Welcome to Canadian Punjabi Post
Follow us on

28

March 2024
 
ਕੈਨੇਡਾ

ਐਸਟ੍ਰਾਜ਼ੈਨੇਕਾ ਵੈਕਸੀਨ ਲਵਾਉਣ ਤੋਂ ਬਾਅਦ ਮਹਿਲਾ ਦੀ ਹੋਈ ਮੌਤ

April 28, 2021 01:37 AM

ਮਾਂਟਰੀਅਲ, 27 ਅਪਰੈਲ (ਪੋਸਟ ਬਿਊਰੋ) : ਕਿਊਬਿਕ ਵਿੱਚ 54 ਸਾਲਾ ਮਹਿਲਾ ਦੀ ਕੋਵਿਡ-19 ਵੈਕਸੀਨ ਐਸਟ੍ਰਾਜ਼ੈਨੇਕਾ ਲਵਾਉਣ ਤੋਂ ਬਾਅਦ ਮੌਤ ਹੋ ਗਈ। ਕਿਊਬਿਕ ਪਬਲਿਕ ਹੈਲਥ ਡਾਇਰੈਕਟਰ ਹੋਰਾਸ਼ੀਓ ਅਰੂਡਾ ਵੱਲੋਂ ਮੰਗਲਵਾਰ ਨੂੰ ਇਸ ਦੀ ਪੁਸ਼ਟੀ ਕੀਤੀ ਗਈ।
ਇੱਕ ਨਿਊਜ਼ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਰੂਡਾ ਨੇ ਆਖਿਆ ਕਿ ਐਸਟ੍ਰਾਜ਼ੈਨੇਕਾ ਦੀ ਵੈਕਸੀਨ ਲਵਾਉਣ ਤੋਂ ਬਾਅਦ ਇਸ ਮਹਿਲਾ ਦੀ ਥਰੌਂਬੋਸਿਸ, ਸੈਰੇਬ੍ਰਲ ਥਰੌਂਬੋਸਿਸ ਕਾਰਨ ਮੌਤ ਹੋ ਗਈ।ਉਨ੍ਹਾਂ ਆਖਿਆ ਕਿ ਇਹ ਬਹੁਤ ਹੀ ਵਿਲੱਖਣ ਮਾਮਲਾ ਹੈ। ਅਸੀਂ ਜਾਣਦੇ ਸੀ ਕਿ ਅਜਿਹਾ ਹੋ ਸਕਦਾ ਹੈ। ਹਰੇਕ 100,000 ਡੋਜ਼ਾਂ ਵਿੱਚ ਇੱਕ ਅੱਧਾ ਮਾਮਲਾ ਇਸ ਤਰ੍ਹਾਂ ਦਾ ਨਿਕਲ ਸਕਦਾ ਹੈ।ਅਰੂਡਾ ਨੇ ਆਖਿਆ ਕਿ ਪ੍ਰੋਵਿੰਸ ਜਾਣਦੀ ਸੀ ਕਿ ਇਹ ਰਿਸਕ ਲਿਆ ਜਾ ਰਿਹਾ ਹੈ। ਪਰ ਇਸ ਦੇ ਫਾਇਦੇ ਖਤਰੇ ਨਾਲੋਂ ਕਿਤੇ ਜਿ਼ਆਦਾ ਹਨ।
ਉਨ੍ਹਾਂ ਆਖਿਆ ਕਿ ਕੋਈ ਵੀ ਵਿਅਕਤੀ ਮਰਨ ਲਈ ਵੈਕਸੀਨੇਸ਼ਨ ਨਹੀਂ ਕਰਵਾਉਂਦਾ। ਅਜਿਹਾ ਮਾਮਲਾ ਟਾਂਵਾਂ ਹੀ ਹੁੰਦਾ ਹੈ। ਪਰ ਅਸੀਂ ਇਸ ਦੀ ਪੇਸ਼ੀਨਿਗੋਈ ਨਹੀਂ ਕਰ ਸਕਦੇ। ਪਰ ਜਿ਼ਆਦਾਤਰ ਆਬਾਦੀ ਲਈ ਵੈਕਸੀਨੇਸ਼ਨ ਫਾਇਦੇਮੰਦ ਹੈ।ਇਸ ਦੌਰਾਨ ਕਿਊਬਿਕ ਦੇ ਪ੍ਰੀਮੀਅਰ ਫਰੈਂਕੌਇਸ ਲੀਗਾਲਟ ਨੇ ਆਖਿਆ ਕਿ ਉਨ੍ਹਾਂ ਨੂੰ ਇਹ ਜਾਣ ਕੇ ਬਹੁਤ ਦੁੱਖ ਹੋਇਆ ਕਿ ਵੈਕਸੀਨੇਸ਼ਨ ਤੋਂ ਬਾਅਦ ਇੱਕ 54 ਸਾਲਾ ਮਹਿਲਾ ਦੀ ਮੌਤ ਹੋ ਗਈ।




   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ