Welcome to Canadian Punjabi Post
Follow us on

15

July 2025
 
ਪੰਜਾਬ

ਕੋਟਕਪੂਰਾ ਕੇਸ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਸੱਦੀ ਮੀਟਿੰਗ ਬੇਨਤੀਜਾ ਰਹੀ

April 18, 2021 02:03 AM

* ਅਫਸਰਾਂ ਤੇ ਆਗੂਆਂ ਵਿਚਾਲੇ ਮੱਤਭੇਦ ਨਜ਼ਰ ਆਏ
* ਬਾਦਲਾਂ ਤੇ ਮੁੱਖ ਮੰਤਰੀ ਵਿਚਾਲੇ ਸਾਂਝ ਦਾ ਦੋਸ਼ ਲੱਗਾ

ਚੰਡੀਗੜ੍ਹ, 17 ਅਪ੍ਰੈਲ (ਪੋਸਟ ਬਿਊਰੋ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੱਲ੍ਹ ਕੁਝ ਸੀਨੀਅਰ ਮੰਤਰੀਆਂ, ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਹੋਰ ਸੀਨੀਅਰ ਆਗੂਆਂ ਤੇ ਅਧਿਕਾਰੀਆਂ ਨਾਲ ਕੋਟਕਪੂਰਾ ਕੇਸ ਬਾਰੇਹਾਈ ਕੋਰਟ ਦੇ ਫ਼ੈਸਲੇ ਉੱਤੇ ਵਿਚਾਰ ਲਈ ਦੁਪਹਿਰ ਦੇ ਖਾਣੇ ਉੱਤੇ ਰੱਖੀ ਮੀਟਿੰਗ ਬੇਨਤੀਜਾ ਰਹੀ ਅਤੇ ਇਸ ਬੈਠਕ ਦੌਰਾਨ ਆਗੂ ਇੱਕ-ਦੂਜੇ ਉੱਤੇ ਦੁਸ਼ਣਬਾਜ਼ੀ ਕਰਦੇ ਵੀ ਸਾਫ ਦਿਖਾਈ ਦਿੱਤੇ।
ਇਸ ਮੀਟਿੰਗ ਵਿੱਚ ਸ਼ਾਮਲ ਹੋਏ ਕੁਝ ਮੰਤਰੀਆਂ ਤੇ ਆਗੂਆਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਕੋਟਕਪੂਰਾ ਕੇਸ ਵਿੱਚ ਹਾਈ ਕੋਰਟ ਦੇ ਫੈਸਲੇ ਕਾਰਨ ਪੰਜਾਬ ਦੇ ਲੋਕਾਂ ਵਿੱਚ ਹੁੰਦਾ ਇਹ ਪ੍ਰਚਾਰ ਇਸ ਬੈਠਕ ਦਾ ਮੁੱਦਾ ਬਣ ਗਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਵਾਰ ਦਾ ਸਮਝੌਤਾ ਹੈ ਅਤੇ ਕੁਝ ਲੀਡਰਾਂ ਨੇ ਇਹ ਵੀ ਕਿਹਾ ਕਿ ਕੋਟਕਪੂਰਾ ਕੇਸ ਨਾਲ ਲੋਕਾਂ ਦਾ ਇਹ ਸ਼ੱਕ ਹੋਰ ਪੱਕਾ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਲੋਕਾਂ ਵਿਚਲੇ ਇਸ ਪ੍ਰਭਾਵ ਨੂੰ ਖ਼ਤਮ ਕਰਨ ਲਈ ਕੁਝ ਕਰਨਾ ਜਾਂ ਇਸ ਦਾ ਨੁਕਸਾਨ ਝੱਲਣਾ ਪਵੇਗਾ। ਮੰਤਰੀਆਂ ਤੇ ਵਿਧਾਇਕਾਂ ਨੇ ਕਿਹਾ ਕਿ ਜਿਵੇਂ ਪਿਛਲੀ ਵਾਰ ਦੀਆਂ ਚੋਣਾਂ ਦੌਰਾਨ ਅਕਾਲੀ ਦਲ ਨੂੰ ਬੇਅਦਬੀ ਕਾਂਡ ਵਾਲੇ ਮੁੱਦੇ ਉੱਤੇ ਲੋਕਾਂ ਦਾ ਗੁੱਸਾ ਝੱਲਣਾ ਪਿਆ ਸੀ, ਇਸ ਵਾਰ ਓਸੇ ਤਰ੍ਹਾਂ ਦਾ ਗੁੱਸਾ ਕਾਂਗਰਸ ਉੱਤੇ ਵੀ ਨਿਕਲ ਸਕਦਾ ਹੈ।
ਮੀਟਿੰਗ ਦੌਰਾਨ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ, ਐਡੀਸ਼ਨਲ ਐਡਵੋਕੇਟ ਜਨਰਲ ਰਮੀਜ਼ਾ ਅਤੇ ਪੰਜਾਬ ਪੁਲਸ ਦੇ ਮੁਖੀ ਦਿਨਕਰ ਗੁਪਤਾ ਵੱਲੋਂ ਉਠਾਏ ਤਕਨੀਕੀ ਨੁਕਤਿਆਂ ਬਾਰੇ ਵੀ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਪੇਂਡੂ ਖੇਤਰ ਦੇ ਲੋਕ ਇਹ ਤਕਨੀਕੀ ਗੱਲਾਂ-ਗੁੰਝਲਾਂ ਨਹੀਂ ਸਮਝਦੇ, ਉਹ ਸਾਫ ਸਿੱਧੀ ਗੱਲ ਨੂੰ ਸਮਝਦੇ ਅਤੇ ਮੰਨਦੇ ਹਨ। ਮੀਟਿੰਗ ਵਿੱਚ ਇਹ ਸਵਾਲ ਵੀ ਉਠਿਆ ਕਿ ਇਸ ਕੇਸ ਦਾਜਦੋਂ ਪਹਿਲਾਂ ਇੱਕ ਪਰਚਾ ਦਰਜ ਸੀ ਤਾਂ ਓਸੇ ਕੇਸ ਵਿੱਚ ਦੂਸਰਾ ਪਰਚਾ ਦਰਜ ਕਿਉਂ ਕੀਤਾ ਗਿਆ ਅਤੇ ਜੇ ਕੀਤਾ ਸੀ ਤਾਂ ਉਸ ਲਈ ਕਾਨੂੰਨੀ ਰਾਏ ਕਿਉਂ ਨਹੀਂ ਸੀ ਲਈ ਗਈ। ਇਸ ਮੀਟਿੰਗ ਵਿੱਚ ਵਿਸ਼ੇਸ਼ ਜਾਚ ਟੀਮ (ਐੱਸ ਆਈ ਟੀ) ਦੇ ਮੈਂਬਰਾਂਦੀ ਆਪਸੀ ਖਹਿਬਾਜ਼ੀ ਬਾਰੇ ਵੀ ਚਰਚਾ ਹੋਈ ਅਤੇ ਸਵਾਲ ਪੁੱਛਿਆ ਗਿਆ ਕਿ ਇਸ ਨੂੰ ਸਰਕਾਰੀ ਪੱਧਰ ਉੱਤੇ ਹੱਲ ਕਰਨ ਦੀ ਕੋਸ਼ਿਸ਼ ਕਿਉਂ ਨਾ ਕੀਤੀ ਗਈ। ਕਰੀਬ ਸਵਾ ਘੰਟਾ ਲੰਮੀ ਇਸ ਮੀਟਿੰਗ ਵਿੱਚ ਕੈਬਨਿਟ ਮੰਤਰੀ ਸੁਖਵਿੰਦਰ ਸਿੰਘ ਸੁੱਖ ਸਰਕਾਰੀਆਂ, ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਮੁੱਖ ਮੰਤਰੀ ਦੇ ਸਲਾਹਕਾਰ ਅਤੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ, ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸੰਧੂ, ਵਿਧਾਇਕ ਨਵਤੇਜ ਸਿੰਘ ਚੀਮਾ, ਡੀ ਜੀ ਪੀ ਦਿਨਕਰ ਗੁਪਤਾ, ਐਡਵੋਕੇਟ ਜਨਰਲ ਅਤੁਲ ਨੰਦਾ ਤੇ ਰਮੀਜ਼ਾ ਨੰਦਾ ਹਾਜ਼ਰ ਸਨ।
ਪਤਾ ਲੱਗਾ ਹੈ ਕਿ ਸਾਰੀ ਮੀਟਿੰਗ ਦੌਰਾਨ ਮੁੱਖ ਮੰਤਰੀ ਇਨ੍ਹਾਂ ਸਖ਼ਤ ਸਵਾਲਾਂ ਦਾ ਜਵਾਬ ਦੇਣ ਤੋਂ ਗੁਰੇਜ਼ ਕਰਦੇ ਰਹੇ, ਪਰ ਸਾਰੀ ਗੱਲਬਾਤ ਤੋਂ ਬਾਅਦ ਕਿਹਾ ਕਿ ਚੰਗਾ ਹੋਵੇਗਾ ਕਿ ਅਸੀਂ ਕੋਈ ਫ਼ੈਸਲਾ ਲੈਣ ਤੋਂ ਪਹਿਲਾਂ ਹਾਈ ਕੋਰਟ ਦਾ ਫ਼ੈਸਲਾ ਦੇਖ ਲਈਏ, ਜੋ ਅਗਲੇ ਹਫ਼ਤੇ ਆਉਣ ਦੀ ਆਸ ਹੈ। ਮੰਤਰੀਆਂ ਤੇ ਵਿਧਾਇਕਾਂ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਪਾਰਟੀ ਦਾ ਅਕਸ ਬਚਾਉਣ ਲਈ ਫ਼ੌਰੀ ਕਾਰਵਾਈ ਕਰ ਕੇ ਨਵੀਂ ਜਾਂਚ ਟੀਮ ਬਣਾਈ ਜਾਵੇ ਤੇ ਇੱਕ-ਦੋ ਮਹੀਨੇ ਵਿੱਚ ਨਵੇਂ ਚਲਾਣ ਅਦਾਲਤਾਂ ਵਿੱਚ ਪੇਸ਼ ਕਰ ਕੇ ਪਹਿਲੇ ਚਲਾਨਾਂ ਵਿੱਚ ਰਹੇ ਤਕਨੀਕੀ ਨੁਕਸ ਦੂਰ ਕੀਤੇ ਜਾਣ। ਇਹ ਮੁੱਦਾ ਵੀ ਉਠਿਆ ਕਿ ਜਦੋਂ ਰਾਜ ਸਰਕਾਰ ਹਾਈ ਕੋਰਟ ਵਿੱਚ ਨਵੀਂ ਜਾਂਚ ਟੀਮ ਬਣਾਉਣ ਬਾਰੇ ਆਪਣੇ ਵਕੀਲ ਰਾਹੀਂ ਰਜ਼ਾਮੰਦੀ ਦੇ ਚੁੱਕੀ ਹੈ ਤਾਂ ਸੁਪਰੀਮ ਕੋਰਟ ਵਿੱਚ ਉਸ ਦਾ ਜਾਣਾ ਕਿੰਨਾ ਕੁ ਜਾਇਜ਼ ਹੋਵੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ 114 ਸਾਲਾ ਐਥਲੀਟ ਫੌਜਾ ਸਿੰਘ ਦੀ ਕਾਰ ਦੀ ਟੱਕਰ ਨਾਲ ਮੌਤ ਯੁੱਧ ਨਸਿ਼ਆਂ ਵਿਰੁੱਧ: ਮੋਹਾਲੀ ਪੁਲਿਸ ਨੇ ਐਨ ਡੀ ਪੀ ਐਸ ਅਤੇ ਆਬਕਾਰੀ ਐਕਟ ਸਮੇਤ 12 ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਪਿਓ-ਪੁੱਤਰ ਦੀ ਗੈਰ-ਕਾਨੂੰਨੀ ਉਸਾਰੀ ਢਾਹੀ ਖਾਲਸਾ ਸੇਵਾ ਸੁਸਾਇਟੀ ਮੋਗਾ ਨੇ ਲਗਾਇਆ ਠੰਢੀ ਛਾਂ ਦਾ ਲੰਗਰ ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ ਪੰਜਾਬ ਵਿੱਚ ਮੌਜੂਦਾ ਸਮੇਂ ਹੜ੍ਹਾਂ ਜਿਹੀ ਕੋਈ ਸਥਿਤੀ ਨਹੀਂ, ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ : ਬਰਿੰਦਰ ਕੁਮਾਰ ਗੋਇਲ ਲੁਧਿਆਣਾ ਵਿਖੇ ਹੋਇਆ "ਯਾਦਾਂ ਵਿਰਦੀ ਦੀਆਂ" ਸਾਹਿਤਕ ਸਮਾਗਮ ਪੰਜਾਬ ਯੂਨੀਵਰਸਿਟੀ ਦੇ ਹਲਫ਼ਨਾਮੇ ਦੇ ਫੈਸਲੇ ਨੂੰ ਹਰਜੋਤ ਬੈਂਸ ਨੇ ਤਾਨਾਸ਼ਾਹੀ ਅਤੇ ਮਨਮਾਨੀ ਦੱਸਿਆ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਬੋਰੀ `ਚ ਪਾ ਕੇ ਡਿਵਾਈਡਰ `ਤੇ ਸੁੱਟੀ ਲੜਕੀ ਦੀ ਲਾਸ਼ ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ