Welcome to Canadian Punjabi Post
Follow us on

02

July 2025
 
ਕੈਨੇਡਾ

ਕਿਊਬਿਕ ਦੀ ਸੁਪੀਰੀਅਰ ਕੋਰਟ ਨੇ ਧਰਮਨਿਰਪੱਖਤਾ ਕਾਨੂੰਨ ਨੂੰ ਰੱਖਿਆ ਬਰਕਰਾਰ

April 21, 2021 12:59 AM

ਮਾਂਟਰੀਅਲ, 20 ਅਪਰੈਲ (ਪੋਸਟ ਬਿਊਰੋ) : ਕਿਊਬਿਕ ਦੀ ਸੁਪੀਰੀਅਰ ਕੋਰਟ ਨੇ ਪ੍ਰੋਵਿੰਸ ਦੇ ਧਰਮਨਿਰਪੱਖਤਾ ਕਾਨੂੰਨ, ਬਿੱਲ 21 ਨੂੰ ਬਰਕਰਾਰ ਰੱਖਿਆ ਹੈ। ਬੱਸ ਇਸ ਵਿੱਚ ਦੋ ਤਬਦੀਲੀਆਂ ਦੀ ਤਜਵੀਜ਼ ਹੈ : ਇਹ ਕਿਊਬਿਕ ਵਿੱਚ ਇੰਗਲਿਸ਼ ਸਕੂਲ ਬੋਰਡਜ਼ ਉੱਤੇ ਲਾਗੂ ਨਹੀਂ ਹੋਵੇਗਾ, ਤੇ ਪ੍ਰੋਵਿੰਸ ਦੀ ਵਿਧਾਨ ਸਭਾ ਦੇ ਮੈਂਬਰਾਂ ਉੱਤੇ ਵੀ ਲਾਗੂ ਨਹੀਂ ਹੋਵੇਗਾ।
ਅਜਿਹਾ ਇਸ ਲਈ ਕਿਉਂਕਿ ਵੱਖਰੇ ਕਾਰਨਾਂ ਕਰਕੇ ਇਹ ਗਰੁੱਪਜ਼ ਮਹਿਫੂਜ਼ ਹਨ।2019 ਵਿੱਚ ਇਸ ਬਿੱਲ ਨੂੰ ਪਾਸ ਕਰਨ ਲਈ ਇਸ ਦਾ ਉਹ ਕਲਾਜ਼ ਲਾਗੂ ਕਰ ਦਿੱਤਾ ਗਿਆ ਸੀ ਜਿਸ ਵਿੱਚ ਅਧਿਆਪਕਾਂ, ਪੁਲਿਸ ਅਧਿਕਾਰੀਆਂ ਤੇ ਹੋਰ ਕਿਸਮ ਦੇ ਪਬਲਿਕ ਸਰਵੈਂਟਸ ਨੂੰ ਧਾਰਮਿਕ ਚਿੰਨ੍ਹ ਜਿਵੇਂ ਕਿ ਹਿਜਾਬ ਤੇ ਯਹੂਦੀਆਂ ਦੇ ਕਿੱਪ੍ਹਾਜ਼ ਪਾਉਣ ਉੱਤੇ ਰੋਕ ਹੈ।
ਆਪਣੇ ਫੈਸਲੇ ਵਿੱਚ ਜੱਜ ਮਾਰਕ ਆਂਦਰੇ ਬਲੈਂਚਰਡ ਨੇ ਆਖਿਆ ਕਿ ਇੰਗਲਿਸ਼ ਸਕੂਲ ਬੋਰਡਜ਼ ਨੂੰ ਘੱਟਗਿਣਤੀਆਂ ਦੇ ਅਧਿਕਾਰਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਇਹ ਫੈਸਲਾ ਕਰਨ ਦਾ ਹੱਕ ਦਿੱਤਾ ਗਿਆ ਹੈ ਕਿ ਉਹ ਆਪ ਇਹ ਤੈਅ ਕਰਨ ਕਿ ਉਨ੍ਹਾਂ ਨੇ ਅਜਿਹੇ ਲੋਕਾਂ ਦੀਆਂ ਸੇਵਾਵਾਂ ਲੈਣੀਆਂ ਹਨ ਜਿਹੜੇ ਧਾਰਮਿਕ ਚਿੰਨ੍ਹ ਪਾਉਂਦੇ ਹਨ ਜਾਂ ਨਹੀਂ।
ਜੱਜ ਨੇ ਇਹ ਵੀ ਆਖਿਆ ਕਿ ਵੋਟਰਜ਼ ਨੂੰ ਵੀ ਇਸ ਗੱਲ ਦਾ ਪੂਰਾ ਹੱਕ ਹੈ ਕਿ ਉਨ੍ਹਾਂ ਵੱਲੋਂ ਚੁਣੇ ਗਏ ਐਮਐਨਏਜ਼ ਨੂੰ ਧਾਰਮਿਕ ਚਿੰਨ੍ਹਾਂ ਕਾਰਨ ਨੈਸ਼ਨਲ ਅਸੈਂਬਲੀ ਵਿੱਚ ਹਿੱਸਾ ਲੈਣ ਤੋਂ ਬੈਨ ਨਹੀਂ ਕੀਤਾ ਜਾਵੇਗਾ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ ਅੰਦਰੂਨੀ ਵਪਾਰ ਰੁਕਾਵਟਾਂ ਦਾ ਕਰ ਲਿਆ ਜਾਵੇਗਾ ਹੱਲ : ਕਾਰਨੀ ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ