Welcome to Canadian Punjabi Post
Follow us on

15

June 2021
 
ਪੰਜਾਬ

ਮੁੱਖ ਮੰਤਰੀ 1 ਮਈ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400ਵੇਂ ਪ੍ਰਕਾਸ਼ ਪੁਰਬ ਜਸ਼ਨਾਂ ਮੌਕੇ ਸੰਗਤਾਂ ਨਾਲ ਵਰਚੁਅਲ ਤੌਰ ’ਤੇ ਅਰਦਾਸ ’ਚ ਸ਼ਾਮਲ ਹੋਣਗੇ

April 27, 2021 04:40 PM

ਚੰਡੀਗੜ੍ਹ, 27 ਅਪ੍ਰੈਲ (ਪੋਸਟ ਬਿਊਰੋ): ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 1 ਮਈ (ਸ਼ਨੀਵਾਰ) ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400ਵੇਂ ਪ੍ਰਕਾਸ਼ ਪੁਰਬ ਜਸ਼ਨਾਂ ਮੌਕੇ ਵਰਚੁਅਲ ਤੌਰ ’ਤੇ ਸੰਗਤਾਂ ਨਾਲ ਅਰਦਾਸ ’ਚ ਸ਼ਾਮਲ ਹੋਣਗੇ।
ਇਸ ਇਤਿਹਾਸਕ ਮੌਕੇ ਪੂਰਾ ਦਿਨ ਚੱਲਣ ਵਾਲੇ ਪ੍ਰੋਗਰਾਮਾਂ ਦੇ ਵੇਰਵੇ ਬਿਆਨ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਗੁਰਪੁਰਬ ਸਮਾਗਮ ਸਵੇਰੇ 11 ਵਜੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੋਰਿੰਡਾ ਵਿਖੇ ਰਿਹਾਇਸ਼ ਤੋਂ ਅਰੰਭ ਹੋਣਗੇ, ਜਿਸ ਦੌਰਾਨ ਭਾਈ ਗੁਰਮੀਤ ਸਿੰਘ ਸ਼ਾਂਤ ਗੁਰਮਤਿ ਸੰਗੀਤ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਪਿੱਛੋਂ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ 11.45 ਵਜੇ ਸ੍ਰੀ ਅਨੰਦ ਸਾਹਿਬ ਦੇ ਪਾਠ ਹੋਣਗੇ ਅਤੇ ਉਸ ਪਿੱਛੋਂ ਅਰਦਾਸ ਉਪਰੰਤ ਹੁਕਮਨਾਮਾ ਲਿਆ ਜਾਵੇਗਾ।
ਹੋਰ ਜਾਣਕਾਰੀ ਦਿੰਦੇ ਹੋਏ ਬੁਲਾਰੇ ਨੇ ਕਿਹਾ ਕਿ ਸੈਰ ਸਪਾਟਾ ਮੰਤਰੀ ਵੱਲੋਂ ਇਸ ਮੌਕੇ ਦੁਪਹਿਰ 12.05 ਵਜੇ ਆਪਣੀ ਰਿਹਾਇਸ਼ ਤੋਂ ਸੰਬੋਧਨ ਕੀਤਾ ਜਾਵੇਗਾ ਅਤੇ ਉਸ ਪਿੱਛੋਂ 12.10 ਵਜੇ ਮੁੱਖ ਮੰਤਰੀ ਵੱਲੋਂ ਸੰਗਤਾਂ ਨੂੰ ਸੰਬੋਧਨ ਕੀਤਾ ਜਾਵੇਗਾ। ਇਸ ਪਿੱਛੋਂ ਵੱਖੋ-ਵੱਖ ਟੀ.ਵੀ ਚੈਨਲਾਂ/ਡਿਜੀਟਲ ਪਲੈਟਫਾਰਮਾਂ ਉੱਤੇ ਵਿਸ਼ੇਸ਼ ਰੂਪ ਵਿਚ ਗੁਰਬਾਣੀ ਕੀਰਤਨ/ਗੁਰਮਤਿ ਸੰਗੀਤ ਦਾ ਸਿੱਧਾ ਪ੍ਰਸਾਰਨ ਹੋਵੇਗਾ। ਇਸ ਦੇ ਅਰੰਭ ਵਿਚ ਭਾਈ ਮਨਜੀਤ ਸਿੰਘ ਸ਼ਾਂਤ ਅਤੇ ਡਾ. ਨਿਵੇਦਿਤਾ ਉੱਪਲ ਵੱਲੋਂ ਗੁਰਮਤਿ ਸੰਗੀਤ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ ਅਤੇ ਇਸ ਪਿੱਛੋਂ ਭਾਈ ਗਗਨਦੀਪ ਸਿੰਘ ਗੰਗਾਨਗਰ ਵਾਲੇ, ਭਾਈ ਸੁਖਜਿੰਦਰ ਸਿੰਘ, ਭਾਈ ਅਰਵਿੰਦਰ ਸਿੰਘ ਨੂਰ, ਭਾਈ ਤਾਰ ਬਲਬੀਰ ਸਿੰਘ ਅਤੇ ਭਾਈ ਬਲਵੰਤ ਸਿੰਘ ਨਾਮਧਾਰੀ ਵੱਲੋਂ ਦੁਪਹਿਰ 12.30 ਤੋਂ ਸ਼ਾਮ 7.30 ਵਜੇ ਤੱਕ ਕੀਰਤਨ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਦੀ ਅਗਵਾਈ ਵਿਚ ਇਨ੍ਹਾਂ ਇਤਿਹਾਸਕ ਜਸ਼ਨਾਂ ਦੀ ਨਿਗਰਾਨੀ ਲਈ ਸਥਾਪਤ ਕੀਤੀ ਕਾਰਜਕਾਰੀ ਕਮੇਟੀ ਵੱਲੋਂ 23 ਅਪ੍ਰੈਲ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਇਤਿਹਾਸਕ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਸ਼ਨ ਵਰਚੁਅਲ ਤੌਰ ’ਤੇ ਮਨਾਉਣ ਦਾ ਫੈਸਲਾ ਕੀਤਾ ਗਿਆ ਸੀ ਕਿਉਂ ਜੋ ਸੂਬੇ ਵਿਚ ਕੋਵਿਡ ਦੇ ਮਾਮਲਿਆਂ ਵਿਚ ਬੇ-ਤਹਾਸ਼ਾ ਵਾਧਾ ਹੋ ਰਿਹਾ ਹੈ।
ਮੁੱਖ ਮੰਤਰੀ ਨੇ ਵੀ ਲੋਕਾਂ ਨੂੰ ਇਹ ਸਮਾਗਮ ਟੀ.ਵੀ. ਉੱਤੇ ਵੇਖ ਕੇ ਆਪਣੇ ਘਰਾਂ ਤੋਂ ਹੀ ਅਰਦਾਸ ਕਰਨ ਦੀ ਅਪੀਲ ਕੀਤੀ ਸੀ ਅਤੇ ਇਸ ਹੰਗਾਮੀ ਹਾਲਤ ਦੇ ਮੱਦੇਨਜ਼ਰ ਧਾਰਮਿਕ ਥਾਵਾਂ ’ਤੇ ਇਕੱਠ ਨਾ ਕਰਨ ਤੋਂ ਗੁਰੇਜ਼ ਕਰਨ ਲਈ ਕਿਹਾ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ: ਜਾਂਚ ਟੀਮ ਨਾਲ ਸਹਿਯੋਗ ਕਰਾਂਗਾ, ਪਰ ਹਾਲੇ ਪੇਸ਼ ਨਹੀਂ ਹੋ ਸਕਦਾ
ਫਲਾਇੰਗ ਸਿੱਖ ਮਿਲਖਾ ਸਿੰਘ ਦੀ ਪਤਨੀ ਨਿਰਮਲ ਮਿਲਖਾ ਸਿੰਘ ਦਾ ਦਿਹਾਂਤ
ਪਿਆਰ ਵਿੱਚ ਅੜਿੱਕਾ ਬਣੇ ਪਤੀ ਦਾ ਪ੍ਰੇਮੀ ਨਾਲ ਮਿਲ ਕੇ ਕਤਲ
ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਪ੍ਰੇਸ਼ਾਨ ਪਤੀ ਵੱਲੋਂ ਖੁਦਕੁਸ਼ੀ
ਕੋਰੋਨਾ ਦੀ ਮਾਰ ਨਾਲ 50 ਹਜ਼ਾਰ ਟੈਕਸੀ ਡਰਾਈਵਰਾਂ ਦਾ ਧੰਦਾ ਚੌਪਟ
ਕਾਂਗਰਸ ਵਿਧਾਇਕ ਕੰਬੋਜ ਨੂੰ ਪਿੰਡ ਵਾਲਿਆਂ ਨੇ ਭਾਜੜ ਪਾਈ
ਕੋਟਕਪੂਰਾ ਗੋਲੀਕਾਂਡ ਕੇਸ: ਨਵੀਂ ਜਾਂਚ ਟੀਮ ਨੇ ਪ੍ਰਕਾਸ਼ ਸਿੰਘ ਬਾਦਲ ਨੂੰ 16 ਜੂਨ ਨੂੰ ਤਲਬ ਕੀਤਾ
ਵਿਧਾਇਕ ਸਿਮਰਜੀਤ ਬੈਂਸ ਵਿਰੁੱਧ ਪੀੜਤਾ ਨੇ ਬਿਆਨ ਦਰਜ ਕਰਾਏ
ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਦੋਸ਼ੀ ਹਾਈ ਕੋਰਟ ਵੱਲੋਂ ਬਰੀ
ਛੇੜਛਾੜ ਦੇ ਦੋਸ਼ ਹੇਠ ਭਾਜਪਾ ਆਗੂ ਦੇ ਖਿਲਾਫ ਕੇਸ ਦਰਜ