Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਮਿਆਂਮਾਰ ਵਿੱਚ ਗੁਰੀਲਿਆਂ ਵੱਲੋਂ ਫੌਜ ਦੇ ਅੱਡੇ ਉਤੇ ਕਬਜ਼ਾ

April 29, 2021 02:34 AM

ਬੈਂਕਾਕ, 28 ਅਪ੍ਰੈਲ (ਪੋਸਟ ਬਿਊਰੋ)- ਮਿਆਂਮਾਰ ਦੇ ਕਰੇਨ ਗੁਰੀਲਿਆਂ ਨੇ ਕਿਹਾ ਹੈ ਕਿ ਉਨ੍ਹਾਂ ਕੱਲ੍ਹ ਫੌਜ ਦੇ ਇੱਕ ਅੱਡੇ ਉੱਤੇ ਕਬਜ਼ਾ ਕਰ ਲਿਆ। ਮੰਨਿਆ ਜਾਂਦਾ ਹੈ ਕਿ ਇਸ ਖਬਰ ਨਾਲ ਉਨ੍ਹਾਂ ਲੋਕਾਂ ਦਾ ਹੌਸਲਾ ਵਧੇਗਾ, ਜੋ ਫਰਵਰੀ ਵਿੱਚ ਫੌਜ ਵੱਲੋਂ ਦੇਸ਼ ਦੀ ਸਿਵਲ ਸਰਕਾਰ ਦਾ ਤਖਤਾ ਪਲਟਾਉਣ ਦਾ ਵਿਰੋਧ ਕਰ ਰਹੇ ਸਨ।
ਓਧਰ ਸਰਕਾਰ ਦੇ ਇੱਕ ਬੁਲਾਰੇ ਸੀਨੀਅਰ ਥਾਈ ਅਧਿਕਾਰੀ ਤੇ ਰਾਹਤ ਕਰਮਚਾਰੀ ਨੇ ਕਿਹਾ ਕਿ ਮਿਆਂਮਾਰ ਦੀ ਫੌਜ ਨੇ ਕਰੇਨ ਫੌਜਾਂ ਦੇ ਕੰਟਰੋਲ ਵਾਲੇ ਖੇਤਰ ਦੇ ਪਿੰਡਾਂ ਵਿੱਚ ਕਈ ਘੰਟੇ ਬਾਅਦ ਹਵਾਈ ਹਮਲੇ ਕੀਤੇ। ਮਿਆਂਮਾਰ ਦੀ ਕੇਂਦਰ ਸਰਕਾਰ ਤੋਂ ਵਧੇਰੇ ਸੁਤੰਤਰਤਾ ਦੀ ਮੰਗ ਕਰਨ ਵਾਲੇ ਘੱਟ ਗਿਣਤੀ ਦੇ ਮੁੱਖ ਰਾਜਸੀ ਗਰੁੱਪ ਕਰੇਨ ਨੈਸ਼ਨਲ ਯੂਨੀਅਨ (ਕੇ ਐਨ ਯੂ) ਦੇ ਇੱਕ ਬੁਲਾਰੇ ਨੇ ਕਿਹਾ ਕਿ ਗਰੁੱਪ ਦੀ ਹਥਿਆਰਬੰਦ ਇਕਾਈ ਨੇ ਸਵੇਰੇ ਪੰਜ ਵਜੇ ਫੌਜ ਦੇ ਅੱਡੇ ਉੱਤੇ ਹਮਲਾ ਕੀਤਾ, ਮਗਰੋਂ ਅੱਡੇ ਨੂੰ ਅੱਗ ਲਾ ਦਿੱਤੀ। ਕੇ ਐਨ ਯੂ ਦੇ ਵਿਦੇਸ਼ੀ ਮਾਮਲਿਆਂ ਦੇ ਮੁਖੀ ਪਦੋਹ ਸਾਅ ਤਾਵ ਨੀ ਨੇ ਕਿਹਾ ਕਿ ਇਸ ਘਟਨਾ ਦੇ ਜਾਨੀ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ। ਮਿਆਂਮਾਰ ਦੀ ਸਰਕਾਰ ਨੇ ਇਸ ਬਾਰੇ ਅਜੇ ਤੱਕ ਕੋਈ ਟਿੱਪਣੀ ਨਹੀਂ ਕੀਤੀ। ਕੇ ਐਨ ਯੂ ਦਾ ਥਾਈਲੈਂਡ ਨਾਲ ਲੱਗਦੀ ਸਰਹੱਦ ਨੇੜੇ ਪੂਰਬੀ ਮਿਆਂਮਾਰ ਦੇ ਇੱਕ ਹਿੱਸੇ ਉੱਤੇ ਕਬਜ਼ਾ ਹੈ। ਇਹ ਗਰੁੱਪ ਸੂ ਕੀ ਦੀ ਅਗਵਾਈ ਵਾਲੀ ਸਰਕਾਰ ਨੂੰ ਡੇਗਣ ਵਾਲੀ ਫੌਜ ਦੇ ਖਿਲਾਫ ਚੱਲਦੇ ਅੰਦੋਲਨ ਦਾ ਕਰੀਬੀ ਹੈ। ਥਾਈਲੈਂਡ ਵੱਲੋਂ ਸਰਹੱਦੀ ਖੇਤਰ ਦੀਆਂ ਤਸਵੀਰਾਂ ਵਿੱਚ ਅੱਗ ਦੀਆਂ ਲਪਟਾਂ ਉਠ ਰਹੀਆਂ ਹਨ। ਇਸ ਤੋਂ ਇਲਾਵਾ ਉਧਰੋਂ ਗੋਲੀਬਾਰੀ ਦੀਆਂ ਵੀ ਆਵਾਜ਼ਾਂ ਆ ਰਹੀਆਂ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ