Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਫੂਲਕਾ ਨੇ ਕੁੰਵਰ ਦੇ ਦੋਸ਼ ਨਕਾਰ ਕੇ ਕਿਹਾ: ਕੇਸ ਲੜਨ ਦੀ ਗੱਲ ਉੱਤੇ ਅੱਜ ਵੀ ਕਾਇਮ ਹਾਂ

April 21, 2021 08:46 AM

ਚੰਡੀਗੜ੍ਹ, 20 ਅਪਰੈਲ, (ਪੋਸਟ ਬਿਊਰੋ)- ਪੰਜਾਬ ਦੇ ਸਾਬਕਾ ਵਿਧਾਇਕ ਤੇ ਸੁਪਰੀਮ ਕੋਰਟ ਦੇ ਵਕੀਲ ਐੱਚ ਐੱਸਫੂਲਕਾ ਨੇ ਆਈ ਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਬਿਆਨਬਾਰੇ ਕਿਹਾ ਕਿ ਉਹ ਉਸ ਦੇ ਖਿਲਾਫ਼ ਕੁਝ ਨਹੀਂ ਬੋਲਣਾ ਚਾਹੁੰਦੇ, ਪਰ ਕੇਸ ਲੜਨ ਦੀ ਗੱਲ ਉੱਤੇ ਅੱਜ ਵੀ ਕਾਇਮ ਹਨ।
ਵਰਨਣ ਯੋਗ ਹੈ ਕਿ ਕੁੰਵਰ ਵਿਜੈ ਪ੍ਰਤਾਪ ਨੇ ਇਕ ਬਿਆਨ ਵਿਚ ਆਖਿਆ ਹੈ ਕਿ ਐੱਚ ਐੱਸਫੂਲਕਾ ਨੇ ਗੁਰੂ ਸਾਹਿਬ ਦੀ ਬੇਅਦਬੀ ਤੇ ਕੋਟਕਪੂਰਾ ਗੋਲੀ ਕਾਂਡ ਦੇ ਕੇਸ ਦੀ ਪੰਜਾਬ ਹਰਿਆਣਾ ਹਾਈ ਕੋਰਟ ਵਿਚ ਪੈਰਵੀ ਕਰਨ ਤੋਂ ਨਾਂਹ ਕਰ ਦਿੱਤੀਸੀ, ਜਿਹੜਾ ਕੇਸ ਹਾਰਨ ਪਿੱਛੋਂ ਕੁੰਵਰ ਵਿਜੇ ਪ੍ਰਤਾਪ ਨੂੰ ਅਸਤੀਫ਼ਾ ਦੇਣਾ ਪਿਆ ਹੈ। ਇਸ ਦੇ ਜਵਾਬ ਵਿੱਚ ਅੱਜ ਐੱਚ ਐੱਸ ਫੂਲਕਾ ਨੇ ਕਿਹਾ ਕਿ ਉਹ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਖਿਲਾਫ਼ ਕੁਝ ਨਹੀਂ ਬੋਲਣਾ ਚਾਹੁੰਦੇ, ਕਿਉਂਕਿ ਉਹ ਮੰਨਦੇ ਹਨ ਕਿ ਜੇ ਇਸ ਕੇਸਲਈ ਸਾਡੀ ਆਪਸੀ ਨਾਰਾਜ਼ਗੀ ਹੁੰਦੀ ਹੈ ਤਾਂ ਇਸ ਦਾ ਲਾਭ ਵਿਰੋਧੀਆਂ ਅਤੇ ਦੋਸ਼ੀਆਂ ਨੂੰ ਹੋਵੇਗਾ, ਇਸ ਲਈ ਇਹ ਬਹੁਤ ਜ਼ਰੂਰੀ ਹੈ ਕਿ ਜੋ ਕੋਈ ਇਸ ਕੇਸ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਕੰਮ ਕਰ ਰਿਹਾ ਹੈ, ਉਨ੍ਹਾਂ ਸਾਰਿਆਂ ਨੂੰ ਮਿਲ ਕੇ ਚੱਲਣਾ ਚਾਹੀਦਾ ਹੈ।
ਫਿਰ ਵੀ ਫੂਲਕਾ ਨੇ ਕਿਹਾ ਕਿ ਜਿਥੋਂ ਤੱਕ ਉਨ੍ਹਾਂ ਦੀ ਹਾਈ ਕੋਰਟ ਵਿਚ ਕੇਸ ਲੜਨ ਤੋਂ ਇਨਕਾਰ ਦੀ ਗੱਲ ਹੈ, ਕੁਝ ਸਮਾਂ ਪਹਿਲਾਂ ਇਸ ਕੇਸ ਦਾ ਇਕ ਪੀੜਤ ਉਨ੍ਹਾਂ ਨੂੰ ਮਿਲਣ ਆਇਆ ਸੀ, ਜਿਸ ਨੇ ਕੇਸ ਦੇ ਕਾਗਜ਼ ਦੇ ਕੇ ਕਿਹਾ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਉਨ੍ਹਾਂ ਨੂੰ ਇਹ ਕਾਗਜ਼ ਮੈਨੂੰ ਦੇਣ ਨੂੰ ਕਿਹਾ ਹੈ।ਜਦੋਂ ਉਨ੍ਹਾਂ ਨੇ ਪੀੜਤਾਂ ਤੋਂ ਪੁੱਛਿਆ ਕਿ ਉਹ ਰਾਜਵਿੰਦਰ ਸਿੰਘ ਬੈਂਸ (ਸੀਨੀਅਰ ਐਡਵੋਕੇਟ ਪੰਜਾਬ ਹਰਿਆਣਾ ਹਾਈ ਕੋਰਟ) ਨੂੰਕਿਉਂ ਬਦਲਣਾ ਚਾਹੁੰਦੇ ਹਨ ਤਾਂ ਉਸ ਨੇ ਕਿਹਾ ਕਿ ਅਸੀਂ ਵਕੀਲ ਰਾਜਵਿੰਦਰ ਸਿੰਘ ਬੈਂਸ ਨਹੀਂ ਬਦਲਣਾ ਚਾਹੁੰਦੇ, ਸਾਨੂੰ ਸਿਰਫ਼ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਤੁਹਾਡੇ ਕੋਲ ਭੇਜਿਆ ਹੈ, ਬਾਕੀ ਉਨ੍ਹਾਂ ਨਾਲ ਗੱਲ ਕਰ ਲਵੋ। ਫੂਲਕਾ ਨੇ ਕਿਹਾ ਕਿ ਉਸ ਤੋਂ ਬਾਅਦ ਜਦੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਨਾਲ ਗੱਲ ਕੀਤੀ ਤਾਂ ਉਸਨੇ ਕਿਹਾ ਕੀ ਉਹ ਇਹ ਚਾਹੁੰਦੇ ਹਨ ਕਿ ਫੂਲਕਾ ਕੇਸ ਦੀ ਪੈਰਵੀ ਕਰਨ ਤੇ ਰਾਜਵਿੰਦਰ ਬੈਂਸ ਨੂੰ ਬਦਲਿਆ ਜਾਵੇ।ਫੂਲਕਾ ਨੇ ਕਿਹਾ ਕਿ ਉਨ੍ਹਾਂ ਨੇ ਕੁੰਵਰ ਵਿਜੇ ਪ੍ਰਤਾਪ ਨੂੰ ਕਿਹਾ ਕੀ ਉਹ ਇਕ ਰਾਜਨੀਤਕ ਲੀਡਰ ਰਹੇ ਹਨ ਤੇ ਪੰਜਾਬ ਹਰਿਆਣਾ ਹਾਈ ਕੋਰਟ ਦੇ ਜੱਜਾਂ ਵਿਚ ਉਨ੍ਹਾਂ ਦੇ ਰਾਜਨੀਤਕ ਆਗੂ ਹੋਣ ਦੀ ਜਾਣਕਾਰੀ ਹੈ, ਇਸ ਲਈ ਮਨੁੱਖੀ ਅਧਿਕਾਰਾਂ ਦੇ ਵਕੀਲ ਰਾਜਵਿੰਦਰ ਸਿੰਘ ਬੈਂਸ ਨੂੰ ਬਦਲ ਕੇ ਉਨ੍ਹਾਂ ਦਾ ਆਉਣਾ ਉਸ ਕੇਸ ਲਈ ਠੀਕ ਨਹੀਂ ਰਹੇਗਾ, ਚੰਗੀ ਰਣਨੀਤੀ ਵਜੋਂ ਰਾਜਿੰਦਰ ਸਿੰਘ ਬੈਂਸ ਨੂੰ ਬਦਲਣਾ ਠੀਕ ਨਹੀਂ, ਪਰ ਕੇਸ ਸੁਪਰੀਮ ਕੋਰਟ ਵਿਚ ਆਵੇ ਤਾਂ ਲੜਨ ਨੂੰ ਤਿਆਰ ਹਨ। ਉਨ੍ਹਾਂ ਕਿਹਾ ਕਿ ਹਾਈ ਕੋਰਟ ਵਾਲੇਕੇਸ ਵਿਚ ਵੱਡਾ ਰੋਲ ਸਰਕਾਰੀ ਵਕੀਲਾਂ ਦਾ ਸੀ, ਉਨ੍ਹਾਂ ਦੀ ਨਲਾਇਕੀ ਜਾਂ ਮਿਲੀਭੁਗਤ ਨੇ ਕੇਸ ਵਿਗਾੜਿਆ ਹੈ, ਜਿਸ ਕਰਕੇ ਹਾਰ ਹੋਈ ਹੈ, ਜੇ ਇਹ ਕੇਸ ਹਾਰ ਗਏ ਹਾਂ ਤਾਂ ਦੋਸ਼ ਰਾਜਵਿੰਦਰ ਸਿੰਘ ਬੈਂਸ ਉੱਤੇ ਮੜ੍ਹਨਾ ਗਲਤ ਹੋਵੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ