਦੇ ਨੇੜੇ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਵਿਖੇ ਅਖੰਡ ਪਾਠ ਅਰੰਭ ਕਰਾਇਆ ਅਤੇ ਅਕਾਲੀ ਮੁੱਖ ਮੰਤਰੀ ਦੀ ਅਗਵਾਈ ਹੇਠ ਅਕਾਲੀ-ਭਾਜਪਾ ਦੇ ਦਸ ਸਾਲਾ ਰਾਜ ਵੇਲੇ ਹੋਈਆਂ ਭੁੱਲਾਂ ਦੀ ਖ਼ਿਮਾ ਯਾਚਨਾ ਲਈ ਕਾਰ ਸੇਵਾ ਸ਼ੁਰੂ ਕੀਤੀ ਸੀ। ਇਸ ਮੌਕੇ ਬਾਦਲ ਪਰਿਵਾਰ ਦੇ ਨਾਲ ਅਕਾਲੀ ਦਲ ਕੋਰ ਕਮੇਟੀ ਦੇ ਮੈਂਬਰਾਂ, ਵਿਧਾਇਕਾਂ, ਸਾਬਕਾ ਮੰਤਰੀਆਂ, ਜ਼ਿਲ੍ਹਾ ਪ੍ਰਧਾਨਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਈ ਮੈਂਬਰਾਂ ਨੇ ਸੇਵਾ ਕੀਤੀ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਕਈ ਆਗੂਆਂ ਨੇ ਜੋੜਾ ਘਰ ਵਿਚ ਸੰਗਤਾਂ ਦੇ ਜੋੜੇ ਸਾਫ ਕੀਤੇ ਅਤੇ ਲੰਗਰ ਘਰ ਦੀ ਸੇਵਾ ਕਰ ਕੇ ਕੀਰਤਨ ਸਰਵਣ ਕੀਤਾ।
ਵਰਨਣ ਯੋਗ ਹੈ ਕਿ ਇਹ ਭੁੱਲਾਂ-ਬਖਸ਼ਾਊ ਸੇਵਾ ਸ਼ੁਰੂ ਕਰਨ ਵਾਲੇ ਦਿਨ ਸ਼ਨੀਵਾਰ ਨੂੰ ਪ੍ਰਕਾਸ਼ ਸਿੰਘ ਬਾਦਲ ਦਾ 91ਵਾਂ ਜਨਮ ਦਿਨ ਸੀ ਅਤੇ ਇਸੇ ਦਿਨ ਅਕਾਲੀ ਦਲ ਵਲੋਂ ਖ਼ਿਮਾ ਯਾਚਨਾ ਲਈ ਰੱਖਵਾਏ ਅਖੰਡ ਪਾਠ ਦੀ ਆਰੰਭਤਾ ਦੀ ਅਰਦਾਸ ਮੌਕੇ ਅਰਦਾਸੀਏ ਸਿੰਘ ਨੇ ਅਕਾਲੀ ਆਗੂਆਂ ਤੋਂ ਬੀਤੇ ਸਮੇਂ ਵਿਚ ਜਾਣੇ-ਅਣਜਾਣੇ ਹੋਈਆਂ ਭੁੱਲਾਂ ਲਈ ਖ਼ਿਮਾ ਯਾਚਨਾ ਦਾ ਜ਼ਿਕਰ ਕੀਤਾ ਸੀ। ਆਰੰਭਤਾ ਪਿੱਛੋਂ ਮੀਡੀਆ ਨਾਲ ਸੰਖੇਪ ਗੱਲਬਾਤ ਵਿੱਚ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਸੀ ਕਿ ਉਹ ਸਮੁੱਚੀ ਪਾਰਟੀ ਵੱਲੋਂ ਰਾਜ-ਕਾਲ ਵੇਲੇ ਹੋਈਆਂ ਭੁੱਲਾਂ ਦੀ ਖ਼ਿਮਾ ਯਾਚਨਾ ਲਈ ਆਏ ਹਨ। ਵਿਰੋਧੀਆਂ ਵਲੋਂ ਇਸ ਬਾਰੇ ਕੀਤੇ ਗਏ ਪ੍ਰਚਾਰ ਬਾਰੇ ਕੁਝ ਕਹਿਣ ਤੋਂ ਨਾਂਹ ਕਰ ਕੇ ਉਨ੍ਹਾ ਨੇ ਕਿਹਾ ਕਿ ਅੱਜ ਉਹ ਕੁਝ ਨਹੀਂ ਕਹਿਣਗੇ, ਅਖੰਡ ਪਾਠ ਦੇ ਭੋਗ ਪਿੱਛੋਂ ਸਵਾਲਾਂ ਦੇ ਜਵਾਬ ਦੇਣਗੇ। ਪਾਰਲੀਮੈਂਟ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ, ਡਾ. ਰਤਨ ਸਿੰਘ ਅਜਨਾਲਾ, ਸੇਵਾ ਸਿੰਘ ਸੇਖਵਾਂ ਨੂੰ ਪਾਰਟੀ ਵਿਚ ਮੁੜ ਲੈਣ ਬਾਰੇ ਸਾਬਕਾ ਮੁੱਖ ਮੰਤਰੀ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਕਿਸੇ ਨੂੰ ਕੁਝ ਨਹੀਂ ਕਿਹਾ, ਸਭ ਨੂੰ ਚਾਹੀਦਾ ਹੈ ਕਿ ਪਾਰਟੀ ਵਿਚ ਆਉਣ ਤੇ ਪਹਿਲਾਂ ਵਾਂਗ ਸੇਵਾ ਕਰਨ। ਉਨ੍ਹਾਂ ਅਸਿੱਧੇ ਢੰਗ ਨਾਲ ਪਾਰਟੀ ਤੋਂ ਵੱਖ ਕੀਤੇ ਆਗੂਆਂ ਨੂੰ ਮੁੜ ਪਾਰਟੀ ਵਿਚ ਸ਼ਾਮਲ ਹੋਣ ਲਈ ਵੀ ਕਹਿ ਦਿੱਤਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ