Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਅੰਤਰਰਾਸ਼ਟਰੀ

ਚੀਨ ਦੀ ਜਨ ਸੰਖਿਆ 2025 ਦੇ ਬਾਅਦ ਘੱਟ ਹੋਣ ਲੱਗੇਗੀ

April 20, 2021 01:26 AM

ਬੀਜਿੰਗ, 19 ਅਪ੍ਰੈਲ (ਪੋਸਟ ਬਿਊਰੋ)- ਦੁਨੀਆ ਦੀ ਸਭ ਤੋਂ ਵੱਡੀ ਆਬਾਦੀ ਵਾਲੇ ਦੇਸ਼ ਚੀਨ ਵਿੱਚ ਜਨ ਸੰਖਿਆ ਦੀ ਸਥਿਤੀ ਵਿੱਚ ਵੱਡਾ ਬਦਲਾਅ ਆ ਸਕਦਾ ਹੈ। ਸਾਲ 2025 ਦੇ ਬਾਅਦ ਇਥੇ ਜਨ ਸੰਖਿਆ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਜਾਏਗੀ। ਚੀਨ ਦੇ ਇੱਕ ਅਰਥਸ਼ਾਸਤਰੀ ਨੇ ਇਹ ਅਨੁਮਾਨ ਲਾਉਂਦੇ ਹੋਏ ਕਿਹਾ ਹੈ ਕਿ ਆਬਾਦੀ ਘਟਣ ਨਾਲ ਖਪਤਕਾਰੀ ਮੰਗ ਘੱਟ ਹੋਵੇਗੀ ਅਤੇ ਸਥਿਤੀ ਵਿੱਚ ਸੁਧਾਰ ਆਵੇਗਾ।
ਚੀਨ ਦੇ ਕੇਂਦਰੀ ਬੈਂਕ ਪੀਪੁਲਸ ਬੈਂਕ ਆਫ ਚਾਈਨਾ ਦੀ ਕਰੰਸੀ ਨੀਤੀ ਕਮੇਟੀ ਦੇ ਮੈਂਬਰ ਚਾਈ ਫਾਂਗ ਨੇ ਕਿਹਾ ਕਿ ਚੀਨ ਦੀ ਆਬਾਦੀ ਅਗਲੇ ਚਾਰ ਸਾਲ ਵਿੱਚ ਸਿਖਰ ਉਤੇ ਪਹੁੰਚ ਜਾਏਗੀ ਤੇ ਉਸ ਦੇ ਬਾਅਦ ਇਸ ਵਿੱਚ ਗਿਰਾਵਟ ਆਏਗੀ। ਇਸ ਕਾਰਨ ਖਪਤਕਾਰੀ ਮੰਗ ਵਿੱਚ ਵੀ ਕਮੀ ਆਏਗੀ। ਚਾਈ ਦੇ ਹਵਾਲੇ ਨਾਲ ਅੰਗਰੇਜ਼ੀ ਅਖਬਾਰ ਸਾਊਥ ਚਾਈਨਾ ਮਾਰਨਿੰਗ ਪੋਸਟ ਨੇ ਕੱਲ੍ਹ ਲਿਖਿਆ ਹੈ ਕਿ ‘2025 ਦੇ ਬਾਅਦ ਜਦ ਕੁੱਲ ਆਬਾਦੀ ਵਿੱਚ ਗਿਰਾਵਟ ਸ਼ੁਰੂ ਹੋਵੇਗੀ, ਮੰਗ ਵਿੱਚ ਕਮੀ ਆਏਗੀ।' ਉਨ੍ਹਾਂ ਨੇ ਕਿਹਾ ਕਿ ਜਨ ਸੰਖਿਆ ਦੀ ਸਥਿਤੀ ਵਿੱਚ ਬਦਲਾਅ ਦੇ ਕਾਰਨ ਭਵਿੱਖ ਵਿੱਚ ਖਪਤਕਾਰੀ ਮੰਗ ਵਿੱਚ ਕਮੀ 'ਤੇ ਧਿਆਨ ਦੇਣ ਦੀ ਲੋੜ ਹੈ। ਚੀਨ ਇਸੇ ਮਹੀਨੇ ਜਨ ਗਣਨਾ ਦੀ ਤਾਜ਼ਾ ਰਿਪੋਰਟ ਜਾਰੀ ਕਰਨ ਵਾਲਾ ਹੈ। ਇਸ ਲਿਹਾਜ਼ ਨਾਲ ਚਾਈ ਦੀਆਂ ਇਹ ਗੱਲਾਂ ਮਹੱਤਵਪੂਰਨ ਹਨ। ਕੁਝ ਦਿਨ ਪਹਿਲਾਂ ਜਾਰੀ ਕੇਂਦਰੀ ਬੈਂਕ ਦੇ ਸਰਵੇ ਦੇ ਅਨੁਸਾਰ ਚੀਨ ਨੂੰ ਆਪਣੀ ਜਨ ਸੰਖਿਆ ਨੀਤੀ ਨੂੰ ਲਚਕੀਲਾ ਬਣਾਉਣਾ ਚਾਹੀਦਾ ਹੈ। ਅਜਿਹਾ ਨਾ ਕਰਨ 'ਤੇ ਉਸ ਨੂੰ ਅਜਿਹੀ ਸਥਿਤੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਜਿੱਥੇ 2050 ਤੱਕ ਕਾਮਿਆਂ ਦੀ ਹਿੱਸੇਦਾਰੀ ਘੱਟ ਹੋਵੇਗੀ ਅਤੇ ਬਜ਼ੁਰਗਾਂ ਦੀ ਦੇਖਭਾਲ 'ਤੇ ਖਰਚ ਅਮਰੀਕਾ ਤੋਂ ਵੀ ਜ਼ਿਆਦਾ ਹੋਵੇਗਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ