Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਮੌੜ ਮੰਡੀ ਬੰਬ ਧਮਾਕਾ ਕੇਸ ਵਿੱਚ ਐਸ ਆਈ ਟੀ ਦੀ ਜਾਂਚ ਤੋਂ ਹਾਈ ਕੋਰਟ ਸੰਤੁਸ਼ਟ

April 18, 2021 02:05 AM

* ਦੋਸ਼ੀਆਂ ਨੂੰ ਫੜਨ ਲਈ ਕਾਰਵਾਈ ਜਾਰੀ ਰੱਖਣ ਨੂੰ ਕਿਹਾ

ਚੰਡੀਗੜ੍ਹ, 17 ਅਪ੍ਰੈਲ (ਪੋਸਟ ਬਿਊਰੋ)- ਮੌੜ ਮੰਡੀ ਬੰਬ ਧਮਾਕਾਕੇਸ ਵਿੱਚ ਪੰਜਾਬ ਪੁਲਸ ਵੱਲੋਂ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਬਾਰੇ ਪੰਜਾਬ ਦੇ ਡੀ ਜੀ ਪੀ ਅਤੇ ਹੋਰਨਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦੀ ‘ਕੰਟੈਂਪਟ ਆਫ਼ ਕੋਰਟ ਪਟੀਸ਼ਨ’ ਦਾ ਪੰਜਾਬ ਹਰਿਆਣਾ ਹਾਈ ਕੋਰਟ ਨੇ ਨਿਪਟਾਰਾ ਕਰ ਦਿੱਤਾ ਹੈ। ਇਸ ਕੇਸ ਵਿੱਚ ਸਰਕਾਰ ਦੀ ਸੀਲਬੰਦ ਰਿਪੋਰਟ ਵਿੱਚ ਦਿੱਤੀ ਜਾਣਕਾਰੀ ਪੜ੍ਹਨ ਮਗਰੋਂ ਹਾਈ ਕੋਰਟ ਦੇਜਸਟਿਸ ਹਰਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਇਹ ਨਹੀਂ ਕਿਹਾ ਜਾ ਸਕਦਾ ਕਿ ਕੋਰਟ ਦੇ ਹੁਕਮ ਦੀ ਜਾਣ-ਬੁਝ ਕੇ ਪਾਲਣਾ ਨਹੀਂ ਕੀਤੀ ਗਈ। ਕੋਰਟਨੇ ਕਿਹਾ ਕਿ ਫ਼ਰਾਰ ਹੋਏ ਦੋਸ਼ੀਆਂ ਨੂੰ ਫੜਨ ਲਈ ਪੁਲਸ ਆਪਣੇ ਯਤਨ ਜਾਰੀ ਰੱਖੇਗੀ।
ਪਟੀਸ਼ਨਰ ਗੁਰਜੀਤ ਸਿੰਘ ਪਾਤੜਾਂ ਨੇ ਦੋਸ਼ ਲਾਏ ਸਨ ਕਿ ਮੁੱਖ ਪਟੀਸ਼ਨ ਵਿੱਚਹਾਈ ਕੋਰਟ ਵੱਲੋਂ ਜਾਰੀ ਤਿੰਨ ਆਦੇਸ਼ਾਂ ਦੀ ਪਾਲਣਾ ਨਹੀਂ ਕੀਤੀ। ਜਨਤਕ ਹਿੱਤ ਵਿੱਚ ਦਾਇਰ ਪਟੀਸ਼ਨ ਵਿੱਚ ਮੰਗ ਕੀਤੀ ਗਈ ਕਿ ਕਤਲ, ਇਰਾਦਾ ਕਤਲ,ਧਮਾਕਾਖੇਜ਼ ਪਦਾਰਥਾਂ ਬਾਰੇ ਕਾਨੂੰਨ ਦੀਆਂ ਧਾਰਾਵਾਂ ਤੇ ਹੋਰ ਧਾਰਾਵਾਂ ਹੇਠ ਬਠਿੰਡਾ ਪੁਲਸ ਵੱਲੋਂ 31 ਜਨਵਰੀ 2017 ਨੂੰ ਦਰਜ ਕੇਸਦੇ ਦੋਸ਼ੀਆਂ ਨੂੰ ਛੇਤੀ ਫੜਿਆ ਜਾਵੇ। ਮੁੱਖ ਪਟੀਸ਼ਨ ਦਾ ਸਤੰਬਰ 2018 ਵਿੱਚ ਨਿਪਟਾਰਾ ਕਰ ਕੇਹਾਈ ਕੋਰਟ ਨੇ ਐੱਸ ਆਈ ਟੀ ਬਣਾ ਕੇ ਛੇਤੀ ਜਾਂਚ ਪੂਰੀ ਕਰਨ ਅਤੇ ਰਿਪੋਰਟ ਸੌਂਪਣ ਦੇ ਆਦੇਸ਼ ਦਿੱਤੇ ਸਨ। ਹਾਈ ਕੋਰਟ ਨੇ ਕਿਹਾ ਕਿ 19 ਜਨਵਰੀ 2021 ਨੂੰ ਕੇਸ ਦੀ ਅੰਤਿਮ ਸੁਣਵਾਈ ਮੌਕੇ ਐਸ ਆਈ ਟੀ ਨੇ ਆਪਣੀ ਜਾਂਚ ਰਿਪੋਰਟ ਸੀਲਬੰਦ ਪੇਸ਼ ਕੀਤੀ ਸੀ। ਇਸ ਵਿੱਚਦੋਸ਼ੀਆਂ ਨੂੰ ਫੜਨ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਦੱਸਿਆ ਗਿਆ ਸੀ ਕਿ ਦੋਸ਼ੀਆਂ ਦੇ ਟਿਕਾਣਿਆਂ ਅਤੇ ਰਿਸ਼ਤੇਦਾਰਾਂ/ਜਾਣਕਾਰਾਂ ਦੇ ਘਰਾਂ ਵਿੱਚ 50 ਦੇ ਲੱਗਭਗ ਛਾਪੇ ਮਾਰੇ ਗਏ ਸਨ। ਇਸ ਤੋਂ ਇਲਾਵਾ ਉਨ੍ਹਾਂ ਦੀ ਜਾਇਦਾਦ ਦੀ ਜਾਣਕਾਰੀ ਹਾਸਲ ਕੀਤੀ ਗਈ ਸੀ। ਅਮਰੀਕ ਸਿੰਘ ਤੇ ਗੁਰਤੇਜ ਸਿੰਘ ਦੇ ਪਾਸਪੋਰਟ ਪਹਿਲਾਂ ਹੀ ਰੱਦ ਕੀਤੇ ਜਾ ਚੁੱਕੇ ਹਨ ਤੇ ਤੀਜੇ ਦੋਸ਼ੀ ਅਵਤਾਰ ਸਿੰਘ ਦਾ ਪਾਸਪੋਰਟ ਰੱਦ ਕਰਨ ਲਈ ਅੱਗੇ ਲਿਖਿਆ ਗਿਆ ਹੈ। ਦੋਸ਼ੀਆਂ ਦੇ ਲੁਕ ਆਊਟ ਸਰਕੁਲਰ ਵੀ ਜਾਰੀ ਕੀਤੇ ਗਏ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ