Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਯੂਰਪੀਅਨ ਸਾਕਰ ਵਿੱਚ ਫੁੱਟ: 12 ਫੁੱਟਬਾਲ ਕਲੱਬਾਂ ਵੱਲੋਂ ਆਪਣੀ ਵੱਖਰੀ ਲੀਗ ਬਣਾਉਣ ਦਾ ਐਲਾਨ

April 21, 2021 02:21 AM

ਲੰਡਨ, 20 ਅਪ੍ਰੈਲ (ਪੋਸਟ ਬਿਊਰੋ)- ਇੰਗਲੈਂਡ, ਸਪੇਨ ਅਤੇ ਇਟਲੀ ਦੀਆਂ 12 ਫੁੱਟਬਾਲ ਕਲੱਬਾਂ ਦੇ ਇੱਕ ਗਰੁੱਪ ਨੇ ਯੂਰਪੀਅਨ ਸਾਕਰ ਵਿੱਚੋਂ ਹਟਣ ਦਾ ਫੈਸਲਾ ਕਰ ਕੇ ਸੁਪਰ ਲੀਗ ਬਣਾਉਣ ਦਾ ਐਲਾਨ ਕੀਤਾ ਹੈ। ਇਨ੍ਹਾਂ ਕਲੱਬਾਂ ਨੇ ਯੂਏਫਾ ਕਲੱਬ ਵੱਲੋਂ ਕਰਵਾਈ ਚੈਂਪੀਅਨਸ ਲੀਗ ਦੇ ਮੌਜੂਦਾ ਢਾਂਚੇ ਵਿੱਚੋਂ ਹਟਣ ਦਾ ਫੈਸਲਾ ਕੀਤਾ ਹੈ, ਜਦਕਿ ਉਨ੍ਹਾਂ ਨੂੰ ਇਸਦੇ ਲਈ ਚੌਕਸ ਵੀ ਕੀਤਾ ਗਿਆ ਹੈ ਕਿ ਉਨ੍ਹਾਂ ਨੂੰ ਉਨ੍ਹਾਂ ਦੀਆਂ ਘਰੇਲੂ ਪ੍ਰਤੀਯੋਗਿਤਾਵਾਂ ਤੋਂ ਬਾਹਰ ਕੀਤਾ ਜਾ ਸਕਦਾ ਹੈ ਤੇ ਉਨ੍ਹਾਂ ਨੂੰ ਇਸਦੇ ਲਈ ਕਾਨੂੰਨੀ ਕਾਰਵਾਈ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ।
ਦੁਨੀਆ ਦੀ ਸਭ ਤੋਂ ਵੱਡੀ ਖੇਡ ਨੂੰ ਇਸ ਕਦਮ ਨੇ ਝੋਜੋੜ ਦਿੱਤਾ ਹੈ, ਜਿਸ ਵਿੱਚ ਆਰਸਨੈਲ, ਲਿਵਰਪੂਲ ਅਤੇ ਮਾਨਚੈਸਟਰ ਯੂਨਾਈਟਡ ਕਲੱਬਾਂ ਦੇ ਅਮਰੀਕੀ ਮਾਲਕਾਂ ਦਾ ਵੀ ਕੁਝ ਯੋਗਦਾਨ ਹੋ ਸਕਦਾ ਹੈ। ਇਨ੍ਹਾਂ ਬਾਗੀ ਕਲੱਬਾਂ ਨੇ ਇਹ ਕਦਮ ਓਦੋਂ ਚੁੱਕਿਆ ਜਦੋਂ ਯੂਏਫਾ (ਯੂਰਪੀਅਨ ਫੁੱਟਬਾਲ ਦੀ ਸੰਚਾਲਨ ਸੰਸਥਾ) 2024 ਵਿੱਚ ਚੈਂਪੀਅਨਸ ਲੀਗ ਨੂੰ ਵਧਾਉਣ ਦੀ ਯੋਜਨਾ ਤੋਂ ਮੁੱਕਰ ਗਈ।ਇਸ ਸੁਪਰ ਲੀਗ ਦੀ ਯੋਜਨਾ ਜਨਵਰੀ ਵਿੱਚ ਲੀਕ ਹੋ ਗਈ ਸੀ, ਪਰ ਇਸ ਹਫਤੇ ਇਸ ਦਾ ਐਲਾਨ ਕੀਤਾ ਗਿਆ ਹੈ। ਰੀਅਲ ਮੈਡ੍ਰਿਡ ਦੇ ਮੁੱਖੀ ਫਲੋਰੇਟਿਨੋ ਪੋਰੇਜ ਸੁਪਰ ਲੀਗ ਦੇ ਮੋਢੀ ਚੇਅਰਮੈਨ ਹੋਣਗੇ। ਸੁਪਰ ਲੀਗ ਅਨੁਸਾਰ ਉਸ ਦੀ ਯੋਜਨਾ ਇਸ ਨੂੰ ਜਲਦੀ ਸ਼ੁਰੂ ਕਰਨ ਦੀ ਹੈ, ਜਿਹੜੀ 20 ਟੀਮਾਂ ਦੀ ਪ੍ਰਤੀਯੋਗਿਤਾ ਹੋਵੇਗੀ ਤੇ ਇਸ ਤਰ੍ਹਾਂ ਹਫ਼ਤੇ ਦੇ ਵਿਚਾਲੇ ਖੇਡੀ ਜਾਵੇਗੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ