Welcome to Canadian Punjabi Post
Follow us on

02

July 2025
 
ਅੰਤਰਰਾਸ਼ਟਰੀ

ਬ੍ਰਿਟੇਨ ਨੇ ਭਾਰਤ ਨੂੰ ‘ਰੈੱਡ ਲਿਸਟ’ ਵਿੱਚ ਪਾਇਆ ਤੇ ਯਾਤਰੀਆਂ ਦੀ ਐਂਟਰੀ ਰੋਕੀ

April 20, 2021 08:12 AM

* ਪਾਕਿਸਤਾਨ ਨੇ ਵੀ ਭਾਰਤੀ ਯਾਤਰੀਆਂ ਉੱਤੇ ਰੋਕ ਲਾਈ


ਲੰਡਨ, 19 ਅਪਰੈਲ, (ਪੋਸਟ ਬਿਊਰੋ)- ਬ੍ਰਿਟੇਨ ਨੇ ਇਸ ਦੇਸ਼ ਵਿਚਭਾਰਤ ਤੋਂ ਆਉਣ ਵਾਲੇ ਲੋਕਾਂ ਦੇ ਦਾਖਲੇ ਉੱਤੇ ਪਾਬੰਦੀ ਲਾ ਦਿੱਤੀ ਹੈ, ਜਿਸ ਨਾਲ ਭਾਰਤੀ ਲੋਕਾਂ ਦਾ ਓਥੇ ਜਾਣਾ ਔਖਾ ਹੋ ਗਿਆ ਹੈ।
ਵਰਨਣ ਯੋਗ ਹੈ ਕਿ ਜਿਨ੍ਹਾਂ ਦੇਸ਼ਾਂ ਵਿਚ ਕੋਰੋਨਾ ਦੀ ਮਹਾਮਾਰੀ ਵੱਧ ਫੈਲੀ ਹੋਈ ਹੈ, ਉਨ੍ਹਾਂ ਮੁਲਕਾਂ ਲਈ ਬ੍ਰਿਟੇਨ ਦੀ ਸਰਕਾਰ ਨੇ ਰੈੱਡ ਲਿਸਟ ਬਣਾਈ ਹੈ ਅਤੇ ਇਸ ਮੁਤਾਬਕ ਉਥੋਂ ਆਉਣ ਵਾਲੇ ਲੋਕਾਂ ਨੂੰ ਬ੍ਰਿਟੇਨ ਵਿਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀਗਈ। ਅੱਜ ਸੋਮਵਾਰ ਨੂੰ ਬ੍ਰਿਟੇਨ ਦੇ ਸਿਹਤ ਮੰਤਰੀ ਮੈਟ ਹੈਨਕਾਕ ਨੇ ਇਸ ‘ਰੈੱਡ ਲਿਸਟ’ ਵਿਚ ਭਾਰਤ ਨੂੰ ਵੀ ਸ਼ਾਮਲ ਕਰਨ ਦਾ ਐਲਾਨ ਕੀਤਾ ਤੇ ਕਿਹਾ ਕਿ ਭਾਰਤ ਤੋਂ ਆਉਣ ਵਾਲੇ ਲੋਕਾਂ ਉੱਤੇ ਇਹ ਪਾਬੰਦੀ ਅਗਲੇ ਸ਼ੁੱਕਰਵਾਰ ਤੋਂ ਲਾਗੂ ਹੋਵੇਗੀ। ਸਿਹਤ ਮੰਤਰੀ ਨੇ ਕਿਹਾ ਕਿ ਅਸੀਂ ਇਸ ਕੇਸ ਵਿਚ ਜਿੰਨਾ ਵੀ ਕੰਮ ਕੀਤਾ ਹੈ, ਉਹ ਸਾਨੂੰ ਜ਼ਰੂਰ ਬਚਾਈ ਰੱਖਣਾ ਚਾਹੀਦਾ ਹੈ।
ਇਹੀ ਨਹੀਂ, ਕੋਰੋਨਾ ਵਾਇਰਸ ਮਹਾਮਾਰੀ ਦੇ ਕਾਰਨ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਅਗਲੇ ਹਫ਼ਤੇ ਆਪਣੀ ਮਿਥੀ ਹੋਈ ਭਾਰਤ ਯਾਤਰਾ ਉੱਤੇਵੀ ਨਹੀਂ ਜਾ ਸਕਣਗੇ। ਬ੍ਰਿਟੇਨ ਦੇ ਵਿਦੇਸ਼ ਮੰਤਰਾਲਾ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਕੋਵਿਡ ਦੀ ਮੌਜੂਦਾ ਹਾਲਤ ਦੇਖਦੇ ਹੋਏ ਆਪਸੀ ਸਹਿਮਤੀ ਨਾਲ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਅਗਲੇ ਹਫ਼ਤੇ ਭਾਰਤ ਯਾਤਰਾ ਉੱਤੇ ਨਹੀਂ ਜਾ ਸਕਣਗੇ। ਉਨ੍ਹਾਦੱਸਿਆ ਕਿ ਦੋਵੇਂ ਪੱਖ ਅਗਲੇ ਦਿਨਾਂ ਵਿਚ ਇੱਕ ਡਿਜੀਟਲ ਬੈਠਕ ਆਯੋਜਿਤ ਕਰਨਗੇ।
ਓਧਰ ਪਾਕਿਸਤਾਨ ਸਰਕਾਰ ਨੇ ਕੋਰੋਨਾ ਦੇ ਕੇਸਾਂ ਵਿਚ ਰਿਕਾਰਡ ਵਾਧਾ ਦੇਖਦੇ ਹੋਏ ਭਾਰਤ ਤੋਂ ਯਾਤਰੀਆਂ ਦੇ ਆਉਣ ਉੱਤੇ 2 ਹਫਤੇ ਲਈ ਰੋਕ ਲਾਉਣ ਦਾ ਫੈਸਲਾ ਕੀਤਾ ਹੈ। ਪਾਕਿਸਤਾਨ ਦੇ ਨੈਸ਼ਨਲ ਕਮਾਂਡ ਐਂਡ ਆਪਰੇਸ਼ਨ ਸੈਂਟਰ (ਐੱਨ ਸੀ ਓ ਸੀ) ਦੇ ਮੁਖੀ ਅਸਦ ਓਮਰ ਦੀ ਅਗਵਾਈ ਵਿਚ ਹੋਈ ਬੈਠਕ ਵਿਚ ਭਾਰਤ ਵੱਲੋਂ ਯਾਤਰੀਆਂ ਦੇ ਆਉਣ ਉੱਤੇ ਦੋ ਹਫਤਿਆਂ ਦੀ ਰੋਕ ਦਾ ਫੈਸਲਾ ਕੀਤਾ ਗਿਆ ਹੈ। ਇਸ ਬਿਆਨ ਵਿਚ ਕਿਹਾ ਗਿਆ ਕਿ ਐੱਨ ਸੀ ਓ ਸੀ ਨੇ ਭਾਰਤ ਨੂੰ 2 ਹਫਤੇ ਲਈ ਕਲਾਸ ‘ਸੀ’ ਦੇਸ਼ਾਂ ਦੀ ਲਿਸਟ ਵਿਚ ਰੱਖਣ ਦਾ ਫੈਸਲਾ ਕੀਤਾ ਹੈ ਅਤੇ ਹਵਾਈ ਅਤੇ ਜ਼ਮੀਨੀ ਮਾਰਗ ਰਾਹੀਂ ਭਾਰਤ ਤੋਂ ਆਉਣ ਵਾਲੇ ਯਾਤਰੀਆਂ ਉੱਤੇ ਰੋਕ ਰਹੇਗੀ। ਪਹਿਲਾਂ ਤੋਂ ਕਲਾਸ ‘ਸੀ’ ਵਿਚ ਹੋਰ ਕਈ ਦੇਸ਼ਾਂ ਵਿਚ ਦੱਖਣੀ ਅਫਰੀਕਾ, ਬੋਤਸਵਾਨਾ, ਘਾਨਾ, ਕੀਨੀਆ, ਕੋਮੋਰੋਸ, ਜ਼ਾਂਬੀਆ, ਲੇਸੇਥੋ, ਮਲਾਵੀ, ਸੇਸ਼ੇਲਸ, ਸੋਮਾਲੀਆ, ਸੂਰੀਨਾਮ, ਓਰੂਗਵੇ ਅਤੇ ਵੈਨੇਜ਼ੂਏਲਾ ਸ਼ਾਮਲ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ