Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਕੈਨੇਡਾ

ਸੀ ਆਰ ਟੀ ਸੀ ਵੱਲੋਂ ਨਿੱਕੀਆਂ ਵਾਇਰਲੈੱਸ ਕੰਪਨੀਆਂ ਨੂੰ ਮੈਦਾਨ ਵਿੱਚ ਉਤਾਰਨ ਦੀ ਤਿਆਰੀ

April 16, 2021 06:51 PM

ਓਟਵਾ, 16 ਅਪਰੈਲ (ਪੋਸਟ ਬਿਊਰੋ) : ਕੱਲ੍ਹ ਕੈਨੇਡਾ ਦੇ ਵੱਡੇ ਵਾਇਰਲੈੱਸ ਨੈੱਟਵਰਕ ਨੂੰ ਵੱਡਾ ਝਟਕਾ ਲੱਗਿਆ ਜਦੋਂ ਸੀ ਆਰ ਟੀ ਸੀ ਵੱਲੋਂ ਅਜਿਹੇ ਆਰਡਰ ਜਾਰੀ ਕੀਤੇ ਗਏ ਜਿਨ੍ਹਾਂ ਨਾਲ ਨਿੱਕੀਆਂ ਕੰਪਨੀਆਂ ਨੂੰ ਵੀ ਇਨ੍ਹਾਂ ਵੱਡੀਆਂ ਕੰਪਨੀਆਂ ਨਾਲ ਮੁਕਾਬਲੇਬਾਜ਼ੀ ਕਰਨੀ ਸੌਖੀ ਹੋ ਜਾਵੇਗੀ। ਇਸ ਦਾ ਵੱਡਾ ਫਾਇਦਾ ਮੋਬਾਈਲ ਫੋਨਜ਼ ਦੀ ਵਰਤੋਂ ਕਰਨ ਵਾਲਿਆਂ ਨੂੰ ਹੋਵੇਗਾ ਕਿਉਂਕਿ ਇਸ ਨਾਲ ਕੀਮਤਾਂ ਕਾਫੀ ਘਟ ਜਾਣਗੀਆਂ।
ਫੈਡਰਲ ਟੈਲੇਕੌਮ ਰੈਗੂਲੇਟਰ ਵੱਲੋਂ ਉਨ੍ਹਾਂ ਸਿਫਾਰਿਸ਼ਾਂ ਨੂੰ ਅਪਣਾਇਆ ਗਿਆ ਜਿਨ੍ਹਾਂ ਵਿੱਚ ਕੰਜਿ਼ਊਮਰ ਗਰੁੱਪਜ਼ ਤੇ ਨਿੱਕੇ ਟੈਲੀਕੌਮ ਬਿਜ਼ਨਸਿਜ਼ ਮੈਦਾਨ ਵਿੱਚ ਨਿੱਤਰ ਸਕਣਗੇ। ਸੀ ਆਰ ਟੀ ਸੀ ਨੇ ਆਖਿਆ ਕਿ ਇਸ ਫੈਸਲੇ ਨਾਲ ਨਿੱਕੇ ਆਪਰੇਟਰਜ਼ ਲਈ ਨੈਸ਼ਨਲ ਵਾਇਰਲੈੱਸ ਨੈਟਵਰਕਸ ਨਾਲ ਜੁੜਨ ਦਾ ਰਾਹ ਪੱਧਰਾ ਹੋ ਜਾਵੇਗਾ ਤੇ ਉਹ ਵੀ ਹੋਲਸੇਲ ਆਧਾਰ ਉੱਤੇ।
ਸੀ ਆਰ ਟੀ ਸੀ ਦਾ ਕਹਿਣਾ ਹੈ ਕਿ ਜਿਨ੍ਹਾਂ ਇਲਾਕਿਆਂ ਵਿੱਚ ਮੁਕਾਬਲੇਬਾਜ਼ੀ ਸੀਮਤ ਹੈ ਉੱਥੇ ਰੀਜਨਲ ਨੈੱਟਵਰਕ, ਜਿਹੜੇ ਕੁੱਝ ਖਾਸ ਮਾਪਦੰਡਾਂ ਉੱਤੇ ਖਰੇ ਉਤਰਦੇ ਹਨ, ਮੋਬਾਈਲ ਵਰਚੂਅਲ ਨੈੱਟਵਰਕ ਆਪਰੇਟਰਜ਼ (ਐਮ ਵੀ ਐਨ ਓਜ਼) ਵਜੋਂ ਆਪਰੇਟ ਕਰ ਸਕਣਗੇ। ਇਸ ਤੋਂ ਇਲਾਵਾ ਸੀ ਆਰ ਟੀ ਸੀ ਨੇ ਬੈੱਲ, ਰੌਜਰਜ਼, ਟੈੱਲਅਸ ਦੇ ਨਾਲ ਨਾਲ ਸਰਕਾਰੀ ਮਲਕੀਅਤ ਵਾਲੀ ਸਾਸਕਟੈਲ ਨੂੰ ਤਿੰਨ ਮਹੀਨੇ ਦਾ ਸਮਾਂ ਦਿੱਤਾ ਹੈ ਤਾਂ ਕਿ ਉਹ ਸੀਨੀਅਰਜ਼, ਘੱਟ ਆਮਦਨ ਵਾਲੇ ਲੋਕਾਂ ਲਈ ਕਿਫਾਇਤੀ ਪਲੈਨ ਲਿਆਉਣ। ਇੱਥੇ ਦੱਸਣਾ ਬਣਦਾ ਹੈ ਕਿ ਇਹ ਤਿੰਨੇ ਦਿੱਗਜ ਕੰਪਨੀਆਂ ਐਮ ਵੀ ਐਨ ਓਜ਼ ਦੇ ਖਿਲਾਫ ਹਨ।

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ ਏਸ਼ੀਅਨ ਫੂਡ ਸੈਂਟਰ ਦੀ ਕੈਨੇਡਾ ਡੇਅ ਮੌਕੇ ਲੱਗ ਗਈ ਸੇਲ ਕੈਨੇਡੀਅਨ ਬਾਰਡਰ ਏਜੰਟਾਂ ਨੇ ਬਲੂ ਵਾਟਰ ਬ੍ਰਿਜ 'ਤੇ 23 ਮਿਲੀਅਨ ਡਾਲਰ ਦੀ ਸ਼ੱਕੀ ਕੋਕੀਨ ਕੀਤੀ ਜ਼ਬਤ ਕੈਨੇਡਾ ਨਾਟੋ ਖ਼ਰਚ ਟੀਚੇ ਨੂੰ ਕਰੇਗਾ ਹੋਰ ਉੱਚਾ : ਕਾਰਨੀ