Welcome to Canadian Punjabi Post
Follow us on

01

May 2024
ਬ੍ਰੈਕਿੰਗ ਖ਼ਬਰਾਂ :
ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀਚੀਨ 'ਚ ਭਾਰੀ ਮੀਂਹ ਕਾਰਨ ਹਾਈਵੇਅ ਦਾ ਇੱਕ ਹਿੱਸਾ ਡਿੱਗਿਆ, 24 ਲੋਕਾਂ ਦੀ ਮੌਤਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ ਜਿ਼ਮਬਾਵੇ ਦੀ 'ਜਿਗ' ਬਣੀ ਦੁਨੀਆਂ ਦੀ ਸਭ ਤੋਂ ਨਵੀਂ ਕਰੰਸੀਪੋਰਨ ਸਟਾਰ ਮਾਮਲੇ `ਚ ਟਰੰਪ ਮਾਣਹਾਨੀ ਦੇ ਦੋਸ਼ੀ ਪਾਏ ਗਏ, ਅਦਾਲਤ ਨੇ ਲਗਾਇਆ 7 ਲੱਖ ਦਾ ਜੁਰਮਾਨਾਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ
 
ਕੈਨੇਡਾ

ਕੋਵਿਡ-19 ਨਾਲ ਲੜਨ ਵਿੱਚ ਭਾਰਤ ਦੀ ਮਦਦ ਲਈ ਕੈਨੇਡਾ ਭੇਜੇਗਾ 10 ਮਿਲੀਅਨ ਡਾਲਰ

April 28, 2021 01:40 AM

ਓਟਵਾ, 28 ਅਪਰੈਲ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਭਾਰਤ ਵਿੱਚ ਕੋਵਿਡ-19 ਦੇ ਪਸਾਰ ਨੂੰ ਰੋਕਣ ਲਈ ਕੈਨੇਡਾ ਵੱਲੋਂ 10 ਮਿਲੀਅਨ ਡਾਲਰ ਭੇਜੇ ਜਾਣਗੇ। ਉਨ੍ਹਾਂ ਆਖਿਆ ਕਿ ਉਸ ਦੇਸ਼ ਦੇ ਹੈਲਥ ਕੇਅਰ ਸਿਸਟਮ ਦੀ ਮਦਦ ਲਈ ਇੰਡੀਅਨ ਰੈੱਡ ਕਰੌਸ ਨੂੰ ਕੈਨੇਡੀਅਨ ਰੈੱਡ ਕਰੌਸ ਰਾਹੀਂ ਇਹ ਰਕਮ ਪਹੁੰਚਾਈ ਜਾਵੇਗੀ।
ਟਰੂਡੋ ਨੇ ਆਖਿਆ ਕਿ ਇਹ ਰਕਮ ਐਂਬੂਲੈਂਸ ਸਰਵਿਸਿਜ਼ ਤੇ ਪਰਸਨਲ ਪ੍ਰੋਟੈਕਟਿਵ ਇਕਿਉਪਮੈਂਟ ਖਰੀਦਣ ਲਈ ਹੋਵੇਗੀ। ਮੰਗਲਵਾਰ ਨੂੰ ਭਾਰਤ ਵਿੱਚ ਕਰੋਨਾਵਾਇਰਸ ਦੇ 323,144 ਨਵੇਂ ਮਾਮਲੇ ਸਾਹਮਣੇ ਆਏ ਤੇ ਹੁਣ ਤੱਕ 17·6 ਮਿਲੀਅਨ ਮਾਮਲੇ ਸਾਹਮਣੇ ਆ ਚੁੱਕੇ ਹਨ ਤੇ ਇਸ ਸਮੇਂ ਭਾਰਤ ਇਸ ਮਾਮਲੇ ਵਿੱਚ ਅਮਰੀਕਾ ਤੋਂ ਬਾਅਦ ਦੂਜੇ ਸਥਾਨ ਉੱਤੇ ਹੈ। ਭਾਰਤ ਦੇ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ ਵਿੱਚ 2,771 ਮੌਤਾਂ ਰਿਪੋਰਟ ਕੀਤੀਆਂ ਗਈਆਂ। ਹਰ ਘੰਟੇ ਇਸ ਵਾਇਰਸ ਕਾਰਨ ਭਾਰਤ ਵਿੱਚ ਮਰਨ ਵਾਲਿਆਂ ਦੀ ਗਿਣਤੀ ਅਧਿਕਾਰਕ ਤੌਰ ਉੱਤੇ 115 ਦੱਸੀ ਗਈ ਹੈ ਜਦਕਿ ਮਾਹਿਰਾਂ ਦਾ ਕਹਿਣਾ ਹੈ ਕਿ ਇਹ ਅੰਕੜੇ ਪੂਰੀ ਤਰ੍ਹਾਂ ਸਾਹਮਣੇ ਨਹੀਂ ਲਿਆਂਦੇ ਜਾ ਰਹੇ।
ਟਰੂਡੋ ਨੇ ਆਖਿਆ ਕਿ ਕਈ ਹੋਰ ਮੰਤਰੀ ਵੀ ਆਪਣੇ ਭਾਰਤੀ ਹਮਰੁਤਬਾ ਅਧਿਕਾਰੀਆਂ ਨਾਲ ਰਾਬਤਾ ਰੱਖ ਕੇ ਇਹ ਪਤਾ ਲਾਉਣ ਦੀ ਕੋਸਿ਼ਸ਼ ਕਰ ਰਹੇ ਹਨ ਕਿ ਕੈਨੇਡਾ ਹੋਰ ਕਿਸ ਤਰ੍ਹਾਂ ਦੀ ਮਦਦ ਕਰ ਸਕਦਾ ਹੈ। ਇੱਥੇ ਦੱਸਣਾ ਬਣਦਾ ਹੈ ਕਿ ਅਮਰੀਕਾ, ਯੂਕੇ ਤੇ ਫਰਾਂਸ ਵੱਲੋਂ ਵੀ ਵੈਕਸੀਨ ਨਾਲ ਸਬੰਧਤ ਸਮੱਗਰੀ, ਵੈਂਟੀਲੇਟਰਜ਼, ਆਕਸੀਜ਼ਨ ਤੇ ਹੋਰ ਸਪਲਾਈ ਭਾਰਤ ਭੇਜਣ ਦਾ ਤਹੱਈਆ ਪ੍ਰਗਟਾਇਆ ਹੈ।

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼