Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਚੈਕ ਗਣਰਾਜ ਨੇ ਡਿਪੂ ਵਿੱਚ ਧਮਾਕੇ ਦੇ ਕੇਸ ਵਿੱਚ 18 ਰੂਸੀ ਮੁਲਾਜ਼ਮਾਂ ਨੂੰ ਕੱਢਿਆ

April 20, 2021 01:29 AM

ਪ੍ਰਾਗ, 19 ਅਪ੍ਰੈਲ (ਪੋਸਟ ਬਿਊਰੋ)- ਚੈਕ ਗਣਰਾਜ ਨੇ ਐਲਾਨ ਕੀਤਾ ਹੈ ਕਿ ਉਹ ਗੋਲਾ-ਬਾਰੂਦ ਦੇ ਇੱਕ ਡਿਪੂ ਵਿੱਚ 2014 ਵਿੱਚ ਹੋਏ ਧਮਾਕੇ ਨਾਲ ਜੁੜੇ ਕੇਸ ਵਿੱਚ ਉਨ੍ਹਾਂ 18 ਰੂਸੀ ਦੂਤਘਰ ਦੇ ਮੁਲਾਜ਼ਮਾਂ ਨੂੰ ਕੱਢ ਰਿਹਾ ਹੈ, ਜਿਨ੍ਹਾਂ ਦੀ ਪਛਾਣ ਜਾਸੂਸ ਵਜੋਂ ਕੀਤੀ ਗਈ ਅਤੇ ਦੋਸ਼ੀ ਸਾਬਤ ਹੋ ਰਹੇ ਹਨ।
ਇਸ ਬਾਰੇ ਚੈਕ ਪ੍ਰਧਾਨ ਮੰਤਰੀ ਆਂਦਰੇਜ਼ ਬਾਬਿਸ ਨੇ ਕਿਹਾ ਕਿ ਇਸ ਦੇਸ਼ ਦੀ ਖੁਫੀਆ ਤੇ ਸੁਰੱਖਿਆ ਸੇਵਾਵਾਂ ਨੇ ਸਬੂਤ ਪੇਸ਼ ਕੀਤੇ ਹਨ, ਜੋ ਇੱਕ ਪੂਰਬੀ ਕਸਬੇ ਵਿੱਚ ਹੋਏ ਉਸ ਵੱਡੇ ਧਮਾਕੇ ਵਿੱਚ ਰੂਸੀ ਫੌਜ ਦੇ ਏਜੰਟਾਂ ਦਾ ਹੱਥ ਹੋਣ ਦਾ ਇਸ਼ਾਰਾ ਕਰਦੇ ਹਨ, ਜਿਸ ਵਿੱਚ ਦੋ ਨਿਰਦੋਸ਼ ਲੋਕ ਮਾਰੇ ਗਏ ਸਨ। ਬਾਬਿਸ ਨੇ ਕਿਹਾ ਕਿ ਚੈਕ ਗਣਰਾਜ ਇੱਕ ਖੁਦਮੁਖਤਿਆਰ ਦੇਸ਼ ਹੈ ਅਤੇ ਉਸ ਨੂੰ ਇਸ ਤਰ੍ਹਾਂ ਦੇ ਹੈਰਾਨੀਜਨਕ ਨਤੀਜਿਆਂ ਦਾ ਸਹੀ ਜਵਾਬ ਦੇਣਾ ਚਾਹੀਦਾ ਹੈ। ਇਸ ਦੇਸ਼ ਦੇ ਗ੍ਰਹਿ ਅਤੇ ਵਿਦੇਸ਼ ਮੰਤਰੀ ਜਾਨ ਹਾਮਾਸੇਕ ਨੇ ਕਿਹਾ ਕਿ ਰੂਸੀ ਦੂਤਘਰ ਦੇ 18 ਕਰਮਚਾਰੀਆਂ ਦੀ ਪਛਾਣ ਰੂਸੀ ਜਾਸੂਸਾਂ ਦੇ ਤੌਰ ਉੱਤੇ ਹੋਈ ਹੈ ਤੇ ਉਨ੍ਹਾਂ ਨੂੰ 48 ਘੰਟਿਆਂ ਵਿੱਚ ਦੇਸ਼ ਛੱਡਣ ਦਾ ਹੁਕਮ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਵਰਬੇਟਿਕਾ ਵਿੱਚ 16 ਅਕਤੂਬਰ 2014 ਨੂੰ ਇੱਕ ਡਿਪੂ ਵਿੱਚ ਹੋਏ ਧਮਾਕੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਸੀ। ਡਿਪੂ ਵਿੱਚ 50 ਟਨ ਗੋਲਾ-ਬਾਰੂਦ ਰੱਖਿਆ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ