Welcome to Canadian Punjabi Post
Follow us on

03

July 2025
 
ਟੋਰਾਂਟੋ/ਜੀਟੀਏ

ਪੇਡ ਸਿੱਕ ਡੇਅਜ਼ ਪ੍ਰੋਗਰਾਮ ਵਿੱਚ ਸੁਧਾਰ ਬਾਬਤ ਜਲਦ ਐਲਾਨ ਕਰੇਗੀ ਫੋਰਡ ਸਰਕਾਰ

April 22, 2021 01:52 AM

ਟੋਰਾਂਟੋ, 21 ਅਪਰੈਲ (ਪੋਸਟ ਬਿਊਰੋ) : ਓਨਟਾਰੀਓ ਸਰਕਾਰ ਫੈਡਰਲ ਪੇਡ ਸਿੱਕ ਡੇਅਜ਼ ਪ੍ਰੋਗਰਾਮ ਵਿੱਚ ਸੁਧਾਰ ਦੇ ਸਬੰਧ ਵਿੱਚ ਆਉਣ ਵਾਲੇ ਇੱਕ ਦੋ ਦਿਨਾਂ ਵਿੱਚ ਐਲਾਨ ਕਰੇਗੀ। ਇਹ ਖੁਲਾਸਾ ਹਾਊਸ ਲੀਡਰ ਪਾਲ ਕੈਲੈਂਡਰਾ ਵੱਲੋਂ ਕੀਤਾ ਗਿਆ।
ਪ੍ਰੀਮੀਅਰ ਡੱਗ ਫੋਰਡ ਸਰਕਾਰ ਕਈ ਮਹੀਨਿਆਂ ਤੋਂ ਇਹ ਆਖਦੀ ਆ ਰਹੀ ਹੈ ਕਿ ਉਹ ਆਪਣਾ ਪੇਡ ਸਿੱਕ ਡੇਅ ਪ੍ਰੋਗਰਾਮ ਸ਼ੁਰੂ੍ਵ ਕਰੇਗੀ ਜਦਕਿ ਵਰਕਰਜ਼ ਇਸ ਦੌਰਾਨ ਕੈਨੇਡਾ ਰਿਕਵਰੀ ਐਂਡ ਸਿੱਕਨੈੱਸ ਬੈਨੇਫਿਟ ( ਸੀ ਆਰ ਐਸ ਬੀ ) ਤੋਂ ਅਦਾਇਗੀ ਲੈਣ ਦੇ ਵੀ ਯੋਗ ਹੋਣਗੇ। ਆਲੋਚਕਾਂ ਦਾ ਕਹਿਣਾ ਹੈ ਕਿ ਫੈਡਰਲ ਸਰਕਾਰ ਦਾ ਇਹ ਪ੍ਰੋਗਰਾਮ ਕਾਫੀ ਨਹੀਂ ਹੈ ਕਿਉਂਕਿ ਇਸ ਤਹਿਤ ਸਿੱਕ ਵਰਕਰਜ਼ ਨੂੰ ਪ੍ਰਤੀ ਹਫਤਾ 500 ਡਾਲਰ ਹੀ ਦਿੱਤੇ ਜਾਂਦੇ ਹਨ ਤੇ ਇਸ ਲਈ ਅਪਲਾਈ ਕਰਨ ਤੋਂ ਬਾਅਦ ਉਨ੍ਹਾਂ ਨੂੰ ਉਦੋਂ ਤੱਕ ਬਿਨਾਂ ਤਨਖਾਹ ਦੇ ਰਹਿਣਾ ਪੈਂਦਾ ਹੈ ਜਦੋਂ ਤੱਕ ਉਨ੍ਹਾਂ ਦੀਆਂ ਅਰਜ਼ੀਆਂ ਮਨਜ਼ੂਰ ਨਹੀਂ ਹੋ ਜਾਂਦੀਆਂ।
ਬੁੱਧਵਾਰ ਨੂੰ ਕੈਲੈਂਡਰਾ ਨੇ ਕੁਈਨਜ਼ ਪਾਰਕ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਫੋਰਡ ਸਰਕਾਰ ਨੂੰ ਆਸ ਸੀ ਕਿ ਇਸ ਪ੍ਰੋਗਰਾਮ ਵਿਚਲੇ ਖੱਪੇ ਨੂੰ ਫੈਡਰਲ ਬਜਟ ਵਿੱਚ ਦੂਰ ਕਰ ਦਿੱਤਾ ਜਾਵੇਗਾ ਪਰ ਇਸ ਵਿੱਚ ਮਾਮੂਲੀ ਤਬਦੀਲੀਆਂ ਵੇਖਣ ਤੋਂ ਬਾਅਦ ਫੋਰਡ ਸਰਕਾਰ ਕਾਫੀ ਨਿਰਾਸ਼ ਹੋ ਗਈ। ਉਨ੍ਹਾਂ ਆਖਿਆ ਕਿ ਹੁਣ ਕੈਬਨਿਟ ਆਉਣ ਵਾਲੇ ਦਿਨਾਂ ਵਿੱਚ ਮੀਟਿੰਗ ਕਰਕੇ ਇਹ ਤੈਅ ਕਰੇਗਾ ਕਿ ਓਨਟਾਰੀਓ ਸਰਕਾਰ ਇਸ ਪ੍ਰੋਗਰਾਮ ਦੀ ਪੂਰਕ ਕਿਵੇਂ ਬਣ ਸਕਦੀ ਹੈ।  
 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਬੋਨੀਗਲਿਨ ਫ਼ਾਰਮਪਾਰਕ ਸੀਨੀਅਰਜ਼ ਕਲੱਬ ਨੇ ਮਨਾਇਆ’ਕੈਨੇਡਾ ਡੇਅ’ ਕੰਪਿਊਟਰ ਦੇ ਧਨੰਤਰ ਕਿਰਪਾਲ ਸਿੰਘ ਪੰਨੂੰ ਨੂੰ ਕੈਨੇਡੀਅਨ ਅਵਾਰਡ ਮਿਸੀਸਾਗਾ ‘ਚ ਪੁਲਿਸ ਕਰੂਜ਼ਰ ਨੂੰ ਗੱਡੀ ਚਾਲਕ ਨੇ ਮਾਰੀ ਟੱਕਰ ਕੈਨੇਡੀਅਨ ਪੰਜਾਬੀ ਪੋਸਟ ਅਖ਼ਬਾਰ ਨੇ ਪੂਰੇ ਕੀਤੇ ਆਪਣੇ 23 ਸਾਲ, 24ਵੇਂ ਸਾਲ ਵਿਚ ਕੀਤਾ ਪ੍ਰਵੇਸ਼ ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ