Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਇਟਲੀ ਵਿੱਚ ਰਹਿੰਦੇ ਭਾਰਤੀਆਂ ਲਈ ਵੀ ਕੋਰੋਨਾ ਨਾਲ ਮੁਸੀਬਤ

April 29, 2021 09:55 AM

* ਭਾਰਤ ਤੋਂ ਆਉਂਦੇ ਲੋਕਾਂ ਉੱਤੇ 14 ਦਿਨ ਦੀ ਪਾਬੰਦੀ ਲਾਜ਼ਮੀ

ਮਿਲਾਨ, 28 ਅਪਰੈਲ, (ਪੋਸਟ ਬਿਊਰੋ)- ਭਾਰਤ ਵਿੱਚ ਰਿਕਾਰਡ ਤੋੜ ਕੋਰੋਨਾ ਵਾਇਰਸ ਦੇ ਕੇਸਮਿਲਣ ਨਾਲ ਜਿੱਥੇ ਪੂਰੀ ਦੁਨੀਆ ਦੀ ਨਜ਼ਰ ਭਾਰਤ ਅਤੇ ਭਾਰਤੀਆਂ ਉੱਤੇ ਹੈ, ਓਦੋਂ ਇਟਲੀ ਦੇ ਲਾਸੀਓ ਰਾਜ ਵਿੱਚ 36 ਬੱਚਿਆਂ ਸਮੇਤ 300 ਦੇ ਕਰੀਬ ਭਾਰਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਹੋਣ ਨਾਲ ਸਥਾਨਕ ਪ੍ਰਸ਼ਾਸਨ ਅਲਾਰਟ ਹੋ ਗਿਆ ਅਤੇ ਇਟਾਲੀਅਨ ਮੀਡੀਆ ਵਿੱਚ ਇਹ ਖ਼ਬਰ ਚਰਚਾ ਦਾ ਵਿਸ਼ਾ ਬਣੀ ਹੋਈ ਹੈ।
ਅਖਬਾਰੀ ਰਿਪੋਰਟਾਂ ਮੁਤਾਬਕ ਕੋਰੋਨਾ ਵਾਇਰਸ ਦਾ ਦੂਸਰਾ ਭਿਆਨਕ ਰੂਪ ਭਾਰਤ ਤੋਂ ਇਟਲੀ ਵਿੱਚਜਾ ਚੁੱਕਾ ਹੈ। ਓਥੇ ਲਾਤੀਨਾ ਤੇ ਆਸ-ਪਾਸ ਦੇ ਇਲਾਕਿਆ ਵਿੱਚ 15 ਹਜ਼ਾਰ ਦੇ ਕਰੀਬ ਭਾਰਤੀ ਰਹਿੰਦੇ ਹਨ, ਜੋ ਖੇਤੀ ਫਾਰਮਾਂ ਤੇ ਦੁੱਧ ਦੀਆਂ ਡੇਅਰੀਆਂ ਉੱਤੇ ਕੰਮ ਕਰਦੇ ਹਨ। ਇਨ੍ਹਾਂ ਦਾ ਛੇਤੀ ਕਰੋਨਾ ਟੈਸਟ ਕਰਾਉਣ ਦੀ ਮੰਗ ਕੀਤੀ ਜਾਣ ਲੱਗੀ ਹੈ, ਕਿਉਂਕਿ ਪਿਛਲੇ ਦਿਨੀਂ ਭਾਰਤ ਤੋਂ ਇਟਲੀ ਆਏਲੋਕਾਂ ਤੋਂ ਕੋਰੋਨਾ ਫੈਲਣ ਦਾ ਡਰ ਹੈ। ਦੂਜੇ ਪਾਸੇ ਲਾਤੀਨਾ ਜ਼ਿਲ੍ਹੇ ਦੇ ਇੱਕ ਸ਼ਹਿਰ ਵਿੱਚ 32 ਭਾਰਤੀ ਪਰਿਵਾਰਾਂ ਦੇ ਲੋਕ ਕੋਰੋਨਾ ਪਾਜ਼ੇਟਿਵ ਮਿਲੇ ਹਨ। ਜਿਨ੍ਹਾਂ ਭਾਰਤੀਆਂ ਦੀਆਂ ਕੋਰੋਨਾ ਰਿਪੋਰਟਾਂ ਪਾਜ਼ੇਟਿਵ ਹਨ, ਉਨ੍ਹਾਂ ਨੂੰ ਆਪੋ-ਆਪਣੇ ਘਰ ਕੁਆਰੰਟਰੀਨ ਲਈ ਕਿਹਾ ਗਿਆ ਹੈ। ਇਟਲੀ ਦੀ ਇਕ ਕੌਮੀ ਅਖ਼ਬਾਰ ਨੇ ਪੰਜਾਬੀਆਂ ਦੇ ਵੱਡੇ ਇਕੱਠ ਦੀ ਪੁਰਾਣੀ ਫੋਟੋ ਛਾਪਕੇ 300 ਸਿੱਖਾਂ ਦੇ ਕਰੋਨਾ ਪਾਜ਼ੇਟਿਵ ਹੋਣ ਦੀ ਖ਼ਬਰ ਦਿੱਤੀ ਹੈ, ਜਿਸ ਤੋਂਸਾਫ ਹੈ ਕਿ ਇਟਲੀ ਪੁਲਿਸ ਇਲਾਕੇ ਵਿੱਚ ਭਾਰਤੀ ਭਾਈਚਾਰੇ ਦੇ ਧਾਰਮਿਕ ਸਥਾਨਾਂ ਨੂੰ ਵੀ ਸ਼ੱਕ ਦੇ ਘੇਰੇ ਹੇਠ ਲੈ ਕੇ ਜਾਂਚ ਕਰ ਸਕਦੀ ਹੈ।ਉੱਤਰੀ ਇਟਲੀ ਦੇ ਵੈਨਤੋ ਰਾਜ ਦੇ ਜ਼ਿਲ੍ਹਾ ਵਿਚੈਂਸਾ ਦੇ ਪਿੰਡ ਵਸਾਨੋ ਵਿੱਚਵੀ ਇੱਕ ਪਰਿਵਾਰ ਦੇ ਪਿਤਾ ਅਤੇ ਧੀ ਨਵੇਂ ਭਾਰਤੀ ਵਾਇਰਸ ਦੀ ਲਪੇਟ ਵਿੱਚਆਏ ਪਤਾ ਲੱਗੇ ਹਨ।
ਇਟਲੀ ਦੇ ਸਿਹਤ ਮੰਤਰੀ ਰੋਬੈਰਤੋ ਸੰਪੇਰੰਜਾ ਨੇ ਸੋਸ਼ਲ ਮੀਡੀਆ ਉੱਤੇਕਿਹਾ ਕਿ ਭਾਰਤ ਵਿਚ ਲਗਾਤਾਰ ਵਧੇ ਕੇਸਾਂ ਕਾਰਨ ਅਸੀਂਏਥੇ ਆਉਂਦੇ ਭਾਰਤੀ ਮੁਸਾਫਰਾਂ ਉੱਤੇ ਚੌਦਾਂ ਦਿਨ ਦੇ ਕੁਆਰੰਟੀਨ ਦੀ ਪਾਬੰਦੀ ਲਾਈ ਹੈ। ਜਿਹੜੇ ਲੋਕ ਇਟਲੀ ਦੇ ਨਾਗਰਿਕ ਹਨ, ਉਹ ਇਟਲੀ ਵਾਪਸ ਆ ਸਕਦੇ ਹਨ, ਉਨ੍ਹਾਂ ਕੋਲ ਕੋਰੋਨਾ ਵਾਇਰਸ ਦੀ ਨੈਗੇਟਿਵ ਰਿਪੋਰਟ ਚਾਹੀਦੀ ਹੈ ਤੇ ਇਟਲੀ ਆ ਕੇ 14 ਦਿਨ ਕੁਆਰੰਟੀਨ ਹੋਣਾ ਹੋਵੇਗਾ, ਕਿਉਂਕਿ ਭਾਰਤ ਵਿਚ ਨਵੇਂ ਕੋਰੋਨਾ ਦੇ ਕੇਸ ਰਿਕਾਰਡ ਗਿਣਤੀ ਵਿੱਚ ਮਿਲ ਰਹੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ