Welcome to Canadian Punjabi Post
Follow us on

02

July 2025
 
ਟੋਰਾਂਟੋ/ਜੀਟੀਏ

ਵਾਅਨ ਵਿੱਚ ਛੇ ਵਿਅਕਤੀਆਂ ਨੂੰ ਲਾਇਆ ਗਿਆ ਸੇਲੀਨ ਦਾ ਟੀਕਾ

April 20, 2021 09:52 AM

ਟੋਰਾਂਟੋ, 19 ਅਪਰੈਲ (ਪੋਸਟ ਬਿਊਰੋ) : ਵਾਅਨ, ਓਨਟਾਰੀਓ ਵਿੱਚ ਕੋਵਿਡ-19 ਵੈਕਸੀਨ ਲਵਾਉਣ ਲਈ ਗਏ ਛੇ ਵਿਅਕਤੀਆਂ ਨੂੰ ਸੇਲੀਨ ਦਾ ਹੀ ਟੀਕਾ ਲਾ ਦਿੱਤਾ ਗਿਆ। ਇਹ ਜਾਣਕਾਰੀ ਸਿਹਤ ਅਧਿਕਾਰੀਆਂ ਨੇ ਦਿੱਤੀ।
ਮੈਕੈਂਜ਼ੀ ਹੈਲਥ ਨੇ ਆਖਿਆ ਕਿ 28 ਮਾਰਚ ਨੂੰ ਛੇ ਵਿਅਕਤੀਆਂ ਨੂੰ ਉਸ ਸੇਲੀਨ ਦਾ ਹੀ ਟੀਕਾ ਲਾ ਦਿੱਤਾ ਗਿਆ ਜਿਸ ਦੀ ਵਰਤੋਂ ਕੋਵਿਡ-19 ਵੈਕਸੀਨ ਨੂੰ ਡਾਇਲਿਊਟ ਕਰਨ ਲਈ ਕੀਤੀ ਜਾਂਦੀ ਹੈ। ਸੋਮਵਾਰ ਨੂੰ ਜਾਰੀ ਕੀਤੇ ਬਿਆਨ ਵਿੱਚ ਮੈਕੈਂਜ਼ੀ ਹੈਲਥ ਨੇ ਦੱਸਿਆ ਕਿ ਸੇਲੀਨ ਇੰਜੈਕਸ਼ਨ ਨਾਲ ਕੋਈ ਨੁਕਸਾਨ ਨਹੀਂ ਹੁੰਦਾ ਪਰ ਅਜਿਹਾ ਨਹੀਂ ਸੀ ਹੋਣਾ ਚਾਹੀਦਾ।
ਮੈਕੈਂਜ਼ੀ ਹੈਲਥ ਨੇ ਆਖਿਆ ਕਿ ਉਹ ਇਸ ਗਲਤੀ ਲਈ ਮੁਆਫੀ ਮੰਗਦੇ ਹਨ ਤੇ ਉਨ੍ਹਾਂ ਵੱਲੋਂ ਪੂਰੀ ਪ੍ਰਕਿਰਿਆ ਦਾ ਮੁਲਾਂਕਣ ਕਰਕੇ ਇਹ ਪਤਾ ਲਾਉਣ ਦੀ ਕੋਸਿ਼ਸ਼ ਕੀਤੀ ਜਾ ਰਹੀ ਹੈ ਕਿ ਅਜਿਹਾ ਕਿਉਂ ਹੋਇਆ। ਇਹ ਵੀ ਆਖਿਆ ਗਿਆ ਕਿ ਭਵਿੱਖ ਵਿੱਚ ਅਜਿਹਾ ਨਹੀਂ ਹੋਵੇਗਾ। ਅਧਿਕਾਰੀਆਂ ਨੇ ਇਹ ਨਹੀਂ ਦੱਸਿਆ ਕਿ ਇਨ੍ਹਾਂ ਛੇ ਵਿਅਕਤੀਆਂ ਵੱਲੋਂ ਕਿਸ ਕਲੀਨਿਕ ਵਿੱਚ ਇਹ ਟੀਕੇ ਲਵਾਏ ਗਏ ਸਨ।

   

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ ਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ ਬਿੱਲ ਸੀ-5 ‘ਵੱਨ ਕੈਨੇਡੀਅਨ ਇਕਾਨੌਮੀ’ ਐਕਟ ਦਾ ਪਾਸ ਹੋਣਾ ਕੈਨੇਡਾ ਨੂੰ ਮਜ਼ਬੂਤ ਬਣਾਉਣਵਾਲਾਇੱਕ ਅਹਿਮਕਦਮ ਹੈ : ਸੋਨੀਆ ਸਿੱਧੂ ਬਰੈਂਪਟਨ ਵੂਮੈਨ ਸੀਨੀਅਰਜ਼ ਕਲੱਬ ਨੇ ਲਾਇਆ ਬੱਸ ਟੂਰ ਪੀਲ ਪੁਲਿਸ ਵੱਲੋਂ ਕਰਵਾਈ ਗਈ ‘24ਵੀਂ ਰੇਸ ਅਗੇਨਸਟ ਰੇਸਿਜ਼ਮ’ ਵਿਚ ਟੀਪੀਏਆਰ ਕਲੱਬ ਦੇ 97 ਮੈਂਬਰਾਂ ਨੇ ਲਿਆ ਹਿੱਸਾ