Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਬ੍ਰਿਟੇਨ ਵਿੱਚ ਸੋਗ ਸਮਾਪਤ ਹੋਣ ਪਿੱਛੋਂ ਮਹਾਰਾਣੀ ਦੇ ਸਾਸ਼ਨ ਕਾਲ ਦੇ 70 ਸਾਲਾ ਜਸ਼ਨ ਸ਼ੁਰੂ

April 22, 2021 01:46 AM

ਲੰਡਨ, 21 ਅਪ੍ਰੈਲ (ਪੋਸਟ ਬਿਊਰੋ)- ਬ੍ਰਿਟੇਨ ਦੀ ਮਹਾਰਾਣੀ ਐਲੀਜ਼ਾਬੈਥ ਦੇ ਪਤੀ ਪ੍ਰਿੰਸ ਫਿਲਿਪ ਦੇ ਦੇਹਾਂਤ ਉਤੇ ਦੇਸ਼ ਵਿੱਚ ਐਲਾਨੇ ਸ਼ੋਕ ਦੀ ਮਿਆਦ ਖਤਮ ਹੋਣ ਪਿੱਛੋਂ ਕੱਲ੍ਹ ਮਹਾਰਾਣੀ ਦੇ 95ਵੇਂ ਜਨਮ ਦਿਨ ਅਤੇ ਆਉਣ ਵਾਲੇ ਮਹੀਨਿਆਂ ਵਿੱਚ ਉਨ੍ਹਾਂ ਦੇ ਰਾਜ ਦੇ 70 ਸਾਲ ਹੋਣ ਦੇ ਜਸ਼ਨਾਂ ਦੀ ਤਿਆਰੀ ਸ਼ੁਰੂ ਹੋ ਗਈ ਹੈ। ਇਹ ਜਸ਼ਨ ਇੰਗਲੈਂਡ ਨੂੰ ਇਹ ਯਾਦ ਦਿਵਾ ਰਹੇ ਹਨ ਕਿ ਉਨ੍ਹਾਂ ਦੀ ਮਹਾਰਾਣੀ ਦਾ ਸ਼ਾਸਨਕਾਲ ਵੀ ਸੀਮਤ ਹੈ।
ਵਰਨਣ ਯੋਗ ਹੈ ਕਿ ਇੰਗਲੈਂਡ ਦੀ ਮੌਜੂਦਾ ਜਨਤਾ ਵਿੱਚ ਕਈ ਲੋਕ ਅਜਿਹੇ ਹਨ, ਜਿਨ੍ਹਾਂ ਨੇ ਆਪਣੇ ਜੀਵਨ ਕਾਲ ਵਿੱਚ ਸਿਰਫ਼ ਇੱਕ ਮਹਾਰਾਣੀ/ਮਹਾਰਾਜਾ (ਐਲੀਜ਼ਾਬੈਥ) ਦਾ ਸ਼ਾਸਨ ਦੇਖਿਆ ਹੈ। ਇਸ ਦੇ ਨਾਲ ਹੀ ਅਟਕਲਾਂ ਲਾਈਆਂ ਜਾ ਰਹੀਆਂ ਹਨ ਅਤੇ ਚਰਚਾ ਚੱਲ ਰਹੀ ਹੈ ਕਿ ਮਹਾਰਾਣੀ ਕਿੰਨੇ ਦਿਨਾਂ ਤੱਕ ਰਾਜਗੱਦੀ ਉਤੇ ਰਹੇਗੀ, ਭਵਿੱਖ ਵਿੱਚ ਰਾਜਸ਼ਾਹੀ ਕਿਹੋ ਜਿਹੀ ਹੋਵੇਗੀ ਅਤੇ ਇੱਥੋਂ ਤੱਕ ਕਿ ਕੀ ਰਾਜਸ਼ਾਹੀ ਬਣੀ ਰਹਿਣੀ ਚਾਹੀਦੀ ਹੈ ਜਾਂ ਨਹੀਂ। ਲੰਡਨ ਯੂਨੀਵਰਸਿਟੀ ਵਿੱਚ ਰਾਇਲ ਹੌਲੋਵੇ ਵਿੱਚ ਸੈਂਟਰ ਫਾਰ ਦਿ ਸਟੱਡੀ ਆਫ ਮਾਡਰਨ ਮੋਨਾਕਰੀ ਦੀ ਡਾਇਰੈਕਟਰ ਅੰਨਾ ਵ੍ਹਿਟਲਾਕ ਨੇ ਕਿਹਾ ਕਿ ਮਹਾਰਾਣੀ ਆਪਣੇ ਸ਼ਾਸਨਕਾਲ ਦੇ ਅਖੀਰ ਅਤੇ ਸ਼ਾਸਨ ਦੇ ਨਵੇਂ ਸਮੇਂ ਵਿੱਚ ਐਂਟਰੀ ਕਰ ਰਹੀ ਹੈ। ਬਹੁਤੇ ਜਾਣਕਾਰਾਂ ਦਾ ਕਹਿਣਾ ਹੈ ਕਿ ਮਹਾਰਾਣੀ ਜੀਵਨ ਵਿੱਚ ਲੋਕ ਸੇਵਾ ਦਾ ਆਪਣਾ ਵਾਅਦਾ ਨਹੀਂ ਛੱਡੇਗੀ, ਪਰ ਉਨ੍ਹਾਂ ਨੇ ਆਪਣੇ ਵੱਡੇ ਬੇਟੇ ਪ੍ਰਿੰਸ ਚਾਰਲਸ (72) ਨੂੰ ਵੱਧ ਤੋਂ ਵੱਧ ਜ਼ਿੰਮੇਵਾਰੀਆਂ ਸੌਂਪਣੀਆਂ ਸ਼ੁਰੂ ਕਰ ਦਿੱਤੀਆਂ ਹਨ। ਪ੍ਰਿੰਸ ਫਿਲਿਪ ਦੇ ਦੇਹਾਂਤ ਤੋਂ ਬਾਅਦ ਇਸ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਆਉਣ ਦੀ ਸੰਭਾਵਨਾ ਹੈ।
ਮਹਾਰਾਣੀ ਨੇ ਲੰਮੀ ਦੂਰੀ ਦਾ ਹਵਾਈ ਸਫਰ ਬੰਦ ਕੀਤਾ ਹੈ, ਉਸੇ ਦੌਰਾਨ ਪ੍ਰਿੰਸ ਚਾਰਲਸ ਦੀਆਂ ਜ਼ਿੰਮੇਵਾਰੀਆਂ ਵਧੀਆਂ ਹਨ। ਪ੍ਰਿੰਸ ਚਾਰਲਸ ਨੇ 2013 ਵਿੱਚ ਸ਼੍ਰੀਲੰਕਾ ਵਿੱਚ ਕਰਵਾਏ ਕਾਮਨਵੈੱਲਥ ਦੇਸ਼ਾਂ ਦੀ ਬੈਠਕ 'ਚ ਮਹਾਰਾਣੀ ਦੇ ਸਥਾਨ ਉੱਤੇ ਹਿੱਸਾ ਲਿਆ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ