Welcome to Canadian Punjabi Post
Follow us on

20

September 2024
ਬ੍ਰੈਕਿੰਗ ਖ਼ਬਰਾਂ :
ਹੇਰਾਨ ਗੇਟ ਇਲਾਕੇ ਚੱਲੀ ਗੋਲੀ, ਵਿਅਕਤੀ ਦੀ ਮੌਤਨਾਰਥ ਯਾਰਕ ਵਿੱਚ ਦੋਹਰੇ ਕਤਲਕਾਂਡ ਦੇ ਸ਼ੱਕੀ ਦੀ ਪੁਲਿਸ ਨੂੰ ਭਾਲਟੋਰਾਂਟੋ ਦੇ ਪੱਛਮ ਇੰਡ `ਤੇ ਵਾਹਨ ਇੱਕ ਘਰ ਨਾਲ ਟਕਰਾਇਆ, ਡਰਾਈਵਰ ਗ੍ਰਿਫ਼ਤਾਰਨਾਰਥ ਯਾਰਕ ਵਿੱਚ ਪੈਦਲ ਜਾ ਰਿਹਾ ਵਿਅਕਤੀ ਵਾਹਨ ਦੀ ਚਪੇਟ ਵਿੱਚ ਆਇਆ, ਹਸਪਤਾਲ ਦਾਖਲਦਰਹਮ ਬਸ ਵਿੱਚ ਯੌਨ ਸ਼ੋਸ਼ਣ ਤੋਂ ਬਾਅਦ ਸ਼ੱਕੀ ਦੀ ਭਾਲਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋ
 
ਅੰਤਰਰਾਸ਼ਟਰੀ

ਫਰਾਂਸ ਵਿਚ ‘ਯੈਲੋ ਵੈਸਟ ਪ੍ਰਦਰਸ਼ਨ’ ਦੇ ਨਵੇਂ ਦੌਰ ਦੌਰਾਨ 1700 ਤੋਂ ਵੱਧ ਲੋਕ ਗ੍ਰਿਫਤਾਰ

December 10, 2018 09:19 AM

ਪੈਰਿਸ, 9 ਦਸੰਬਰ, (ਪੋਸਟ ਬਿਊਰੋ)- ਮਹਿੰਗਾਈ ਤੇ ਹੋਰ ਮੁੱਦਿਆਂ ਨੂੰ ਲੈ ਕੇ ਫਰਾਂਸ ਵਿਚ ‘ਯੈਲੋ ਵੈਸਟ’ ਦੇ ਨਵੇਂ ਦੌਰ ਦਾ ਪ੍ਰਦਰਸ਼ਨ ਕਰਦੇ ਲੋਕਾਂ ਅਤੇ ਦੰਗਾ ਵਿਰੋਧੀ ਪੁਲਸ ਦੀ ਝੜਪ ਮਗਰੋਂ 1700 ਤੋਂ ਵੱਧ ਲੋਕ ਗ੍ਰਿਫਤਾਰ ਕਰ ਲਏ ਗਏ ਹਨ। ਗ੍ਰਹਿ ਮੰਤਰਾਲੇ ਨੇ ਐਤਵਾਰ ਨੂੰ ਜਾਰੀ ਕੀਤੀ ਖਬਰ ਵਿੱਚ ਇਹ ਗੱਲ ਮੰਨੀ ਹੈ।
ਇਸ ਖੁਸ਼ਹਾਲ ਯੂਰਪੀ ਦੇਸ਼ ਵਿੱਚ ਵਧ ਰਹੀ ਮਹਿੰਗਾਈ ਤੇ ਮੋਟੇ ਤੌਰ ਉੱਤੇ ਰਾਸ਼ਟਰਪਤੀ ਇਮੈਨੂਅਲ ਮੈਕਰਾਂ ਦੇ ਖਿਲਾਫ ਦੇਸ਼ ਵਿਆਪੀ ਪ੍ਰਦਰਸ਼ਨ ਵਿੱਚ ਚੌਥੇ ਹਫਤੇ ਦੇ ਅੰਤ ਵਿੱਚ ਮਾਰਸੀਲੇ, ਬੋਰਡੋਕਸ ਤੇ ਟੌਲਾਉਜ਼ ਸਣੇ ਕਈ ਸ਼ਹਿਰਾਂ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਸ ਦੀ ਝੜਪ ਹੋਈ। ਗ੍ਰਹਿ ਮੰਤਰਾਲੇ ਮੁਤਾਬਕ 1723 ਲੋਕ ਗ੍ਰਿਫਤਾਰ ਕੀਤੇ ਗਏ ਹਨ। ਪੈਰਿਸ ਵਿਚ ਪੁਲਸ ਨੇ ਦੱਸਿਆ ਕਿ ਉਸ ਨੇ ਸ਼ਨੀਵਾਰ 1082 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਹੜੇ ਪਿਛਲੇ ਦੌਰ ਵੇਲੇ ਗ੍ਰਿਫਤਾਰ 412 ਲੋਕਾਂ ਤੋਂ ਵੱਖਰੇ ਹਨ। ਗ੍ਰਹਿ ਮੰਤਰਾਲੇ ਮੁਤਾਬਕ ਸ਼ਨੀਵਾਰ ਪ੍ਰਦਰਸ਼ਨ ਵਿਚ ਕਰੀਬ 1,36,000 ਲੋਕਾਂ ਨੇ ਹਿੱਸਾ ਲਿਆ। ਇਕ ਦਸੰਬਰ ਨੂੰ ਵੀ ਪ੍ਰਦਰਸ਼ਨ ਵਿਚ ਕਰੀਬ ਏਨੇ ਲੋਕ ਆਏ ਸਨ। ਪੈਰਿਸ ਦਾ ਪ੍ਰਦਰਸ਼ਨ ਬਹੁਤ ਹਿੰਸਕ ਹੋ ਗਿਆ ਤੇ ਲੋਕਾਂ ਨੇ ਕਾਰਾਂ ਆਦਿ ਨੂੰ ਅੱਗ ਲਾ ਦਿੱਤੀ ਅਤੇ ਸ਼ੀਸ਼ੇ ਤੋੜ ਦਿੱਤੇ। ਸ਼ਹਿਰ ਪ੍ਰਸ਼ਾਸਨ ਮੁਤਾਬਕ ਯੈਲੋ ਵੈਸਟ ਨੇ ਇਕ ਦਸੰਬਰ ਦੇ ਮੁਕਾਬਲੇ ਅੱਜ ਵੱਧ ਨੁਕਸਾਨ ਕੀਤਾ ਹੈ। ਇਨ੍ਹਾਂ ਪ੍ਰਦਰਸ਼ਨਾਂ ਦਾ ਨਿਸ਼ਾਨਾ ਰਾਸ਼ਟਰਪਤੀ ਹਨ ਅਤੇ ਆਸ ਹੈ ਕਿ ਉਹ ਅਗਲੇ ਕੁਝ ਦਿਨਾਂ ਵਿਚ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਿਤ ਕਰ ਸਕਦੇ ਹਨ। ਪ੍ਰਦਰਸ਼ਨਕਾਰੀ ਲੋਕ ‘ਮੈਕਰਾਂ ਅਸਤੀਫਾ ਦਿਓ’ ਦੇ ਨਾਅਰੇ ਵੀ ਲਾ ਰਹੇ ਸਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣ ਅਮਰੀਕਾ ਦੇ ਇੱਕ 16 ਸਾਲਾ ਲੜਕੇ ਦੇ ਆਉਂਦੇ ਹਨ 23 ਨੰਬਰ ਦੇ ਜੁੱਤੇ, ਗਿਨੀਜ਼ ਵਰਲਡ ਰਿਕਾਰਡਜ਼ `ਚ 2 ਰਿਕਾਰਡ ਕੀਤੇ ਦਰਜ ਨਿਊਯਾਰਕ ਦੇ ਸਵਾਮੀਨਾਰਾਇਣ ਮੰਦਰ `ਚ ਹੋਈ ਭੰਨਤੋੜ, ਪ੍ਰਧਾਨ ਮੰਤਰੀ ਮੋਦੀ ਵਿਰੋਧੀ ਨਾਅਰੇ ਲਿਖੇ ਮਾਲਦੀਵ ਦੇ ਵਿਦੇਸ਼ ਮੰਤਰੀ ਨੇ ਕਿਹਾ: ਭਾਰਤ ਨਾਲ ਸਬੰਧ ਸੁਧਰੇ, ਦੋਹਾਂ ਦੇਸ਼ਾਂ ਵਿਚਾਲੇ ਗਲਤਫਹਿਮੀਆਂ ਦੂਰ ਹੋਈਆਂ ਟਰੰਪ 'ਤੇ ਹਮਲਾ ਕਰਨ ਦੀ ਕੋਸਿ਼ਸ਼, ਹਮਲਾਵਰ ਏਕੇ-47 ਵਰਗੀ ਰਾਈਫਲ ਲੈ ਕੇ ਗੋਲਫ ਕਲੱਬ 'ਚ ਲੁਕਿਆ ਸੀ ਮਾਈਕਲ ਜੈਕਸਨ ਦੇ ਭਰਾ ਟੀਟੋ ਜੈਕਸਨ ਦਾ 70 ਸਾਲ ਦੀ ਉਮਰ `ਚ ਹੋਇਆ ਦਿਹਾਂਤ ਭਾਰਤ ਵੀਅਤਨਾਮ ਨੂੰ 1 ਮਿਲੀਅਨ ਡਾਲਰ ਦੀ ਸਹਾਇਤਾ ਭੇਜਦੀ, ਵੀਅਤਨਾਮ ਵਿੱਚ ਹੜ੍ਹਾਂ ਅਤੇ ਜ਼ਮੀਨ ਖਿਸਕਣ ਦਾ ਕਾਰਨ 200 ਤੋਂ ਵੱਧ ਮੌਤਾਂ 'ਮੈਂ ਟੇਲਰ ਸਵਿਫਟ ਨੂੰ ਨਫ਼ਰਤ ਕਰਦਾ ਹਾਂ': ਟਰੰਪ ਅਜੀਤ ਡੋਭਾਲ ਨੇ ਰੂਸੀ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ ਕੀਤੀ ਮਿਸ ਸਵਿਟਜ਼ਰਲੈਂਡ ਫਾਈਨਲਿਸਟ ਦਾ ਪਤੀ ਹੀ ਨਿਕਲਿਆ ਉਸਦਾ ਕਾਤਲ, ਸਰੀਰ ਦੇ ਅੰਗਾਂ ਨੂੰ ਬਲੈਂਡਰ ਵਿੱਚ ਪੀਸਿਆ ਤੇ ਤੇਜ਼ਾਬ ਵਿੱਚ ਘੋਲ ਦਿੱਤਾ ਸੀ