Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਅੰਤਰਰਾਸ਼ਟਰੀ

ਜੋਅ ਬਾਇਡੇਨ ਹੋਰ ਸ਼ਰਨਾਰਥੀ ਨਹੀਂ ਵਧਾਉਣਾ ਚਾਹੰੁਦੇ

April 20, 2021 01:28 AM

ਵਾਸ਼ਿੰਗਟਨ, 19 ਅਪ੍ਰੈਲ (ਪੋਸਟ ਬਿਊਰੋ)- ਅਮਰੀਕੀ ਰਾਸ਼ਟਰਪਤੀ ਜੋਅ ਬਾਇਡੇਨ ਨੇ ਅਮਰੀਕਾ ਨੂੰ ਆਉਣ ਵਾਲੇ ਸ਼ਰਨਾਰਥੀਆਂ ਦੀ ਹੱਦ ਨਾ ਵਧਾਉਣ ਦੇ ਫੈਸਲੇ ਦਾ ਬਚਾਅ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਪ੍ਰਸ਼ਾਸਨ ਇੱਕ ਸਮੇਂ ਵਿੱਚ ਦੋ ਕੰਮ ਨਹੀਂ ਕਰ ਸਕਦਾ, ਜ਼ਰਾ ਸੋਚ ਕੇ ਚੱਲਣਾ ਪਵੇਗਾ।
ਡੈਲਾਵੇਅਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਦੱਖਣੀ ਅਮਰੀਕਾ ਦੀ ਸਰਹੱਦ ਉੱਤੇ ਬੇਸਹਾਰਾ ਬਾਲ ਪਰਵਾਸੀਆਂ ਦੇ ਵਾਧੇ ਕਾਰਨ ਸ਼ਰਨਾਰਥੀ ਮੁੜ ਵਸੇਬਾ ਦਫਤਰ ਉਤੇ ਪਹਿਲਾਂ ਹੀ ਕਾਫੀ ਬੋਝ ਹੈ। ਇਸ ਨੂੰ ਦੇਖਦਿਆਂ ਉਨ੍ਹਾਂ ਦਾ ਪ੍ਰਸ਼ਾਸਨ ਅਮਰੀਕਾ ਆਉਣ ਵਾਲੇ ਸ਼ਰਨਾਰਥੀਆਂ ਦੀ ਹੱਦ ਤੁਰੰਤ ਨਹੀਂ ਵਧਾ ਸਕਦਾ।ਬਾਇਡੇਨ ਨੇ ਕਿਹਾ, ਅਸੀਂ ਗਿਣਤੀ ਵਧਾਉਣ ਜਾ ਰਹੇ ਹਾਂ, ਪਰ ਮੁਸੀਬਤ ਇਹ ਹੈ ਕਿ ਸਰਹੱਦ ਉਤੇ ਨੌਜਵਾਨਾਂ ਦੇ ਆਉਣ ਦਾ ਸੰਕਟ ਹੈ। ਇੱਕ ਸਮੇਂ ਵਿੱਚ ਅਸੀਂ ਦੋ ਕੰਮ ਨਹੀਂ ਕਰ ਸਕਦੇ, ਪਰ ਗਿਣਤੀ ਵਧਾਵਾਂਗੇ।
ਦਿ ਹਿੱਲ ਮੁਤਾਬਕ ਵ੍ਹਾਈਟ ਹਾਊਸ ਨੇ ਇੱਕ ਦਿਨ ਪਹਿਲਾਂ ਹੀ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਮੇਂ ਸ਼ਰਨਾਰਥੀਆਂ ਦੀ ਅੰਦਾਜ਼ਨ ਪ੍ਰਾਪਤ ਗਿਣਤੀ ਨੂੰ ਪਲਟ ਦਿੱਤਾ ਸੀ। ਇਸ ਪਿੱਛੋਂ ਬਾਇਡੇਨ ਦੀ ਇਹ ਟਿੱਪਣੀ ਆਈ ਹੈ। ਡੈਮੋਕ੍ਰੇਟਿਕ ਪਾਰਟੀ ਸ਼ਰਨਾਰਥੀਆਂ ਦੀ ਵਧੇਰੇ ਗਿਣਤੀ ਨੂੰ ਅਮਰੀਕਾ ਆਉਣ ਦੀ ਇਜਾਜ਼ਤ ਦੇਣ ਦੇ ਪੱਖ ਵਿੱਚ ਹੈ।
ਇਸ ਮੌਕੇ ਅਮਰੀਕਾ ਦੇ ਸਿਖਰਲੇ ਫੌਜੀ ਕਮਾਂਡਰਾਂ ਨੇ ਅਫਗਾਨਿਸਤਾਨ ਤੋਂ ਫੌਜੀਆਂ ਦੀ ਪੂਰੀ ਤਰ੍ਹਾਂ ਵਾਪਸੀ ਨਾ ਕਰਨ ਦੀ ਸਲਾਹ ਦਿੱਤੀ ਸੀ। ਉਨ੍ਹਾਂ ਨੇ ਪਹਿਲਾਂ ਸ਼ਾਂਤੀ ਸਮਝੌਤਾ ਕਰਨ ਦੀ ਸਿਫਾਰਸ਼ ਕੀਤੀ ਸੀ, ਪਰ ਰਾਸ਼ਟਰਪਤੀ ਜੋ ਬਾਇਡੇਨ ਨੇ ਉਨ੍ਹਾਂ ਦੇ ਸੁਝਾਵਾਂ ਉਤੇ ਧਿਆਨ ਨਹੀਂ ਦਿੱਤਾ। ਵਾਲ ਸਟ੍ਰੀਟ ਜਨਰਲ ਦੇ ਹਵਾਲੇ ਨਾਲ ਸਪੂਤਨਿਕ ਨੇ ਇਹ ਖਬਰ ਦਿੱਤੀ ਹੈ ਕਿ ਸਿਖਰਲੇ ਕਮਾਂਡਰ ਜਨਰਲ ਫਰੈਂਕ ਮੈਂਕੇਜੀ, ਜਨਰਲ ਆਸਟਿਨ ਸਕਾਟ ਮਿਲਰ ਅਤੇ ਜਨਰਲ ਮਾਰਕ ਮਿਲੇ ਨੇ ਮੌਜੂਦਾ 25000 ਫੌਜੀਆਂ ਨੂੰ ਅਫਗਾਨਿਸਤਾਨ ਵਿੱਚ ਬਣਾਈ ਰੱਖਣ ਦਾ ਸੁਝਾਅ ਦਿੱਤਾ ਸੀ। ਉਨ੍ਹਾਂ ਦਾ ਮੰਨਣਾ ਸੀ ਕਿ ਇਸ ਬਦਲੇ ਸ਼ਾਂਤੀ ਸਮਝੌਤੇੇ ਲਈ ਕੂਟਨੀਤਕ ਯਤਨ ਵਧਾਉਣਾ ਚਾਹੀਦਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ