Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਐਸਟ੍ਰਾਜ਼ੈਨੇਕਾ ਕੋਵਿਡ-19 ਵੈਕਸੀਨ ਨੂੰ ਟਰੂਡੋ ਨੇ ਦੱਸਿਆ ਸੇਫ

April 29, 2021 08:03 AM

ਹੈਲੀਫੈਕਸ, 28 ਅਪਰੈਲ (ਪੋਸਟ ਬਿਊਰੋ) : ਦੇਸ਼ ਵਿੱਚ ਐਸਟ੍ਰਾਜ਼ੈਨੇਕਾ ਵੈਕਸੀਨ ਦਾ ਟੀਕਾ ਲਵਾਏ ਜਾਣ ਤੋਂ ਬਾਅਦ ਕਥਿਤ ਤੌਰ ਉੱਤੇ ਕਲੌਟ ਬਣਨ ਕਾਰਨ ਮਹਿਲਾ ਦੀ ਹੋਈ ਮੌਤ ਤੋਂ ਬਾਅਦ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕੈਨੇਡੀਅਨਾਂ ਨੂੰ ਭਰੋਸਾ ਦਿਵਾਇਆ ਜਾ ਰਿਹਾ ਹੈ ਕਿ ਐਸਟ੍ਰਾਜ਼ੈਨੇਕਾ ਵੈਕਸੀਨ ਬਿਲਕੁਲ ਸੇਫ ਹੈ।
ਬੁੱਧਵਾਰ ਨੂੰ ਹੈਲੀਫੈਕਸ ਵਿੱਚ ਮੀਡੀਆ ਨਾਲ ਗੱਲ ਕਰਦਿਆਂ ਟਰੂਡੋ ਨੇ ਆਖਿਆ ਕਿ ਉਨ੍ਹਾਂ ਨੂੰ ਅਜੇ ਵੀ ਵੈਕਸੀਨ ਵਿੱਚ ਪੂਰਾ ਭਰੋਸਾ ਹੈ। ਮੰਗਲਵਾਰ ਨੂੰ ਕਿਊਬਿਕ ਵਿੱਚ ਸਿਹਤ ਅਧਿਕਾਰੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਮਾਂਟਰੀਅਲ ਦੀ 34 ਸਾਲਾ ਮਹਿਲਾ ਦੀ ਮੌਤ ਬਲੱਡ ਕਲੌਟ ਕਾਰਨ ਹੋਈ ਸੀ। ਇਹ ਬਲੱਡ ਕਲੌਟ ਐਸਟ੍ਰਾਜ਼ੈਨੇਕਾ ਵੈਕਸੀਨ ਲੈਣ ਤੋਂ ਬਾਅਦ ਬਣਿਆ ਸੀ। ਪਬਲਿਕ ਹੈਲਥ ਏਜੰਸੀ ਆਫ ਕੈਨੇਡਾ ਵੱਲੋਂ ਇਸ ਮੌਤ ਦੀ ਜਾਂਚ ਕੀਤੀ ਜਾ ਰਹੀ ਹੈ।
ਟਰੂਡੋ ਨੇ ਆਖਿਆ ਕਿ ਕੈਨੇਡਾ ਵਿੱਚ ਵਰਤੀ ਜਾਣ ਵਾਲੀ ਵੈਕਸੀਨ ਦੀ ਹਰੇਕ ਡੋਜ਼ ਹੈਲਥ ਕੈਨੇਡਾ ਵੱਲੋਂ ਸੇਫ ਕਰਾਰ ਦਿੱਤੀ ਜਾਂਦੀ ਹੈ। ਉਨ੍ਹਾਂ ਆਖਿਆ ਕਿ ਐਸਟ੍ਰਾਜ਼ੈਨੇਕਾ ਸਮੇਤ ਇੱਥੇ ਵਰਤੀਆਂ ਜਾਣ ਵਾਲੀਆਂ ਸਾਰੀਆਂ ਵੈਕਸੀਨਜ਼ ਵਿੱਚ ਉਨ੍ਹਾਂ ਨੂੰ ਪੂਰਾ ਭਰੋਸਾ ਹੈ। ਉਨ੍ਹਾਂ ਇਹ ਵੀ ਆਖਿਆ ਕਿ ਪਿਛਲੇ ਹਫਤੇ ਉਨ੍ਹਾਂ ਨੇ ਆਪ ਐਸਟ੍ਰਾਜੈ਼ਨੇਕਾ ਦਾ ਟੀਕਾ ਲਵਾਇਆ ਸੀ ਤੇ ਉਨ੍ਹਾਂ ਨੂੰ ਇਸ ਵਿੱਚ ਕੋਈ ਹਿਚਕਿਚਾਹਟ ਵੀ ਨਹੀਂ ਹੋਈ।
ਉਨ੍ਹਾਂ ਅੱਗੇ ਆਖਿਆ ਕਿ ਕਿਸੇ ਇੱਕਲੇ ਕਾਰੇ ਮਾਮਲੇ ਵਿੱਚ ਬਲੱਡ ਕਲੌਟ ਬਣਨ ਦਾ ਖਤਰਾ ਕੋਵਿਡ-19 ਨਾਲ ਜੁੜੇ ਖਤਰੇ ਤੋਂ ਕਿਤੇ ਘੱਟ ਹੈ। ਇਸ ਦੌਰਾਨ ਕੈਨੇਡੀਅਨ ਮੈਡੀਕਲ ਐਸੋਸਿਏਸ਼ਨ ਤੇ ਹੋਰਨਾਂ ਗਰੁੱਪਜ਼ ਵੱਲੋਂ ਕੋਵਿਡ-19 ਵੈਕਸੀਨ ਨੂੰ ਦੇਸ਼ ਦੇ ਹੌਟ ਸਪੌਟ ਵਾਲੇ ਇਲਾਕਿਆਂ ਵਿੱਚ ਭੇਜਣ ਦੀ ਮੰਗ ਵੀ ਕੀਤੀ ਗਈ। ਪਰ ਟਰੂਡੋ ਤੋਂ ਇਹ ਪੁੱਛੇ ਜਾਣ ਉੱਤੇ ਕਿ ਕੀ ਉਹ ਪ੍ਰੋਵਿੰਸਾਂ ਤੋਂ ਲੈ ਕੇ ਹੌਟ ਸਪੌਟ ਵਾਲੇ ਇਲਾਕਿਆਂ ਵਿੱਚ ਵੈਕਸੀਨ ਭੇਜਣਗੇ ਤਾਂ ਪ੍ਰਧਾਨ ਮੰਤਰੀ ਨੇ ਆਖਿਆ ਕਿ ਉਹ ਅਜਿਹੀ ਪਹੁੰਚ ਦੇ ਹੱਕ ਵਿੱਚ ਨਹੀਂ ਹਨ ਸਗੋਂ ਉਹ ਪ੍ਰਤੀ ਵਿਅਕਤੀ ਵੈਕਸੀਨ ਦੀ ਵੰਡ ਦੇ ਹੱਕ ਵਿੱਚ ਹਨ।

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼