Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਭਾਰਤ

ਭਾਰਤ ਵਿੱਚ ਲੱਖਾਂ ਵੈਕਸੀਨ ਖੁਰਾਕਾਂ ਬਰਬਾਦ ਹੋਣ ਦਾ ਭੇਦ ਖ਼ੁੱਲ੍ਹਾ

April 22, 2021 02:03 AM

* ਟੀਕੇ ਦੀ ਬਰਬਾਦੀ ਕਰਨ ਵਿੱਚ ਤਾਮਿਲਨਾਡੂ ਪਹਿਲੇ ਸਥਾਨ ਉੱਤੇ


ਨਵੀਂ ਦਿੱਲੀ, 21 ਅਪ੍ਰੈਲ (ਪੋਸਟ ਬਿਊਰੋ)- ਭਾਰਤ ਵਿੱਚ ਕੋਰੋਨਾ ਦੀ ਦੂਜੀ ਲਹਿਰ ਵਿੱਚ ਜਿੱਥੇ ਇੱਕ ਪਾਸੇ ਵੈਕਸੀਨ ਤੇ ਦਵਾਈਆਂ ਦੀ ਘਾਟ ਆ ਰਹੀ ਹੈ ,ਉਥੇ ਕਈ ਸੂਬੇ ਕੋਰੋਨਾ ਟੀਕੇ ਦੀ ਵੱਡੇ ਪੱਧਰ ਉੱਤੇ ਬਰਬਾਦੀ ਕਰ ਰਹੇ ਹਨ। ਬੀਤੀ 16 ਫਰਵਰੀ ਤੋਂ ਸ਼ੁਰੂ ਹੋਈ ਟੀਕਾਕਰਨ ਮੁਹਿੰਮ ਪਿੱਛੋਂ 11 ਅਪ੍ਰੈਲ ਤੱਕ ਦੇਸ਼ ਵਿੱਚ 44 ਲੱਖ ਤੋਂ ਵੱਧ ਖੁਰਾਕਾਂ ਬਰਬਾਦ ਹੋ ਚੁੱਕੀਆਂ ਹਨ। ਟੀਕੇ ਦੀ ਬਰਬਾਦੀ ਵਿੱਚ ਸਭ ਤੋਂ ਅੱਗੇ ਤਾਮਿਲਨਾਡੂ ਹੈ।
ਇਸ ਸੰਬੰਧ ਵਿੱਚ ਭਾਰਤ ਸਰਕਾਰ ਨੇ ਉਕਤ ਜਾਣਕਾਰੀ ਆਰ ਟੀ ਆਈ (ਸੂਚਨਾ ਦੇ ਅਧਿਕਾਰ) ਵਰਕਰ ਤੇ ਫ੍ਰੀਲਾਂਸ ਪੱਤਰਕਾਰ ਵਿਵੇਕ ਪਾਂਡੇ ਵੱਲੋਂ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਦਿੱਤੀ ਹੈ।ਸਰਕਾਰ ਵੱਲੋਂ ਦਿੱਤੇ ਅੰਕੜਿਆਂ ਅਨੁਸਾਰ 11 ਅਪ੍ਰੈਲ ਤੱਕ ਰਾਜਾਂ ਨੂੰ ਟੀਕੇ ਦੀਆਂ ਕਰੀਬ 10.34 ਕਰੋੜ ਖੁਰਾਕਾਂ ਦਿੱਤੀਆਂ ਸਨ, ਜਿਨ੍ਹਾਂ ਵਿੱਚੋਂ 44.78 ਲੱਖ ਤੋਂ ਵੱਧ ਖੁਰਾਕਾਂ ਵੱਖ-ਵੱਖ ਕਾਰਨਾਂ ਕਰ ਕੇ ਬੇਕਾਰ ਹੋ ਗਈਆਂ ਅਤੇ ਸਭ ਤੋਂ ਵੱਧ 12 ਫੀਸਦੀ ਖੁਰਾਕਾਂ ਤਾਮਿਲ ਨਾਡੂ ਵਿੱਚ ਬਰਬਾਦ ਹੋਈਆਂ। ਹਰਿਆਣੇ ਵਿੱਚ 9.74 ਫੀਸਦੀ, ਪੰਜਾਬ ਵਿੱਚ 8.12 ਫੀਸਦੀ, ਮਨੀਪੁਰ ਵਿੱਚ 7.8 ਫੀਸਦੀ ਅਤੇ ਤੇਲੰਗਾਨਾ ਵਿੱਚ 7.55 ਫੀਸਦੀ ਖੁਰਾਕਾਂ ਬਰਬਾਦ ਹੋਈਆਂ ਹਨ। ਕੇਰਲ, ਬੰਗਾਲ, ਹਿਮਾਚਲ ਪ੍ਰਦੇਸ਼, ਮਿਜ਼ੋਰਮ, ਗੋਆ, ਦਮਨ ਤੇ ਦੀਵ, ਅੰਡੇਮਾਨ ਤੇ ਨਿਕੋਬਾਰ ਤੇ ਲਕਸ਼ਦੀਪ ਅਜਿਹੇ ਸੂਬੇ ਤੇ ਕੇਂਦਰ ਸ਼ਾਸਤ ਸਥਾਨ ਰਹੇ ਜਿੱਥੇ ਵੈਕਸੀਨ ਦੀ ਡੋਜ਼ ਨਾਂਹ ਦੇ ਬਰਾਬਰ ਯਾਨੀ ਜ਼ੀਰੋ ਫੀਸਦੀ ਬਰਬਾਦ ਹੋਈ।
ਵਰਨਣ ਯੋਗ ਹੈ ਕਿ ਦੇਸ਼ ਵਿੱਚ ਕੋਰੋਨਾ ਵੈਕਸੀਨ ਬਾਰੇ ਗੈਰ ਭਾਜਪਾ ਸ਼ਾਸਤ ਰਾਜਾਂ ਤੇ ਕੇਂਦਰ ਵਿਚਾਲੇ ਰੱਜ ਕੇ ਸਿਆਸਤ ਹੋਈ ਹੈ। ਮਹਾਰਾਸ਼ਟਰ, ਪੰਜਾਬ ਤੇ ਦਿੱਲੀ ਦੀਆਂ ਸਰਕਾਰਾਂ ਕੇਂਦਰ ਉੱਤੇ ਦੋਸ਼ ਲਾਉਂਦੀਆਂ ਹਨ ਕਿ ਉਨ੍ਹਾਂ ਨੂੰ ਗੁਜਰਾਤ ਦੇ ਮੁਕਾਬਲੇ ਵੈਕਸੀਨ ਦਾ ਸਟਾਕ ਘੱਟ ਮਿਲਿਆ। ਮਹਾਰਾਸ਼ਟਰ ਦਾ ਸਾਫ ਦੋਸ਼ ਹੈ ਕਿ ਗੁਜਰਾਤ ਤੋਂ ਕਿਤੇ ਜ਼ਿਆਦਾ ਆਬਾਦੀ ਹੋਣ ਉੱਤੇ ਵੀ ਉਸ ਨੂੰ ਘੱਟ ਡੋਜ਼ ਅਲਾਟ ਕੀਤੀ ਗਈ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ