Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਕੋਰੋਨਾ ਦਾ ਸੰਕਟ : ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਜਲਦੀ ਭਾਰਤ ਛੱਡਣ ਦੀ ਸਲਾਹ ਜਾਰੀ ਕੀਤੀ

April 30, 2021 08:40 AM

ਵਾਸ਼ਿੰਗਟਨ, 29 ਅਪਰੈਲ, (ਪੋਸਟ ਬਿਊਰੋ)- ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਭਾਰਤ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਹੈਤੇ ਜਿਹੜੇ ਲੋਕ ਇਸ ਵਕਤ ਪਹਿਲਾਂ ਤੋਂ ਭਾਰਤ ਵਿੱਚ ਹਨ, ਉਨ੍ਹਾਂ ਨੂੰ ਜਲਦੀ ਤੋਂ ਜਲਦੀ ਇਸ ਦੇਸ਼ ਵਿੱਚੋਂ ਬਾਹਰ ਨਿਕਲ ਜਾਣ ਦੀ ਹਦਾਇਤ ਜਾਰੀ ਕਰ ਦਿੱਤੀ ਗਈ ਹੈ।ਇਸ ਦੇ ਨਾਲ ਹੀ ਅਮਰੀਕੀ ਦੂਤਘਰ ਦੇ ਸਟਾਫ ਦੇ ਪਰਿਵਾਰਾਂ ਨੂੰ ਵੀ ਸਮਾਂ ਰਹਿੰਦਿਆਂ ਭਾਰਤ ਤੋਂ ਨਿਕਲਜਾਣ ਨੂੰ ਕਿਹਾ ਗਿਆ ਹੈ।
ਇਸ ਬਾਰੇ ਅਮਰੀਕਾ ਸਰਕਾਰ ਦੀ ਦਲੀਲ ਹੈ ਕਿ ਭਾਰਤ ਵਿੱਚ ਕੋਵਿਡ-19 ਦੇ ਕੇਸ ਵਧਣ ਕਾਰਨ ਹਰ ਤਰ੍ਹਾਂ ਦੀ ਮੈਡੀਕਲ ਦੇਖਭਾਲ ਦੇ ਵਸੀਲੇ ਸੀਮਤ ਹੋ ਗਏ ਹਨ। ਅਮਰੀਕਾ ਨੇ ਭਾਰਤਦੇ ਸੰਬੰਧ ਵਿੱਚ ਇਸ ਵਾਰ ਚੌਥੇ ਪੱਧਰ ਦੀ ਏਦਾਂ ਦੀ ਟਰੈਵਲ ਐਡਵਾਈਜ਼ਰੀ ਜਾਰੀ ਕੀਤੀ ਹੈ, ਜਿਹੜੀ ਅਮਰੀਕਾ ਦੇ ਵਿਦੇਸ਼ ਵਿਭਾਗ ਵੱਲੋਂ ਜਾਰੀ ਕੀਤੇ ਜਾਣ ਵਾਲੇ ਸਭ ਤੋਂ ਉੱਚੇ ਪੱਧਰ ਦੀ ਸਲਾਹ ਹੁੰਦੀ ਹੈ। ਇਸ ਵਿੱਚ ਅਮਰੀਕੀ ਨਾਗਰਿਕਾਂ ਨੂੰ ਭਾਰਤ ਯਾਤਰਾ ਨਾ ਕਰਨ ਜਾਂ ਜਲਦੀ ਤੋਂ ਜਲਦੀ ਉੱਥੋਂ ਨਿਕਲਣ ਨੂੰ ਕਿਹਾ ਗਿਆ ਹੈ, ਕਿਉਂਕਿ ਭਾਰਤ ਵਿੱਚ ਮੌਜੂਦਾ ਸਿਹਤ ਹਾਲਾਤ ਕਾਰਨ ਓਥੋਂ ਨਿਕਲ ਆਉਣਾ ਹੀ ਸੁਰੱਖਿਅਤ ਹੈ। ਅਮਰੀਕਾ ਦੇ ਵਿਦੇਸ਼ ਵਿਭਾਗ ਨੇ ਟਵੀਟ ਕੀਤਾ ਕਿ ‘ਭਾਰਤ ਵਿੱਚ ਕੋਵਿਡ-19 ਦੇ ਕੇਸਾਂ ਦੇਕਾਰਨ ਮੈਡੀਕਲ ਦੇਖਭਾਲ ਦੇ ਵਸੀਲੇ ਬੇਹੱਦ ਸੀਮਤ ਹਨ। ਭਾਰਤ ਛੱਡਣ ਦੀ ਇੱਛਾ ਰੱਖਣ ਵਾਲੇ ਅਮਰੀਕੀ ਨਾਗਰਿਕਾਂ ਨੂੰ ਇਸ ਵਕਤ ਮਿਲ ਰਹੇ ਕਮਰਸ਼ੀਅਲ ਬਦਲਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਅਮਰੀਕਾ ਦੇ ਲਈ ਰੋਜ਼ ਚੱਲਦੀਆਂ ਉਡਾਣਾਂ ਅਤੇ ਪੈਰਿਸ ਅਤੇ ਫਰੈਂਕਫਰਟ ਤੋਂ ਹੋ ਕੇ ਆਉਣ ਵਾਲੀਆਂ ਉਡਾਣਾਂ ਮਿਲ ਸਕਦੀਆਂ ਹਨ।’
ਇਸ ਦੌਰਾਨ ਦੱਸਿਆ ਗਿਆ ਹੈ ਕਿ ਨਵੀਂ ਦਿੱਲੀ ਵਿੱਚ ਅਮਰੀਕੀ ਅੰਬੈਸੀ ਤੇ ਚੇਨਈ, ਹੈਦਰਾਬਾਦ, ਕੋਲਕਾਤਾ ਅਤੇ ਮੁੰਬਈ ਵਾਲੇ ਅਮਰੀਕੀ ਕੌਂਸਲੇਟ ਜਨਰਲ ਖੁੱਲ੍ਹੇ ਰਹਿ ਕੇ ਐਮਰਜੈਂਸੀ ਕੌਂਸਲਰ ਸੇਵਾਵਾਂ ਦਿੰਦੇ ਰਹਿਣਗੇ। ਮਿਸ਼ਨ ਇੰਡੀਆ ਦੇ ਸਟਾਫ ਦੇ ਪਰਿਵਾਰਾਂ ਨੂੰ ਵਾਪਸੀ ਲਈ ਕਹਿਦਿੱਤਾ ਗਿਆ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ