Welcome to Canadian Punjabi Post
Follow us on

29

March 2024
 
ਅੰਤਰਰਾਸ਼ਟਰੀ

ਪਾਕਿਸਤਾਨ ਵਿੱਚ ਲਾਕਡਾਊਨ ਲੱਗਣ ਵਾਲੈ, 16 ਸ਼ਹਿਰਾਂ ਵਿੱਚ ਫ਼ੌਜ ਤਾਇਨਾਤ

April 29, 2021 09:56 AM

ਇਸਲਾਮਾਬਾਦ, 28 ਅਪਰੈਲ, (ਪੋਸਟ ਬਿਊਰੋ)- ਪਾਕਿਸਤਾਨ ਵਿੱਚ ਕੋਰੋਨਾ ਦੇ ਹਾਲਾਤ ਗੰਭੀਰ ਹੋ ਜਾਣ ਨਾਲ ਅੱਜ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਲਾਕਡਾਊਨ ਦਾ ਸੰਕੇਤ ਦਿੱਤਾ ਅਤੇ 16 ਸ਼ਹਿਰਾਂ ਵਿੱਚ ਫ਼ੌਜ ਤਾਇਨਾਤ ਕਰ ਦਿੱਤੀ ਹੈ।ਓਧਰ ਗੁਆਂਢੀ ਦੇਸ਼ ਨੇਪਾਲ ਵਿੱਚ ਵੀ ਮਹਾਮਾਰੀ ਦਾ ਕਹਿਰ ਵਧ ਰਿਹਾ ਹੈ।
ਪਤਾ ਲੱਗਾ ਹੈ ਕਿ ਪਾਕਿਸਤਾਨ ਵਿੱਚਕੋਰੋਨਾ ਵਾਇਰਸ ਦੇ ਕਾਰਨ ਪਿਛਲੇ 24 ਘੰਟਿਆਂ ਵਿੱਚ ਦੋ ਸੌ ਤੋਂ ਵੱਧ ਲੋਕਾਂ ਦੀ ਮੌਤ ਹੋਈ ਹੈ। ਇਹ ਇੱਕੋ ਦਿਨ ਵਿੱਚਅੱਜ ਤਕ ਸਭ ਤੋਂ ਵੱਧ ਮੌਤਾਂ ਹਨ ਤੇਏਥੇ ਵੈਕਸੀਨ ਦੀ ਕਮੀ ਕਾਰਨ ਪ੍ਰਾਈਵੇਟ ਸਥਾਨਾਂ ਉੱਤੇ ਬਣੇ ਕੇਂਦਰ ਬੰਦ ਹੋ ਗਏ ਹਨ। ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਦੇਸ਼ ਵਿੱਚ ਲਾਕਡਾਊਨ ਦੇ ਸੰਕੇਤ ਦੇਣ ਦੇ ਨਾਲ ਉਸ ਤੋਂ ਪਹਿਲਾਂ ਖੁਰਾਕ ਸਮੱਗਰੀ ਦੀ ਵੰਡ ਦੇ ਪ੍ਰਬੰਧ ਨੂੰ ਸੁਚਾਰੂ ਬਣਾਉਣ ਨੂੰ ਕਿਹਾ ਹੈ।
ਦੂਸਰੇ ਪਾਸੇ ਨੇਪਾਲ ਵਿੱਚ ਇੱਕੋ ਦਿਨਸਾਢੇ ਚਾਰ ਹਜ਼ਾਰ ਤੋਂ ਵੱਧ ਕੇਸ ਆਏ ਹਨ। ਇਹ ਅੰਕੜਾ ਦੇਸ਼ ਲਈ ਚਿੰਤਾਜਨਕ ਹੈ। ਨੇਪਾਲ ਵਿੱਚਅੱਜ ਤਕ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ ਤਿੰਨ ਲੱਖ ਤੋਂ ਵਧ ਚੁੱਕੀ ਹੈ।ਸਰਕਾਰ ਦਾ ਮੰਨਣਾ ਹੈ ਕਿ ਭਾਰਤ ਵਿੱਚਵਧਦੇ ਕੇਸਾਂ ਦਾ ਅਸਰ ਪੈ ਰਿਹਾ ਹੈ ਅਤੇ ਭਾਰਤ ਦੇ ਸਰਹੱਦੀ ਇਲਾਕਿਆਂ ਤੋਂ ਆਵਾਜਾਈ ਕਾਰਨ ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ