Welcome to Canadian Punjabi Post
Follow us on

17

May 2021
 
ਪੰਜਾਬ

ਅਧਿਆਪਕਾ ਦੇ ਪਤੀ ਵੱਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ

April 21, 2021 02:37 AM

ਗੋਇੰਦਵਾਲ ਸਾਹਿਬ, 20 ਅਪ੍ਰੈਲ (ਪੋਸਟ ਬਿਊਰੋ)- ਜਵਾਹਰ ਨਵੋਦਿਆ ਵਿਦਿਆਲਾ ਗੋਇੰਦਵਾਲ ਸਾਹਿਬ ਵਿਖੇ ਕੁਆਰਟਰਾਂ ਵਿਖੇ ਰਹਿੰਦੇ ਇੱਕ ਵਿਅਕਤੀ ਵੱਲੋਂਕੱਲ੍ਹ ਰਾਤ ਸਕੂਲ ਕੈਂਪਸ ਦੀ ਗਰਾਉਂਡ ਵਿੱਚ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਖ਼ੁਦ ਨੂੰ ਗੋਲੀ ਮਾਰ ਲੈਣ ਦੀ ਖਬਰ ਮਿਲੀ ਹੈ। ਮ੍ਰਿਤਕ ਦੀ ਪਛਾਣ ਸੁਰਿੰਦਰ ਸਿੰਘ (55) ਪੁੱਤਰ ਅਮਰੀਕ ਸਿੰਘ ਪਿੰਡ ਧੁੱਪਸੜੀ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ।
ਪੁਲਸ ਨੂੰ ਦਿੱਤੇ ਬਿਆਨਾਂ ਅਨੁਸਾਰ ਮ੍ਰਿਤਕ ਸੁਰਿੰਦਰ ਸਿੰਘ ਦੀ ਪਤਨੀ ਵਿਜੈਪਾਲ ਕੌਰ ਨੇ ਦੱਸਿਆ ਕੇ ਉਨ੍ਹਾਂ ਦੇ ਪਤੀ ਜੰਡਿਆਲਾ ਗੁਰੂ ਵਿਖੇ ਐਗਰੋ ਫੂਡਜ਼ ਵਿੱਚ ਜਨਰਲ ਮੈਨੇਜਰ ਸਨ, ਜੋ ਪਿਛਲੇ ਕੁਝ ਮਹੀਨਿਆਂ ਤੋਂ ਤਣਾਅ ਵਿੱਚ ਸਨ। ਉਹ ਰਾਤ ਨੂੰ ਆਪਣਾ ਲਾਇਸੈਂਸੀ ਰਿਵਾਲਵਰ ਲੈ ਕੇ ਸਕੂਲ ਦੀ ਗਰਾਊਂਡ ਵਿੱਚ ਸੈਰ ਕਰਨ ਗਏ ਅਤੇ ਜਦੋਂ ਮੈਂ ਉਨ੍ਹਾਂ ਨੂੰ ਖਾਣੇ ਲਈ ਬੁਲਾਉਣ ਗਈ ਤਾਂ ਮੈਨੂੰ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਜਲਦੀ ਨਾਲ ਜਾ ਕੇ ਵੇਖਿਆ ਤਾਂ ਮੇਰਾ ਪਤੀ ਜ਼ਮੀਨ ਉੱਤੇ ਡਿੱਗਾ ਪਿਆ ਸੀ ਅਤੇ ਉਸ ਦੇ ਸਿਰ ਵਿੱਚੋਂ ਖ਼ੂੁਨ ਵਗ ਰਿਹਾ ਸੀ, ਜਿਸ ਉੱਤੇ ਮੈਂ ਘਬਰਾਈ ਹੋਈ ਨੇ ਆਪਣੇ ਸਕੂਲ ਦੇ ਸਟਾਫ਼ ਨੂੰ ਬੁਲਾਇਆ ਅਤੇ ਆਪਣੇ ਸਹੁਰੇ ਤੇ ਰਿਸ਼ਤੇਦਾਰਾਂ ਨੂੰ ਫ਼ੋਨ ਕੀਤੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਵਿੱਚ ਜਾਇਦਾਦ ਖ਼ਰੀਦਣੀ ਹੋਰ ਮਹਿੰਗੀ ਹੋਈ
ਪਰਮਜੀਤ ਸਿੰਘ ਢਿੱਲੋਂ ਸਮਰਾਲਾ ਹਲਕੇ ਦੇ ਮੁੱਖ ਸੇਵਾਦਾਰ ਦੀ ਜਿੰਮੇਵਾਰੀ ਸੰਭਾਲਣਗੇ।
ਪੰਜਾਬ ਵਿੱਚ 18-44 ਉਮਰ ਸਮੂਹ ਦੇ ਸਿਹਤ ਕਰਮਚਾਰੀਆਂ ਅਤੇ ਸਹਿ-ਰੋਗਾਂ ਤੋਂ ਪੀੜਤਾਂ ਦੇ ਪਰਿਵਾਰਾਂ ਲਈ ਸ਼ੁੱਕਰਵਾਰ ਤੋਂ ਟੀਕਾਕਰਨ ਸ਼ੁਰੂ
ਨਵਜੋਤ ਸਿੱਧੂ ਖਿਲਾਫ ਚਾਰ ਹੋਰ ਮੰਤਰੀਆਂ ਵੱਲੋਂ ਕਾਰਵਾਈ ਦੀ ਮੰਗ
ਪੰਜਾਬ ਵਿੱਚ ਕੋਰੋਨਾ ਦਾ ਕਹਿਰ ਹੋਰ ਵਧ ਗਿਆ, ਇੱਕੋ ਦਿਨ ਰਿਕਾਰਡ 217 ਮੌਤਾਂ
ਪੰਜਾਬ ਵਿੱਚ ਕੋਰੋਨਾ ਨਾਲ ਰਿਕਾਰਡ198 ਮੌਤਾਂ ਤੇ 8625 ਨਵੇਂ ਕੇਸ ਮਿਲੇ
ਕੈਪਟਨ ਅਮਰਿੰਦਰ ਦੇ ਖਿਲਾਫ਼ ਮੰਤਰੀਆਂ ਤੇ ਪਾਰਲੀਮੈਂਟ ਮੈਂਬਰਾਂ ਦੀ ਗੁਪਤ ਮੀਟਿੰਗ
ਪੰਜਾਬ ਵਿੱਚ ਕੋਰੋਨਾ ਨਾਲ ਫਿਰ ਰਿਕਾਰਡ 191 ਮੌਤਾਂ ਹੋਈਆਂ, 8531 ਨਵੇਂ ਕੇਸ ਮਿਲੇ
ਨਵਜੋਤ ਸਿੱਧੂ ਵੱਲੋਂ ਨਵਾਂ ਦੋਸ਼ ਬਾਦਲ ਪਰਿਵਾਰ ਦੀ ਇੱਛਾ ਮੁਤਾਬਕ ਚੱਲਦੀ ਹੈ ਪੰਜਾਬ ਦੀ ਸਰਕਾਰ
ਬੈਂਕ ਨਾਲ 17 ਕਰੋੜ ਰੁਪਏ ਦੀ ਠੱਗੀ ਮਾਰ ਕੇ ਜੋੜਾ ਨਿਊਜੀਲੈਂਡ ਭੱਜ ਗਿਆ