Welcome to Canadian Punjabi Post
Follow us on

14

July 2025
ਬ੍ਰੈਕਿੰਗ ਖ਼ਬਰਾਂ :
 
ਅੰਤਰਰਾਸ਼ਟਰੀ

ਅਮਰੀਕਾ ਦੇ 10 ਡੈਮੋਕ੍ਰੇਟਿਕ ਐਮਪੀਜ਼ ਵੱਲੋਂ ਭਾਰਤ ਵਿਰੁੱਧ ਰੋਕਾਂ ਹਟਾਉਣ ਦੀ ਮੰਗ

April 18, 2021 02:13 AM

ਵਾਸ਼ਿੰਗਟਨ, 17 ਅਪ੍ਰੈਲ (ਪੋਸਟ ਬਿਊਰੋ)- ਅਮਰੀਕਾ ਵਿੱਚ ਸੱਤਾਧਾਰੀ ਡੈਮੋਕ੍ਰੇਟਿਕ ਪਾਰਟੀ ਦੇ 10 ਪਾਰਲੀਮੈਂਟ ਮੈਂਬਰਾਂ ਨੇ ਰਾਸ਼ਟਰਪਤੀ ਜੋ ਬਾਇਡਨ ਨੂੰ ਅਪੀਲ ਕੀਤੀ ਹੈ ਕਿ ਉਹ ਕੋਵਿਡ-19 ਤੋਂ ਬਚਾਅ ਦੀ ਵੈਕਸੀਨ ਉਤਪਾਦਨ ਵਿੱਚ ਭਾਰਤ ਤੇ ਦੱਖਣੀ ਅਫਰੀਕਾ ਦੀ ਹਮਾਇਤ ਕਰਨ। ਇਸ ਸੰਬੰਧ ਵਿੱਚ ਦੋਵੇਂ ਦੇਸ਼ਾਂ ਨੇ ਵਿਸ਼ਵ ਸਿਹਤ ਸੰਗਠਨ (ਡਬਲਯੂਟੀਓ) ਕੋਲ ਇਸ ਮਕਸਦ ਦੀ ਤਜਵੀਜ਼ ਰੱਖੀ ਹੋਈ ਹੈ।
ਵਰਨਣ ਯੋਗ ਹੈ ਕਿ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਵੈਕਸੀਨ ਉਤਪਾਦਕ ਦੇਸ਼ ਹੈ, ਜਿਹੜਾ ਹਰ ਤਰ੍ਹਾਂ ਦੀ ਵੈਕਸੀਨ ਬਣਾਉਂਦਾ ਹੈ। ਪ੍ਰਭਾਵਸ਼ਾਲੀ ਪਾਰਲੀਮੈਂਟ ਮੈਂਬਰ ਬਰਨੀ ਸੈਂਡਰਸ ਦੀ ਅਗਵਾਈ ਵਾਲੇ ਪਾਰਲੀਮੈਂਟ ਮੈਂਬਰਾਂ ਦੇ ਇਸ ਗਰੁੱਪ ਨੇ ਰਾਸ਼ਟਰਪਤੀ ਬਾਇਡਨ ਨੂੰ ਬੌਧਿਕ ਜਾਇਦਾਦ ਨਾਲ ਸਬੰਧਤ ਉਹ ਰੁਕਾਵਟਾਂ ਹਟਾਉਣ ਦੀ ਅਪੀਲ ਕੀਤੀ ਹੈ, ਜੋ ਭਾਰਤ ਤੇ ਦੱਖਣੀ ਅਫਰੀਕਾ ਦੇ ਵੈਕਸੀਨ ਬਣਾਉਣ ਦੇ ਰਾਹ ਵਿੱਚ ਰੋੜਾ ਬਣੀਆਂ ਹਨ। ਭਾਰਤ ਦੇ ਯਤਨ ਨਾਲ ਦੁਨੀਆ ਵਿੱਚ ਕੋਰੋਨਾ ਵਾਇਰਸ ਨੂੰ ਰੋਕਣ ਵਿੱਚ ਵੱਡੀ ਮਦਦ ਮਿਲੇਗੀ। ਅਮਰੀਕਾ ਵਿੱਚਬਣਾਈ ਕਿਸੇ ਦਵਾਈ ਜਾਂ ਹੋਰ ਕਿਸੇ ਉਤਪਾਦ ਦੇ ਵਿਦੇਸ਼ ਵਿੱਚਬਣਨ ਨੂੰ ਉਥੋਂ ਦਾ ਦਿ ਟ੍ਰੇਡ ਰਿਲੇਟਿਡ ਆਸਪੈਕਟਸ ਆਫ ਇੰਟੈਲੈਕਚੁਅਲ ਪ੍ਰਾਪਰਟੀ ਰਾਈਟਸ (ਟੀ ਆਰ ਆਈ ਪੀ ਐਸ) ਰੋਕਦਾ ਹੈ। ਕੁਝ ਕੇਸਾਂ ਵਿੱਚ ਅਕਤੂਬਰ 2020 ਵਿੱਚ ਭਾਰਤ ਨੂੰ ਛੋਟ ਦਿੱਤੀ ਗਈ ਸੀ, ਪਰ ਬਾਅਦ ਵਿੱਚ ਉਹ ਛੋਟ ਵਾਪਸ ਲੈ ਲਈ ਗਈ ਸੀ। ਡੈਮੋਕ੍ਰੇਟਿਕ ਪਾਰਲੀਮੈਂਟ ਮੈਂਬਰਾਂ ਦੇ ਉਲਟ ਰਿਪਬਲਿਕਨ ਪਾਰਟੀ ਦੇ 18 ਪਾਰਲੀਮੈਂਟ ਮੈਂਬਰਾਂ ਦੇ ਗਰੁੱਪ ਨੇ ਰਾਸ਼ਟਰਪਤੀ ਬਾਇਡਨ ਨੂੰ ਇਹ ਰੋਕ ਕਾਇਮ ਰੱਖਣ ਦੀ ਬੇਨਤੀ ਕਰ ਦਿੱਤੀ ਹੈ, ਜਿਸ ਨਾਲ ਅੜਿੱਕਾ ਪੈਣ ਦਾ ਖਤਰਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਪਾਕਿਸਤਾਨ `ਚ ਇਮਰਾਨ ਦੀ ਰਿਹਾਈ ਲਈ ਅੰਦੋਲਨ ਸ਼ੁਰੂ, ਪੀਟੀਆਈ ਪਾਰਟੀ ਦੇ ਨੇਤਾ ਲਾਹੌਰ ਵਿੱਚ ਮਿਲੇ ਰੂਸ ਨੇ ਅਮਰੀਕਾ, ਦੱਖਣੀ ਕੋਰੀਆ ਅਤੇ ਜਾਪਾਨ ਨੂੰ ਕਿਹਾ- ਉੱਤਰੀ ਕੋਰੀਆ ਵਿਰੁੱਧ ਫੌਜੀ ਗਠਜੋੜ ਨਾ ਬਣਾਓ ਟਰੰਪ ਨੇ ਯੂਰਪੀਅਨ ਯੂਨੀਅਨ ਅਤੇ ਮੈਕਸੀਕੋ 'ਤੇ 30% ਲਗਾਇਆ ਟੈਰਿਫ, ਇੱਕ ਅਗਸਤ ਤੋਂ ਟੈਰਿਫ ਕੀਤੇ ਜਾਣਗੇ ਲਾਗੂ ਇੰਡੋਨੇਸ਼ੀਆ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ `ਚ ਤਿੰਨ ਭਾਰਤੀਆਂ ਦੀ ਮੌਤ ਦੀ ਸਜ਼ਾ ਬਰਕਰਾਰ ਅਮਰੀਕੀ ਜਾਂਚ ਏਜੰਸੀ ਐੱਫਬੀਆਈ ਅਧਿਕਾਰੀਆਂ ਦੀ ਵਫ਼ਾਦਾਰੀ ਦੀ ਹੋ ਰਹੀ ਜਾਂਚ, ਝੂਠ ਖੋਜਣ ਵਾਲੀ ਮਸ਼ੀਨ ਦੀ ਕੀਤੀ ਜਾ ਰਹੀ ਵਰਤੋਂ ਪ੍ਰਧਾਨ ਮੰਤਰੀ ਮੋਦੀ ਨੂੰ ਨਾਮੀਬੀਆ ਵਿੱਚ 21 ਤੋਪਾਂ ਦੀ ਦਿੱਤੀ ਸਲਾਮੀ ਰਾਸ਼ਟਰਪਤੀ ਟਰੰਪ ਨੇ ਕਿਹਾ- ਯੂਕਰੇਨ ਨੂੰ ਹੋਰ ਹਥਿਆਰ ਭੇਜੇਗਾ ਅਮਰੀਕਾ ਯੂਕਰੇਨ ਹਵਾਈ ਸੈਨਾ ਨੇ ਕਿਹਾ- ਰੂਸ ਨੇ ਰਾਤੋ-ਰਾਤ 728 ਡਰੋਨ, 13 ਮਿਜ਼ਾਈਲਾਂ ਦਾਗੀਆਂ ਅਰਮੀਨੀਆ ਦੀ ਰਾਸ਼ਟਰੀ ਅਸੈਂਬਲੀ ਵਿੱਚ ਸੰਸਦ ਮੈਂਬਰਾਂ ਵਿਚਕਾਰ ਹੋਈ ਲੜਾਈ, ਚੱਲੇ ਬੋਤਲਾਂ ਅਤੇ ਮੁੱਕੇ BRICS ਨੇ ਪਹਿਲਗਾਮ ਹਮਲੇ ਦੀ ਕੀਤੀ ਨਿੰਦਾ, ਮੋਦੀ ਨੇ ਕਿਹਾ- ਹਮਲਾ ਮਨੁੱਖਤਾ 'ਤੇ ਸੱਟ