Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਕੈਨੇਡਾ

ਕੋਵਿਡ-19 ਦੌਰਾਨ ਪਾਰਟੀਆਂ ਕਰਨ ਵਾਲਿਆਂ ਵਿੱਚੋਂ ਕਿਸੇ ਦੀ ਮੌਤ ਹੋਣ ਉੱਤੇ ਕਤਲ ਦੇ ਲੱਗਣਗੇ ਚਾਰਜਿਜ਼ : ਜੱਜ ਨੇ ਦਿੱਤੀ ਚੇਤਾਵਨੀ

April 30, 2021 06:20 PM

ਬ੍ਰਿਟਿਸ਼ ਕੋਲੰਬੀਆ, 30 ਅਪਰੈਲ (ਪੋਸਟ ਬਿਊਰੋ) : ਹੈਲਥ ਨਿਯਮਾਂ ਨੂੰ ਤੋੜ ਕੇ ਪਾਰਟੀਆਂ ਕਰਨ ਵਾਲਿਆਂ ਵਿੱਚੋਂ ਜੇ ਕਿਸੇ ਦੀ ਕੋਵਿਡ-19 ਕਾਰਨ ਮੌਤ ਹੋ ਜਾਂਦੀ ਹੈ ਤਾਂ ਉਸ ਖਿਲਾਫ ਕਤਲ ਦੇ ਚਾਰਜਿਜ਼ ਲਾਏ ਜਾਣਗੇ। ਲੀਗਲ ਮਾਹਿਰਾਂ ਦਾ ਕਹਿਣਾ ਹੈ ਕਿ ਇਹ ਚੇਤਾਵਨੀ ਬ੍ਰਿਟਿਸ਼ ਕੋਲੰਬੀਆ ਦੇ ਜੱਜ ਵੱਲੋਂ ਦਿੱਤੀ ਗਈ।
ਯੌਰਕ ਯੂਨੀਵਰਸਿਟੀ ਓਸਗੂਡ ਹਾਲ ਲਾਅ ਸਕੂਲ ਦੀ ਪ੍ਰੋਫੈਸਰ ਲੀਜ਼ਾ ਡਫਰੇਮੌਂਟ ਨੇ ਆਖਿਆ ਕਿ ਕਤਲ ਦੇ ਚਾਰਜਿਜ਼ ਕਿਸੇ ਗੈਰਕਾਨੂੰਨੀ ਘਟਨਾ ਤੋਂ ਹੀ ਉਪਜਦੇ ਹਨ ਜਿਸ ਕਾਰਨ ਮੌਤ ਹੋ ਜਾਂਦੀ ਹੈ ਤੇ ਜਿਸ ਕਾਰਨ ਸ਼ਰੀਰਕ ਨੁਕਸਾਨ ਪਹੁੰਚ ਸਕਦਾ ਹੈ।ਉਨ੍ਹਾਂ ਆਖਿਆ ਕਿ ਜਿਵੇਂ ਕਿ ਜੱਜ ਨੇ ਆਖਿਆ ਹੈ ਕਿ ਜੇ ਅਜਿਹੇ ਮਾਮਲੇ ਵਿੱਚ ਕਿਸੇ ਦੀ ਮੌਤ ਹੋ ਜਾਂਦੀ ਹੈ ਤਾਂ ਇਸ ਨੂੰ ਹੱਤਿਆ ਦੇ ਤੁਲ ਹੀ ਮੰਨਿਆ ਜਾਵੇਗਾ। ਇਸ ਮਾਮਲੇ ਵਿੱਚ ਜੱਜ ਬਿਲਕੁਲ ਸਹੀ ਹਨ।
ਪ੍ਰੋਵਿੰਸ਼ੀਅਲ ਕੋਰਟ ਜੱਜ ਐਲਨ ਗੌਰਡਨ ਨੇ ਇਸ ਹਫਤੇ ਮੁਹੰਮਦ ਮੋਵਾਸਾਘੀ ਨੂੰ ਇੱਕ ਦਿਨ ਦੀ ਜੇਲ੍ਹ ਤੇ 5000 ਡਾਲਰ ਜੁਰਮਾਨੇ ਦੀ ਸਜ਼ਾ ਸੁਣਾਈ ਤੇ 18 ਮਹੀਨਿਆਂ ਦੀ ਪ੍ਰੋਬੇਸ਼ਨ ਦੇ ਹੁਕਮ ਦਿੱਤੇ। ਉਸ ਉੱਤੇ ਪਹਿਲਾਂ ਅਦਾਲਤੀ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਵੀ ਲੱਗ ਚੁੱਕੇ ਹਨ। ਇਸ ਦੇ ਨਾਲ ਹੀ ਹੈਲਥ ਆਫੀਸਰ ਦੇ ਆਰਡਰ ਤੇ ਗੈਰਕਾਨੂੰਨੀ ਢੰਗ ਨਾਲ ਗ੍ਰੇਨ ਅਲਕੋਹਲ ਖਰੀਦਣ ਦੇ ਵੀ ਦੋਸ਼ ਹਨ।
ਅਦਾਲਤ ਵਿੱਚ ਚੱਲ ਰਹੀ ਸੁਣਵਾਈ ਦੌਰਾਨ ਦੱਸਿਆ ਗਿਆ ਕਿ ਇੱਕ ਮੇਕਸਿ਼ਫਟ ਨਾਈਟਕਲੱਬ, ਜੋ ਕਿ 165 ਸਕੁਏਅਰ ਮੀਟਰ ਦੇ ਆਕਾਰ ਦਾ ਪੈਂਟਹਾਊਸ ਕੌਂਡੋਮੀਨੀਅਮ ਸੀ, ਵਿੱਚ 78 ਲੋਕ ਪਾਰਟੀ ਕਰਦੇ ਫੜ੍ਹੇ ਗਏ ਸਨ। ਗੌਰਡਨ ਨੇ ਇਸ ਨੂੰ ਪਾਰਟੀ ਨਹੀਂ ਸਗੋਂ ਜੁਰਮ ਦੱਸਿਆ। ਉਨ੍ਹਾਂ ਆਖਿਆ ਕਿ ਇਸ ਨਾਲ ਨਾ ਸਿਰਫ ਲੋਕ ਆਪਣੀ ਜਿੰ਼ਦਗੀ ਖਤਰੇ ਵਿੱਚ ਪਾ ਰਹੇ ਹਨ ਸਗੋਂ ਆਪਣੇ ਘਰਦਿਆਂ, ਬਜ਼ੁਰਗਾਂ ਦੀ ਜਿੰ਼ਦਗੀ ਵੀ ਖਤਰੇ ਵਿੱਚ ਪਾ ਰਹੇ ਹਨ।   

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ