Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਪਾਕਿਸਤਾਨ `ਚ ਕੱਟੜਵਾਦੀ ਗਰੁੱਪ ਨੇ ਬੰਦੀ ਬਣਾਏ ਪੁਲਸ ਵਾਲੇ ਛੱਡੇ

April 21, 2021 02:16 AM

ਲਾਹੌਰ, 20 ਅਪ੍ਰੈਲ (ਪੋਸਟ ਬਿਊਰੋ)- ਪਾਕਿਸਤਾਨ ਦੇ ਸਿਆਸੀ ਇੱਕ ਇਸਲਾਮਿਕ ਗਰੁੱਪ ਤਹਿਰੀਕ ਏ ਲਬਾਇਕ ਪਾਕਿਸਤਾਨ ਨੇ ਬੰਦੀ ਬਣਾਏ 11 ਪੁਲਸ ਵਾਲਿਆਂ ਨੂੰ ਰਿਹਾਅ ਕਰ ਦਿੱਤਾ ਹੈ। ਇਸ ਗਰੁੱਪ ਨੇ ਪੁਲਸ ਵਾਲਿਆਂ ਨੂੰ ਲਾਹੌਰ ਦੇ ਇੱਕ ਹਿੱਸੇ ਵਿੱਚ ਬੰਦੀ ਬਣਾ ਲਿਆ ਸੀ। ਇਹ ਗਰੁੱਪ ਆਪਣੇ ਆਗੂ ਸਾਦ ਰਿਜ਼ਵੀ ਦੀ ਗ੍ਰਿਫਤਾਰੀ ਖਿਲਾਫ ਰੋਸ ਪ੍ਰਗਟਾ ਰਿਹਾ ਹੈ। ਇਸ ਤੋਂ ਇਲਾਵਾ ਇਮਰਾਨ ਖਾਨ ਸਰਕਾਰ 'ਤੇ ਦਬਾਅ ਬਣਾਇਆ ਜਾ ਰਿਹਾ ਹੈ ਕਿ ਫਰਾਂਸ ਦੇ ਰਾਜਦੂਤ ਨੂੰ ਤੁਰੰਤ ਦੇਸ਼ ਵਿੱਚੋਂ ਕੱਢਿਆ ਜਾਵੇ।
ਵਰਨਣ ਯੋਗ ਹੈ ਕਿ ਫਰਾਂਸ ਵਿੱਚ ਹਜ਼ਰਤ ਪੈਗੰਬਰ ਮੁਹੰਮਦ ਦਾ ਕਾਰਟੂਨ ਬਣਾਏ ਜਾਣ ਦਾ ਪਾਕਿਸਤਾਨ ਸਣੇ ਪੂਰੀ ਦੁਨੀਆ ਵਿੱਚ ਵਿਰੋਧ ਹੋਇਆ ਸੀ। ਫਰਾਂਸ ਦੇ ਇੱਕ ਆਗੂ ਨੇ ਕਾਰਟੂਨ ਛਾਪਣ ਦੀ ਹਮਾਇਤ ਕੀਤੀ ਸੀ। ਬੰਦੀ ਪੁਲਸ ਵਾਲਿਆਂ ਨੂੰ ਰਿਹਾਅ ਕਰਵਾਉਣ ਲਈ ਸਰਕਾਰ ਨੇ ਪਹਿਲਾਂ ਰਿਜ਼ਵੀ ਦੇ ਸਮਰਥਕਾਂ ਨਾਲ ਗੱਲਬਾਤ ਕੀਤੀ ਸੀ।ਗ੍ਰਹਿ ਮੰਤਰੀ ਸ਼ੇਖ ਰਸ਼ੀਦ ਅਹਿਮਦ ਦੇ ਮੁਤਾਬਕ ਮੁਜ਼ਾਹਰਾਕਾਰੀਆਂ ਨੇ ਪਿਛਲੇ ਸੋਮਵਾਰ ਤੋਂ 192 ਥਾਂ ਜਾਮ ਲਾਇਆ ਹੈ। ਬਹੁਤੀਆਂ ਥਾਵਾਂ ਤੋਂ ਧਰਨੇ ਚੁੱਕ ਦਿੱਤੇ ਗਏ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਲਾਹੌਰ ਵਿੱਚ ਵੀ ਤਣਾਅ ਘਟੇਗਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ