Welcome to Canadian Punjabi Post
Follow us on

28

March 2024
 
ਪੰਜਾਬ

ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਰਾਏਪੁਰ ਦਾ ਨਿਗਮ ਕਮਿਸ਼ਨਰ ਨੂੰ ਲੀਗਲ ਨੋਟਿਸ

April 21, 2021 02:35 AM

* ਸਾਬਕਾ ਅਕਾਲੀ ਵਿਧਾਇਕ ਮੱਕੜ ਦੀ ਬਿਲਡਿੰਗ ਵਿਰੁੱਧ ਕਾਰਵਾਈ ਦੀ ਮੰਗ

ਜਲੰਧਰ, 20 ਅਪ੍ਰੈਲ (ਪੋਸਟ ਬਿਊਰੋ)- ਇਸ ਸ਼ਹਰ ਦੀ ਕੂਲ ਰੋਡ ਦੇ 86 ਮਰਲੇ ਦੇ ਵਿਵਾਦਤ ਪਲਾਟ ਦੇ ਕੇਸ ਵਿੱਚਸ੍ਰ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ ਜੀ ਪੀ ਸੀ) ਦੇ ਮੈਂਬਰ ਪਰਮਜੀਤ ਸਿੰਘ ਰਾਏਪੁਰ ਨੇ ਨਗਰ ਨਿਗਮ ਦੇ ਕਮਿਸ਼ਨਰ ਕਰਣੇਸ਼ ਸ਼ਰਮਾ ਨੂੰ ਲੀਗਲ ਨੋਟਿਸ ਭੇਜ ਕੇਕਿਹਾ ਹੈ ਕਿ ਓਥੇ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਵੱਲੋਂ ਕੀਤੀ ਗਈ ਉਸਾਰੀ ਵਿਰੁੱਧ ਕਾਰਵਾਈ ਨਾ ਕੀਤੀ ਗਈ ਤਾਂ ਉਹ ਅਦਾਲਤ ਵਿੱਚ ਜਾਣਗੇ।
ਪਰਮਜੀਤ ਸਿੰਘ ਰਾਏਪੁਰ ਨੇ ਆਪਣੇ ਵਕੀਲ ਦੇ ਰਾਹੀਂ ਨਗਰ ਨਿਗਮ ਦੇ ਕਮਿਸ਼ਨਰ ਨੂੰ ਭੇਜੇ ਲੀਗਲ ਨੋਟਿਸ ਵਿੱਚ ਕਿਹਾ ਹੈ ਕਿ ਉਨ੍ਹਾਂ ਨੇਸਾਲ 2005 ਵਿੱਚ ਇਸ ਪਲਾਟ ਤੋਂ 31 ਮਰਲੇ ਜ਼ਮੀਨ ਖਰੀਦੀ ਸੀ ਪਰ ਉਸ ਤੋਂ ਬਾਅਦ ਸਾਬਕਾ ਅਕਾਲੀ ਵਿਧਾਇਕ ਸਰਬਜੀਤ ਸਿੰਘ ਮੱਕੜ ਅਤੇ ਉਨ੍ਹਾਂ ਦੇ ਸਾਥੀਆਂ ਨੇ 31 ਮਰਲੇ ਜ਼ਮੀਨ ਦੀ ਰਜਿਸਟਰੀ ਕਰਵਾ ਲਈ। ਰਾਏਪੁਰ ਦਾ ਦੋਸ਼ ਹੈ ਕਿ ਮੱਕੜ ਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਕਰਵਾਈ ਰਜਿਸਟਰੀ ਵਿੱਚ ਜਿਹੜੇ ਖਸਰਾ ਨੰਬਰ ਪਾਏ ਗਏ ਹਨ, ਉਨ੍ਹਾਂ ਵਿੱਚੋਂ ਕਈ ਨੰਬਰ ਬਹੁਤ ਦੂਰ ਦੇ ਹਨ ਅਤੇ ਸੜਕ, ਰਸਤਿਆਂ, ਮੈਦਾਨ, ਸ਼ਮਸ਼ਾਨਘਾਟ ਅਤੇ ਧਾਰਮਿਕ ਅਸਥਾਨ ਲਈ ਛੱਡੀ ਗਈ ਜਗ੍ਹਾ ਨਾਲ ਸਬੰਧਤ ਹਨ, ਜਿਨ੍ਹਾਂ ਨੂੰ ਵੇਚਿਆ-ਖਰੀਦਿਆ ਨਹੀਂ ਜਾ ਸਕਦਾ। ਇਸ ਲੀਗਲ ਨੋਟਿਸ ਵਿੱਚ ਮੰਗ ਕੀਤੀ ਗਈ ਹੈ ਕਿ ਉਸ ਪਲਾਟ ਵਿੱਚ ਚੱਲਦਾ ਉਸਾਰੀ ਦੇ ਨਾਜਾਇਜ਼ ਕੰਮ ਰੋਕਿਆ ਜਾਵੇ, ਉਸ ਨੂੰ ਢਾਹਿਆ ਜਾਵੇ ਅਤੇ ਦੋਸ਼ੀਆਂ ਦੇ ਖਿਲਾਫ ਸੀਲਿੰਗ ਵਰਗੀ ਕਾਰਵਾਈ ਕੀਤੀ ਜਾਵੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ