Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਮਿਆਂਮਾਰ ਵਿੱਚ ਫ਼ੌਜੀ ਸ਼ਾਸਨ ਦੇ ਮੁਕਾਬਲੇ‘ ਏਕਤਾ ਸਰਕਾਰ’ ਬਣਾਈ ਗਈ

April 18, 2021 02:16 AM

ਨੇ ਪਾਈ ਤਾਅ, 17 ਅਪ੍ਰੈਲ (ਪੋਸਟ ਬਿਊਰੋ)- ਮਿਆਂਮਾਰ ਵਿੱਚ ਲੋਕਤੰਤਰ ਸਮਰਥਕਾਂ ਨੇ ਆਪਣੀ ਰਣਨੀਤੀ ਬਦਲ ਕੇ ਫ਼ੌਜੀ ਸ਼ਾਸਨ ਦੇ ਬਰਾਬਰ ਕੌਮੀ ਏਕਤਾ ਸਰਕਾਰ ਬਣਾ ਲਈ ਹੈ। ਇਸ ਵਿੱਚ ਪਾਰਲੀਮੈਂਟ ਮੈਂਬਰਾਂ, ਨੇਤਾਵਾਂ, ਫ਼ੌਜੀ ਸ਼ਾਸਨ ਦਾ ਵਿਰੋਧ ਕਰਨ ਵਾਲੇ ਪ੍ਰਦਰਸ਼ਨਕਾਰੀਆਂ ਅਤੇ ਘੱਟ ਗਿਣਤੀਆਂ ਨੂੰ ਸ਼ਾਮਲ ਕੀਤਾ ਹੈ।

ਵਰਨਣ ਯੋਗ ਹੈ ਕਿ ਮਿਆਂਮਾਰ ਵਿੱਚ ਇੱਕ ਫਰਵਰੀ ਨੂੰ ਆਂਗ ਸਾਨ ਸੂ ਕੀ ਦੀ ਅਗਵਾਈ ਵਾਲੀ ਸਰਕਾਰ ਨੂੰ ਸੱਤਾ ਤੋਂ ਬੇਦਖ਼ਲ ਕਰਕੇ ਫ਼ੌਜ ਨੇ ਕਬਜ਼ਾ ਕਰ ਲਿਆ ਸੀ। ਇਸ ਪਿੱਛੋਂ ਮਿਆਂਮਾਰ ਵਿੱਚ ਪ੍ਰਦਰਸ਼ਨਾਂ ਦੌਰ ਚੱਲ ਸਿਆ ਸੀ ਅਤੇ ਅੱਜ ਤੱਕ 700 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਬਾਅਦਪਾਰਲੀਮੈਂਟ ਮੈਂਬਰਾਂ ਅਤੇ ਹੋਰ ਮੁੱਖ ਨੇਤਾਵਾਂ ਨੇ ਦੇਸ਼ ਦੇ ਅੰਦਰ ਹੀ ਨਹੀਂ, ਬਾਹਰ ਵੀ ਲੋਕਤੰਤਰ ਦੀ ਬਹਾਲੀ ਲਈ ਮੰਗ ਉਠਾਈ ਹੈ। ਲੋਕਤੰਤਰ ਸਮਰਥਕ ਮਿਨ ਕੋ ਨੇਂਗ ਨੇ 10 ਮਿੰਟ ਦਾ ਵੀਡੀਓ ਬਣਾ ਕੇ ਰਾਸ਼ਟਰੀ ਏਕਤਾ ਸਰਕਾਰ ਦਾ ਐਲਾਨ ਕੀਤਾ ਅਤੇ ਅਹੁਦੇਦਾਰਾਂ ਦਾ ਵੀ ਐਲਾਨ ਕਰ ਦਿੱਤਾ ਹੈ। ਏਕਤਾ ਸਰਕਾਰ ਦੇ ਕੌਮਾਂਤਰੀ ਸਹਿਯੋਗ ਮੰਤਰੀ ਡਾ. ਸਾਸਾ ਨੇ ਕਿਹਾ ਕਿ ਇਹ ਸਰਕਾਰ ਬਣਾਉਣ ਦਾ ਮਕਸਦ ਹਿੰਸਾ ਨੂੰ ਖ਼ਤਮ ਕਰਨਾਅਤੇ ਲੋਕਤੰਤਰ ਦੀ ਬਹਾਲੀ ਹੈ।
ਇਸ ਦੌਰਾਨ ਕੱਲ੍ਹ ਲੋਕਤੰਤਰ ਸਮਰਥਕਾਂ ਨੇ ਮੌਨ ਵਰਤ ਤੇ ਜਲੂਸ ਵੀ ਕੱਢਿਆ। ਯੰਗੂਨ ਤੇ ਹੋਰ ਸਥਾਨਾਂ ਉੱਤੇ ਪ੍ਰਦਰਸ਼ਨ ਕਰਦੇ ਲੋਕ ਕਾਲੇ ਤੇ ਸਫੈਦ ਕੱਪੜੇ ਪਹਿਨ ਕੇ ਆਏ ਸਨ। ਕਿਸੇ ਵੀ ਥਾਂ ਤੋਂ ਹਿੰਸਾ ਦੀ ਕੋਈ ਖ਼ਬਰ ਨਹੀਂ ਸੀ, ਪਰ ਦੋ ਲੋਕਾਂਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ