Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

2018 ਤੋਂ ਬਾਅਦ ਪਿਛਲੇ ਸੱਤ ਦਿਨਾਂ ਤੋਂ ਕੈਨੇਡੀਅਨ ਡਾਲਰ ਦੀ ਸਥਿਤੀ ਹੋਈ ਮਜ਼ਬੂਤ

April 30, 2021 06:22 PM

ਓਟਵਾ, 30 ਅਪਰੈਲ (ਪੋਸਟ ਬਿਊਰੋ) : ਇਕਨੌਮਿਸਟਸ ਦਾ ਕਹਿਣਾ ਹੈ ਕਿ ਇਸ ਸਮੇਂ ਸੱਤ ਦਿਨਾਂ ਤੱਕ ਲਗਾਤਾਰ ਉਛਾਲ ਆਉਣ ਕਾਰਨ ਕੈਨੇਡੀਅਨ ਡਾਲਰ ਦੀ ਸਥਿਤੀ ਕਾਫੀ ਮਜ਼ਬੂਤ ਹੋ ਗਈ ਹੈ। ਇਸ ਸਮੇਂ ਕੈਨੇਡੀਅਨ ਡਾਲਰ ਅਜਿਹੀ ਸਥਿਤੀ ਵਿੱਚ ਹੈ ਜਿੱਥੇ ਉਹ ਖਪਤਕਾਰਾਂ ਨੂੰ ਤਾਂ ਫਾਇਦਾ ਪਹੁੰਚਾਵੇਗਾ ਪਰ ਕਾਰੋਬਾਰਾਂ ਨੂੰ ਵੀ ਨੁਕਸਾਨ ਨਹੀਂ ਪਹੁੰਚਾਵੇਗਾ।
ਵੀਰਵਾਰ ਨੂੰ ਲੂਨੀ ਅਮਰੀਕੀ ਡਾਲਰ ਦੇ ਮੁਕਾਬਲੇ 81·34 ਸੈਂਟ ਉੱਤੇ ਟਰੇਡ ਕਰਦਾ ਰਿਹਾ। ਫਰਵਰੀ 2018 ਤੋਂ ਬਾਅਦ ਇਹ ਸੱਭ ਤੋਂ ਉੱਚਾ ਪੱਧਰ ਹੈ। ਪਿਛਲੇ ਹਫਤੇ ਹੀ ਅਮਰੀਕੀ ਡਾਲਰ ਦੇ ਮੁਕਾਬਲੇ ਕੈਨੇਡੀਅਨ ਡਾਲਰ ਦੀ ਸਥਿਤੀ ਕਾਫੀ ਮਜ਼ਬੂਤ ਹੈ। ਐਸ ਆਈ ਏ ਵੈਲਥ ਮੈਨੇਜਮੈਂਟ ਦੇ ਚੀਫ ਮਾਰਕਿਟ ਸਟ੍ਰੈਟੇਜਿਸਟ ਕੌਲਿਨ ਸੀਜਿ਼ਨਸਕੀ ਨੇ ਦੱਸਿਆ ਕਿ ਇੱਕ ਦਹਾਕੇ ਪਹਿਲਾਂ ਹੀ ਕੈਨੇਡੀਅਨ ਤੇ ਅਮਰੀਕੀ ਡਾਲਰ ਬਰਾਬਰੀ ਉੱਤੇ ਸਨ। ਇਸ ਲਈ ਹਾਲ ਦੀ ਘੜੀ ਕਾਰੋਬਾਰਾਂ ਨੂੰ ਬਹੁਤਾ ਨੁਕਸਾਨ ਨਹੀਂ ਹੋਵੇਗਾ।
ਉਨ੍ਹਾਂ ਇਹ ਵੀ ਆਖਿਆ ਕਿ ਅਜੇ ਵੀ ਕੈਨੇਡੀਅਨ ਬਹੁਤ ਸਾਰੀਆਂ ਵਸਤਾਂ ਅਮਰੀਕਾ ਰਾਹੀਂ ਇੰਪੋਰਟ ਕਰਦੇ ਹਨ। ਇਹ ਹਾਲਾਤ ਅਜੇ ਵੀ ਮਹਾਂਮਾਰੀ ਤੇ ਸਰਹੱਦੀ ਪਾਬੰਦੀਆਂ ਦੇ ਬਾਵਜੂਦ ਜਾਰੀ ਹਨ। ਵਿਸ਼ਲੇਸ਼ਕ ਨੇ ਆਖਿਆ ਕਿ ਕੋਵਿਡ-19 ਕਾਰਨ ਕੁੱਝ ਕੰਜਿ਼ਊਮਰ ਰੁਝਾਨਾਂ ਵਿੱਚ ਗੜਬੜ ਹੋਵੇਗੀ ਜਿਵੇਂ ਕਿ ਸ਼ੌਪਿੰਗ ਤੇ ਟੂਰਿਜ਼ਮ ਆਦਿ।ਰੀਟੇਲ ਸੈਕਟਰ ਵਿੱਚ ਈ-ਕਾਮਰਸ ਵਿੱਚ ਵਾਧਾ ਹੋਣ ਨਾਲ ਬੀਐਮਓ ਫਾਇਨਾਂਸ਼ੀਅਲ ਗਰੁੱਪ ਦੇ ਚੀਫ ਇਕਨੌਮਿਸਟ ਡਗਲਸ ਪੌਰਟਰ ਨੇ ਆਖਿਆ ਕਿ ਕੈਨੇਡੀਅਨ ਆਨਲਾਈਨ ਸ਼ੌਪਿੰਗ ਲਈ ਅਮਰੀਕੀ ਕੰਪਨੀਆਂ ਵੱਲ ਹੀ ਝਾਕ ਰੱਖਦੇ ਹਨ।
ਪੌਰਟਰ ਨੇ ਆਖਿਆ ਕਿ ਕੈਨੇਡੀਅਨ ਕਰੰਸੀ ਨੂੰ ਹੁਲਾਰਾ ਦੇਣ ਪਿੱਛੇ ਕਈ ਚੀਜ਼ਾਂ ਜਿ਼ੰਮੇਵਾਰ ਹਨ ਜਿਨ੍ਹਾਂ ਵਿੱਚੋਂ ਕਮੋਡਿਟੀ ਮਾਰਕਿਟ ਦੀ ਮਜ਼ਬੂਤੀ ਸੱਭ ਤੋਂ ਪਹਿਲੇ ਨੰਬਰ ਉੱਤੇ ਹੈ। ਇਸ ਦੇ ਨਾਲ ਹੀ ਕਣਕ ਤੇ ਕੌਪਰ (ਤਾਂਬੇ) ਦੀਆਂ ਉੱਚੀਆਂ ਕੀਮਤਾਂ ਵੀ ਡਾਲਰ ਦੀ ਮਜ਼ਬੂਤੀ ਲਈ ਜਿ਼ੰਮੇਵਾਰ ਹਨ।

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼